October 29, 2026, 6:48 am
----------- Advertisement -----------
HomeNewsBreaking Newsਵਾਰਾਣਸੀ ਲੜੀਵਾਰ ਧਮਾਕਿਆਂ ਦੇ ਦੋਸ਼ੀ ਵਲੀਉੱਲਾ ਨੂੰ ਮੌਤ ਤੱਕ ਫਾਂਸੀ ਦੀ ਸਜ਼ਾ

ਵਾਰਾਣਸੀ ਲੜੀਵਾਰ ਧਮਾਕਿਆਂ ਦੇ ਦੋਸ਼ੀ ਵਲੀਉੱਲਾ ਨੂੰ ਮੌਤ ਤੱਕ ਫਾਂਸੀ ਦੀ ਸਜ਼ਾ

Published on

----------- Advertisement -----------

ਵਾਰਾਣਸੀ ਵਿੱਚ 2006 ਦੇ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਵਲੀਉੱਲਾ ਨੂੰ ਗਾਜ਼ੀਆਬਾਦ ਦੀ ਇੱਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਜ਼ਿਲ੍ਹਾ ਜੱਜ ਜਤਿੰਦਰ ਕੁਮਾਰ ਸਿਨਹਾ ਦੀ ਅਦਾਲਤ ਨੇ ਬਾਅਦ ਦੁਪਹਿਰ ਕਰੀਬ 3.30 ਵਜੇ ਇਹ ਫੈਸਲਾ ਸੁਣਾਇਆ। ਅਦਾਲਤ ਨੇ ਟਿੱਪਣੀ ਕੀਤੀ ਕਿ ਦੋਸ਼ੀ ਨੂੰ ਮੌਤ ਤੱਕ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।
ਇਹ ਫੈਸਲਾ ਧਮਾਕਿਆਂ ਦੇ ਕਰੀਬ 16 ਸਾਲ ਬਾਅਦ ਆਇਆ ਹੈ। ਸੰਕਟ ਮੋਚਨ ਮੰਦਰ, ਦਸ਼ਾਸ਼ਵਮੇਧ ਘਾਟ ਅਤੇ ਕੈਂਟ ਰੇਲਵੇ ਸਟੇਸ਼ਨ ‘ਤੇ ਇਕ ਤੋਂ ਬਾਅਦ ਇਕ ਧਮਾਕੇ ਹੋਏ। ਇਸ ਧਮਾਕੇ ‘ਚ 18 ਲੋਕਾਂ ਦੀ ਮੌਤ ਹੋ ਗਈ ਸੀ।
ਡੀਜੀਸੀ (ਜ਼ਿਲ੍ਹਾ ਸਰਕਾਰ ਦੇ ਵਕੀਲ) ਕ੍ਰਿਮੀਨਲ ਰਾਜੇਸ਼ ਚੰਦਰ ਸ਼ਰਮਾ ਨੇ ਕਿਹਾ, ਸੰਕਟ ਮੋਚਨ ਮੰਦਰ ਵਾਰਾਣਸੀ ਵਿੱਚ ਹੋਏ ਬੰਬ ਧਮਾਕੇ ਵਿੱਚ 7 ​​ਲੋਕ ਮਾਰੇ ਗਏ ਅਤੇ 26 ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ 47 ਗਵਾਹ ਪੇਸ਼ ਕੀਤੇ ਗਏ ਸਨ। ਅਦਾਲਤ ਨੇ ਦੋਸ਼ੀ ਵਲੀਉੱਲਾ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਡੀਜੀਸੀ ਨੇ ਕਿਹਾ ਕਿ ਦੂਜਾ ਮਾਮਲਾ ਦਸ਼ਾਸ਼ਵਮੇਧ ਘਾਟ ‘ਤੇ ਹੋਏ ਬੰਬ ਧਮਾਕੇ ਨਾਲ ਸਬੰਧਤ ਹੈ। ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਦੇ ਤਹਿਤ ਵਲੀਉੱਲਾ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਦਕਿ ਉਸ ਨੂੰ ਯੂ.ਏ.ਪੀ.ਏ. (ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ) ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਰਾਜੇਸ਼ ਚੰਦਰ ਸ਼ਰਮਾ ਨੇ ਦੱਸਿਆ ਕਿ 7 ਮਾਰਚ 2006 ਨੂੰ ਹੋਏ ਲੜੀਵਾਰ ਬੰਬ ਧਮਾਕੇ ਵਿੱਚ 18 ਲੋਕ ਮਾਰੇ ਗਏ ਸਨ ਅਤੇ ਕਰੀਬ 76 ਲੋਕ ਜ਼ਖਮੀ ਹੋ ਗਏ ਸਨ। 5 ਅਪ੍ਰੈਲ 2006 ਨੂੰ ਪੁਲਿਸ ਨੇ ਪ੍ਰਯਾਗਰਾਜ ਜ਼ਿਲ੍ਹੇ ਦੇ ਫੂਲਪੁਰ ਪਿੰਡ ਦੇ ਵਸਨੀਕ ਵਲੀਉੱਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈਕੋਰਟ ਦੇ ਹੁਕਮਾਂ ‘ਤੇ ਇਸ ਮਾਮਲੇ ਦੀ ਸੁਣਵਾਈ ਵਾਰਾਣਸੀ ਤੋਂ ਗਾਜ਼ੀਆਬਾਦ ਦੀ ਅਦਾਲਤ ‘ਚ ਤਬਦੀਲ ਕਰ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...