June 1, 2026, 11:18 pm
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿੱਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ

ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿੱਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ

Published on

----------- Advertisement -----------

ਚੰਡੀਗੜ੍ਹ, 6 ਜੂਨ 2022 : – ਮੁਹਾਲੀ ਸ਼ਹਿਰ ਦੇ ਵਿਕਾਸ ਲਈ ਜੋ ਮਾਸਟਰ ਪਲਾਨ ਤਿਆਰ ਕੀਤਾ ਗਿਆ ਸੀ, ਉਸ ਨੂੰ ਹੁਣ ਬਦਲਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸੋਮਵਾਰ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਕੰਮ ਦਾ ਜਾਇਜ਼ਾ ਲਿਆ। ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਟ੍ਰਾਈਸਿਟੀ ਵਿਚ ਲੋਕ ਆਪਣੀ ਸਫਲਤਾ ਲਈ ਜਾਣੇ ਜਾਂਦੇ ਹਨ। ਅਜਿਹੇ ਟਾਊਨਸ਼ਿਪ ਨੂੰ ਸਹੂਲਤਾਂ ਦੇਣ ਦਾ ਸਮਾਂ ਹੈ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੋਹਾਲੀ ਮਾਸਟਰ ਪਲਾਨ ਵਿੱਚ ਆਧੁਨਿਕ ਸਹੂਲਤਾਂ ਵਾਲੀ ਨਵੀਂ ਟਾਊਨਸ਼ਿਪ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਆਪਣੇ ਸਰਕਾਰੀ ਗ੍ਰਹਿ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਵਿਭਾਗ ਅਤੇ ਗ੍ਰੇਟਰ ਮੋਹਾਲੀ ਏਰੀਆ ਦੇ ਅਧਿਕਾਰੀ ਦੀਆਂ ਅਸਾਮੀਆਂ ਦੀ ਰੂਪਰੇਖਾ ਉਲੀਕਣ ਅਤੇ ਇਸ ਮਾਮਲੇ ‘ਤੇ ਠੋਸ ਕਾਰਵਾਈ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਟ੍ਰਾਈਸਿਟੀ ਵਿੱਚ ਲੋਕਾਂ ਨੂੰ ਕਿਫ਼ਾਇਤੀ ਰਿਹਾਇਸ਼ ਸਹੂਲਤਾਂ ਮੁਹੱਈਆ ਕਰਨ ਲਈ ਅਜਿਹੀ ਟਾਊਨਸ਼ਿਪ ਸਮੇਂ ਦੀ ਲੋੜ ਹੈ। ਉਨ੍ਹਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਅਧਿਕਾਰੀਆਂ ਨੂੰ ਰੂਪ ਰੇਖਾ ਉਲੀਕਣ ਅਤੇ ਇਸ ਮਾਮਲੇ ਬਾਰੇ ਪੁਖ਼ਤਾ ਤਜਵੀਜ਼ ਪੇਸ਼ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਜਵੀਜ਼ਤ ਟਾਊਨਸ਼ਿਪ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਰਾਮਦਾਇਕ ਜੀਵਨ ਬਸਰ ਕਰ ਸਕਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਟਾਊਨਸ਼ਿਪ ਆਰਾਮਦਾਇਕ ਹੋਣ ਦੇ ਨਾਲ-ਨਾਲ ਆਲੀਸ਼ਾਨ ਅਤੇ ਅੱਗ ਰੋਕੂ ਯੰਤਰਾਂ ਵਰਗੀਆਂ ਸਾਰੀਆਂ ਸੁਰੱਖਿਆ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਇਸ ਟਾਊਨਸ਼ਿਪ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਇਹ ਉਚੇਰੀ ਸਿੱਖਿਆ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਦੇ ਗੜ੍ਹ ਵਜੋਂ ਉੱਭਰ ਸਕੇ। ਇਸ ਦੇ ਨਾਲ-ਨਾਲ ਇਸ ਟਾਊਨਸ਼ਿਪ ਦਾ ਇਕ ਭਾਗ ਸਨਅਤੀ ਟਾਊਨਸ਼ਿਪ ਵਜੋਂ ਵੀ ਵਿਕਸਤ ਹੋਣਾ ਚਾਹੀਦਾ ਹੈ ਤਾਂ ਜੋ ਦੇਸ਼ ਭਰ ਦੇ ਵੱਡੇ ਸਨਅਤੀ ਘਰਾਣਿਆਂ ਨੂੰ ਇੱਥੇ ਸੱਦਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਸਭ ਤੋਂ ਵਧੀਆ ਸੜਕੀ, ਹਵਾਈ ਤੇ ਰੇਲਵੇ ਸੰਪਰਕ ਸਹੂਲਤ ਹੈ। ਇਸ ਲਈ ਮੋਹਾਲੀ ਦੀ ਜੂਹ ਵਿੱਚ ਵੱਸਣ ਵਾਲੀ ਇਸ ਤਜਵੀਜ਼ਤ ਟਾਊਨਸ਼ਿਪ ਵਿੱਚ ਤਰੱਕੀ ਦੀਆਂ ਬੇਹੱਦ ਸੰਭਾਵਨਾਵਾਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਮੋਹਾਲੀ ਵਿੱਚ ਆਗਾਮੀ ਮੈਡੀਕਲ ਕਾਲਜ ਨੂੰ ਨਵੀਂ ਜਗ੍ਹਾ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਤੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...