ਚੰਡੀਗੜ੍ਹ, 6 ਜੂਨ : – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਸ਼ਸਤਰ ਧਾਰੀ ਹੋਣ ਦਾ ਸੱਦਾ ਦਿੰਦਿਆਂ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਗਤਕਾ ਅਕੈਡਮੀਆਂ ਤੇ ਸ਼ੂਟਿੰਗ ਰੇਂਜਾਂ ਸਥਾਪਿਤ ਕਰ ਕੇ ਸਿੱਖਾਂ ਨੂੰ ਆਧੁਨਿਕ ਹਥਿਆਰਾਂ ਦੀ ਸਿਖਲਾਈ ਦਿੱਤੀ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਨੌਜਵਾਨਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦੇਣ ਦੇ ਸੱਦੇ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਖੇਧੀ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਜੱਥੇਦਾਰ ਦੁਨੀਆਂ ਅਤੇ ਖਾਸ ਕਰਕੇ ਸਿੱਖ ਕੌਮ ਨੂੰ ਕੀ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਅੱਜ ਆਧੁਨਿਕ ਹਥਿਆਰ ਰੱਖਣ ਦੀ ਲੋੜ ਹੈ ਤੇ ਹਥਿਆਰ ਚਲਾਉਣ ਦੀ ਟਰੇਨਿੰਗ ਅਸੀਂ ਸ਼ਰ੍ਹੇਆਮ ਦਿਆਂਗੇ। ਰਾਜਾ ਵੜਿੰਗ ਨੇ ਜਥੇਦਾਰ ਨੂੰ ਕਿਹਾ ਕਿ ਤੁਹਾਡਾ ਸਿੱਖਾਂ ਨੂੰ ਹਥਿਆਰ ਦੇਣ ਦਾ ਮੋਹ ਇਕਮੁੱਠ ਹੋਣ ਦੀ ਸੋਚ ਤੋਂ ਵੱਖਰਾ ਹੈ। ਉਨ੍ਹਾਂ ਜਥੇਦਾਰ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਸਾਰੇ ਜਾਂ ਸਿਰਫ਼ ਸਿੱਖਾਂ ਲਈ ਹਥਿਆਰਾਂ ਦੀ ਸਿਖਲਾਈ ਦੀ ਵਕਾਲਤ ਕਰ ਰਹੇ ਹੋ ਅਤੇ ਕੀ ਇਸ ਨਾਲ ਦੂਜਿਆਂ ਵਿਚ ਅਸੁਰੱਖਿਆ ਅਤੇ ਅਵਿਸ਼ਵਾਸ ਦੀ ਭਾਵਨਾ ਪੈਦਾ ਨਹੀਂ ਹੋਵੇਗੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਲਈ ਚੰਗਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਹਥਿਆਰਾਂ ਦੀ ਸਿਖਲਾਈ ਦੇਣ ਦੀ ਸਲਾਹ ਅਜਿਹੇ ਸਮੇਂ ‘ਤੇ ਨਹੀਂ ਦਿੱਤੀ ਜਾ ਸਕਦੀ ਜਦੋਂ ਪੰਜਾਬ ਆਪਣੇ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸੋਗ ਮਨਾ ਰਿਹਾ ਹੈ, ਜਿਸਨੂੰ ਸਿਰਫ 28 ਸਾਲ ਦੀ ਛੋਟੀ ਉਮਰ ਵਿਚ ਅਪਰਾਧੀਆਂ ਵਲੋਂ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਜਥੇਦਾਰ ਨੂੰ ਕਿਹਾ ਕਿ ਤੁਹਾਡੀ ਹਥਿਆਰਾਂ ਦੀ ਸਿਖਲਾਈ ਬਾਰੇ ਇਹ ਗਲਤ ਸਲਾਹ ਅਜਿਹੇ ਗਲਤ ਸਮੇਂ ਨਹੀਂ ਦਿੱਤੀ ਜਾ ਸਕਦੀ, ਜਦੋਂ ਪੰਜਾਬ ਆਪਣੇ ਇੱਕ ਮਸ਼ਹੂਰ ਪੁੱਤਰ ਮੂਸੇਵਾਲਾ ਦੀ ਮੌਤ ਦਾ ਸੋਗ ਮਨਾ ਰਿਹਾ ਹੈ ਅਤੇ ਤੁਸੀਂ ਹਥਿਆਰਾਂ ਦੀ ਸਿਖਲਾਈ ਲਈ ਕਹਿ ਰਹੇ ਹੋ।
ਵੜਿੰਗ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਹਥਿਆਰਾਂ ਦੀ ਸਿਖਲਾਈ ਨੂੰ ਬੜ੍ਹਾਵਾ ਦੇਣ ਦੀ ਬਜਾਏ ਤੁਸੀਂ ਸ਼ਾਂਤੀ ਦਾ ਸੰਦੇਸ਼ ਫੈਲਾਓ, ਜਿਸਨੂੰ ਸਿੱਖ ਧਰਮ ਦਰਸਾਉਂਦਾ ਹੈ, ਨਾ ਕਿ ਹਿੰਸਾ, ਕਿਉਂਕਿ ਨੌਜਵਾਨਾਂ ਨੂੰ ਆਧੁਨਿਕ ਹਥਿਆਰਾਂ ਦੀ ਸਿਖਲਾਈ ਦੇਣ ਨਾਲ ਸਿਰਫ ਹਿੰਸਾ ਹੋਵੇਗੀ, ਨਹੀਂ ਤਾਂ ਤੁਹਾਨੂੰ ਦੱਸਣਾ ਚਾਹੀਦਾ ਹੈ ਕਿ ਅਜਿਹੀ ਸਿਖਲਾਈ ਦਾ ਮਕਸਦ ਕੀ ਹੈ।
----------- Advertisement -----------
ਸਿੱਖ ਨੌਜਵਾਨਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦੇਣ ਸੰਬੰਧੀ ਜਥੇਦਾਰ ਦੇ ਸੱਦੇ ਦੀ ਵੜਿੰਗ ਨੇ ਕੀਤੀ ਨਿੰਦਾ
Published on
----------- Advertisement -----------
----------- Advertisement -----------












