September 4, 2026, 3:31 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਕਤਲ ਕਾਂਡ: ਮਹਾਰਾਸ਼ਟਰ ਦੇ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜੀਆਂ...

ਸਿੱਧੂ ਮੂਸੇਵਾਲਾ ਕਤਲ ਕਾਂਡ: ਮਹਾਰਾਸ਼ਟਰ ਦੇ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜੀਆਂ ਤਾਰਾਂ

Published on

----------- Advertisement -----------

29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਲੋਕਾਂ ਵੱਲੋ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਕਤਲ ਕਾਂਡ ਵਿੱਚ ਪੁਲਿਸ ਨੇ 4 ਰਾਜਾਂ ਦੇ 8 ਸ਼ਾਰਪ ਸ਼ੂਟਰਾਂ ਦੀ ਸ਼ਨਾਖਤ ਕੀਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੀਆਂ ਤਾਰਾਂ ਮਹਾਰਾਸ਼ਟਰ ਦੇ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜ ਰਹੀਆਂ ਹਨ। ਪੰਜਾਬ ਪੁਲਿਸ ਵੱਲੋਂ ਜਿਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚੋਂ ਸੰਤੋਸ਼ ਜਾਧਵ ਗਵਲੀ ਗੈਂਗ ਨਾਲ ਸੰਬੰਧਿਤ ਹੈ। ਉਹ ਪੁਣੇ ਦਾ ਰਹਿਣ ਵਾਲਾ ਹੈ। ਉਹ 29 ਮਈ ਨੂੰ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਿੱਚ ਵੀ ਸ਼ਾਮਲ ਸੀ।
ਸੰਤੋਸ਼ ਜਾਧਵ ਨੂੰ ਵਿਸ਼ੇਸ਼ ਤੌਰ ‘ਤੇ ਮੁੰਬਈ ਤੋਂ ਪੰਜਾਬ ਬੁਲਾਇਆ ਗਿਆ ਸੀ। ਮਹਾਰਾਸ਼ਟਰ ਦੇ ਸੌਰਭ ਮਹਾਕਾਲ ਵੀ ਉਨ੍ਹਾਂ ਦੇ ਨਾਲ ਆਏ ਸਨ। ਗਵਲੀ ਫਿਲਹਾਲ ਮਹਾਰਾਸ਼ਟਰ ਦੀ ਜੇਲ ‘ਚ ਬੰਦ ਹੈ। ਇਸ ਨਵੇਂ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਇਨਪੁਟ ਸਾਂਝੇ ਕੀਤੇ ਹਨ। ਮੁੰਬਈ ਪੁਲਿਸ ਤੋਂ ਸਹਿਯੋਗ ਮੰਗਿਆ ਗਿਆ ਹੈ।
ਦੱਸ ਦਈਏ ਕਿ ਹੁਣ ਤੱਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਗੈਂਗਸਟਰ ਲਾਰੈਂਸ ਗੈਂਗ ਦਾ ਨਾਮ ਸਾਹਮਣੇ ਆ ਰਿਹਾ ਸੀ। ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਖੁਦ ਇਸ ਦੀ ਜ਼ਿੰਮੇਵਾਰੀ ਲਈ। ਫਿਰ ਇਸੇ ਗਿਰੋਹ ਦੇ ਸਚਿਨ ਬਿਸ਼ਨੋਈ ਨੇ ਟੀਵੀ ਚੈਨਲ ਨੂੰ ਫੋਨ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਇਸ ‘ਚ ਗਵਲੀ ਗੈਂਗ ਦਾ ਨਾਂ ਸਾਹਮਣੇ ਆਉਣ ਨਾਲ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...