ਕਸ਼ਮੀਰ ਵਿੱਚ ਲਗਾਤਾਰ ਵਾਪਰ ਰਹੀਆਂ ਟਾਰਗੇਟ ਕਿਲਿੰਗ ਦੀਆ ਘਟਨਾਵਾਂ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਹੈ। ਕਸ਼ਮੀਰੀ ਪੰਡਿਤਾਂ ਦੇ ਲਗਾਤਾਰ ਹੋ ਰਹੇ ਕਤਲੇਆਮ ‘ਤੇ ਚਰਚਾ ਕਰਨ ਲਈ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।

ਇਸ ਗੱਲ ਦੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿਟਰ ਹੈਂਡਲ ਰਹੀ ਸਾਂਝੀ ਕਰਦਿਆਂ ਲਿਖਿਆ ਕਿ “ਮੈਂ ਕਸ਼ਮੀਰੀ ਪੰਡਿਤਾਂ ਦੇ ਲਗਾਤਾਰ ਹੋ ਰਹੇ ਕਤਲੇਆਮ ‘ਤੇ ਚਰਚਾ ਕਰਨ ਲਈ ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਦੱਸ ਦਈਏ ਕਿ ਕਸ਼ਮੀਰ ਘਾਟੀ ਵਿੱਚ ਕੀਤੀਆਂ ਗਈਆਂ ਹੱਤਿਆਵਾਂ ਤੋਂ ਬਾਅਦ ਪੈਦਾ ਹੋਏ ਦਹਿਸ਼ਤ ਦੇ ਮਾਹੌਲ ‘ਚ ਕਸ਼ਮੀਰੀ ਪੰਡਤਾਂ ਅਤੇ ਹਿੰਦੂ ਪਰਿਵਾਰਾਂ ਦਾ ਪਲਾਇਨ ਜਾਰੀ ਹੈ। ਘਾਟੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਾਪਤ ਕਸ਼ਮੀਰੀ ਪੰਡਤਾਂ ਦੀਆਂ ਬਸਤੀਆਂ ਵਿੱਚੋਂ ਇੱਕ-ਇੱਕ ਕਰਕੇ ਪਰਿਵਾਰ ਜੰਮੂ ਵੱਲ ਰਵਾਨਾ ਹੋ ਰਹੇ ਹਨ। ਹਾਲਾਂਕਿ ਕਾਲੋਨੀਆਂ ਦੇ ਬਾਹਰ ਸੁਰੱਖਿਆ ਬਲਾਂ ਦੀ ਪੁਖਤਾ ਤਾਇਨਾਤੀ ਕੀਤੀ ਗਈ ਹੈ।












