September 10, 2026, 11:42 pm
----------- Advertisement -----------
HomeNewsHealthਟਾਈਪ-1 ਡਾਇਬਟੀਜ਼ ਵਾਲਿਆਂ ਲਈ ICMR ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਟਾਈਪ-1 ਡਾਇਬਟੀਜ਼ ਵਾਲਿਆਂ ਲਈ ICMR ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

Published on

----------- Advertisement -----------

ਪਿਛਲੇ ਦੋ ਸਾਲਾਂ ਤੋਂ ਵਿਸ਼ਵ ਪੱਧਰ ‘ਤੇ ਚੱਲ ਰਹੀ ਕੋਰੋਨਾ ਮਹਾਮਾਰੀ ਨੇ ਲੋਕਾਂ ਦੀ ਸਿਹਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਨਾਲ ਭਾਰਤ ਵਿੱਚ ਟਾਈਪ-1 ਸ਼ੂਗਰ ਦੇ ਮਰੀਜ਼ਾਂ ਵਿੱਚ ਵੀ ਵਾਧਾ ਹੋਇਆ ਹੈ। ਇਸ ਕਾਰਨ ਭਾਰਤੀ ਮੈਡੀਕਲ ਖੋਜ ਪ੍ਰੀਸ਼ਦ (ICMR) ਨੇ ਵੀ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਸਿਹਤ ਏਜੰਸੀ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਨੁਕਸਾਨ ਹੋਇਆ, ਜਿਸ ਕਾਰਨ ਉਨ੍ਹਾਂ ਦੇ ਗੰਭੀਰ ਸੰਕਰਮਣ ਅਤੇ ਮੌਤ ਦਾ ਖਤਰਾ ਕਾਫੀ ਵਧ ਗਿਆ।
ICMR ਮੁਤਾਬਿਕ ਚੰਗੀ ਖੁਰਾਕ ਅਤੇ ਸਰੀਰਕ ਗਤੀਵਿਧੀ ਦੀ ਮਦਦ ਨਾਲ ਸ਼ੂਗਰ ਤੋਂ ਬਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਹੀ ਵਜ਼ਨ, ਲਿਪਿਡ ਲੈਵਲ ਅਤੇ ਬਲੱਡ ਪ੍ਰੈਸ਼ਰ ਨੂੰ ਸਹੀ ਬਣਾਈ ਰੱਖਣਾ ਵੀ ਜ਼ਰੂਰੀ ਹੈ। ਕਸਰਤ ਤੁਹਾਨੂੰ ਮੋਟਾਪੇ ਅਤੇ ਦਿਲ ਦੇ ਰੋਗਾਂ ਤੋਂ ਦੂਰ ਰੱਖ ਸਕਦੀ ਹੈ।
ਟਾਈਪ 1 ਡਾਇਬਟੀਜ਼ ਵਾਲੇ ਸਾਰੇ ਮਰੀਜ, ਚਾਹੇ ਬੱਚੇ ਹੋਣ ਜਾਂ ਬੁੱਢੇ, ਉਹਨਾਂ ਨੂੰ ਸਾਰੀ ਉਮਰ ਇਨਸੁਲਿਨ ਲੈਣੀ ਪੈਂਦੀ ਹੈ। ਇਸ ਲਈ, ਇਹ ਜ਼ਰੂਰੀ ਹੈ ਕਿ ਮਰੀਜ਼ ਇੱਕ ਚੰਗੇ ਡਾਕਟਰ, ਡਾਇਬੀਟੀਜ਼ ਸਿੱਖਿਅਕ ਅਤੇ ਪੋਸ਼ਣ ਵਿਗਿਆਨੀ ਦੀ ਮਦਦ ਨਾਲ ਇਨਸੁਲਿਨ ਦੀ ਖੁਰਾਕ ਨੂੰ ਘਟ ਵੱਧ ਕਰਦੇ ਰਹਿਣ।
ICMR ਦਾ ਕਹਿਣਾ ਹੈ ਕਿ ਬਲੱਡ ਸ਼ੂਗਰ ਦੇ ਪੱਧਰ ਨੂੰ ਸਹੀ ਬਣਾ ਕੇ ਵੀ ਟਾਈਪ-1 ਡਾਇਬਟੀਜ਼ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਅਮਰੀਕਨ ਡਾਇਬੀਟੀਜ਼ ਐਸੋਸੀਏਸ਼ਨ ਦੇ ਅਨੁਸਾਰ, ਮਰੀਜ਼ਾਂ ਨੂੰ ਖਾਣ ਤੋਂ ਪਹਿਲਾਂ, ਸੌਣ ਤੋਂ ਪਹਿਲਾਂ, ਕਸਰਤ ਕਰਨ ਤੋਂ ਪਹਿਲਾਂ, ਗੱਡੀ ਚਲਾਉਣ ਤੋਂ ਪਹਿਲਾਂ ਅਤੇ ਪਲਾਜ਼ਮਾ ਗਲੂਕੋਜ਼ ਘੱਟ ਹੋਣ ‘ਤੇ ਬਲੱਡ ਸ਼ੂਗਰ ਦੇ ਪੱਧਰ ਦਾ ਧਿਆਨ ਰੱਖਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...