September 16, 2026, 5:05 pm
----------- Advertisement -----------
HomeNewsLatest Newsਟਰਾਂਸਪੋਰਟ ਵਿਭਾਗ ਦੀ ਕਮਾਈ ਦੁੱਗਣੀ ਹੋਈ, ਜਾਣੋ ਕਾਰਨ

ਟਰਾਂਸਪੋਰਟ ਵਿਭਾਗ ਦੀ ਕਮਾਈ ਦੁੱਗਣੀ ਹੋਈ, ਜਾਣੋ ਕਾਰਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀਆਂ ਕੋਸ਼ਿਸ਼ਾਂ ਸਦਕਾ ਟਰਾਂਸਪੋਰਟ ਵਿਭਾਗ ਦੀ ਕਮਾਈ ਵਿੱਚ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਨੂੰ ਮਈ 2021 ਦੌਰਾਨ 91.69 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜਿਸ ਵਿੱਚ ਵਿਭਾਗ ਨੂੰ ਫ਼ੀਸ, ਕੰਪਾਊਂਡਿੰਗ ਫ਼ੀਸ, ਸੈੱਸ ਅਤੇ ਮੋਟਰ ਵਾਹਨ ਟੈਕਸ ਤੋਂ ਕਮਾਈ ਹੋਈ। ਇਸ ਵਰ੍ਹੇ ਵੱਖ-ਵੱਖ ਮੱਦਾਂ ਤੋਂ ਆਮਦਨ ਵਿੱਚ 31 ਮਈ, 2022 ਤੱਕ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ, ਜੋ 94 ਫ਼ੀਸਦੀ ਦੇ ਵਾਧੇ ਨਾਲ 178 ਕਰੋੜ ਰੁਪਏ ਬਣਦਾ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਨੱੱਥ ਪਾਉਣ ਅਤੇ ਵਿਭਾਗਾਂ ਦੀ ਆਮਦਨ ਵਧਾਉਣ ਲਈ ਟੈਕਸ ਚੋਰਾਂ ਵਿਰੁੱਧ ਸਖ਼ਤੀ ਕਰਨ ਦੇ ਦਿੱਤੇ ਸਪੱਸ਼ਟ ਨਿਰਦੇਸ਼ਾਂ ਸਦਕਾ ਇਹ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਦੀਆਂ ਕਰੀਬ 3500 ਬੱਸਾਂ ਸੂਬੇ ਦੀਆਂ ਸੜਕਾਂ ‘ਤੇ ਚਲ ਰਹੀਆਂ ਹਨ। ਦੱਸ ਦਈਏ ਕਿ ਸੂਬਾ ਸਰਕਾਰ ਦੇ ਵਿਭਾਗ ਦੀ ਆਮਦਨ ਵਧਾਉਣ ਦੇ ਯਤਨਾਂ ਸਦਕਾ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਵੀ ਇਸ ਵਰ੍ਹੇ ਦੁੱਗਣਾ ਵਾਧਾ ਦਰਜ ਕੀਤਾ ਹੈ। ਪੀ.ਆਰ.ਟੀ.ਸੀ. ਨੂੰ ਪਿਛਲੇ ਵਰ੍ਹੇ ਮਈ ਮਹੀਨੇ ਦੌਰਾਨ 23.28 ਕਰੋੜ ਦੀ ਆਮਦਨ ਹੋਈ ਸੀ, ਜੋ ਇਸ ਵਰ੍ਹੇ ਦੇ ਮਈ ਮਹੀਨੇ ਵਿੱਚ ਵੱਧ ਕੇ 42.05 ਕਰੋੜ ਰੁਪਏ ਰਿਕਾਰਡ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...