October 8, 2026, 1:37 am
----------- Advertisement -----------
HomeNewsLatest Newsਸ੍ਰੀ ਆਨੰਦਪੁਰ ਸਾਹਿਬ ਨੇੜੇ ਚੱਲ ਰਹੀ ਨਾਜਾਇਜ਼ ਮਾਈਨਿੰਗ, ਸਵਾਲਾਂ ਦੇ ਘੇਰੇ 'ਚ...

ਸ੍ਰੀ ਆਨੰਦਪੁਰ ਸਾਹਿਬ ਨੇੜੇ ਚੱਲ ਰਹੀ ਨਾਜਾਇਜ਼ ਮਾਈਨਿੰਗ, ਸਵਾਲਾਂ ਦੇ ਘੇਰੇ ‘ਚ ਮੰਤਰੀ ਹਰਜੋਤ ਬੈਂਸ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕੁੱਝ ਦਿਨ ਪਹਿਲਾ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖਤਮ ਹੋ ਗਈ ਹੈ। ਉਨ੍ਹਾਂ ਵੱਲੋਂ ਕੀਤੇ ਇਹਨਾ ਦਾਅਵਿਆ ਤੇ ਸਵਾਲ ਖੜ੍ਹੇ ਕਰਦਾ ਇਕ ਮਾਮਲਾ ਬੁੱਧਵਾਰ ਨੂੰ ਆਨੰਦਪੁਰ ਸਾਹਿਬ ਦੇ ਸੰਸੋਵਾਲ ਤੋਂ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਪਿੰਡ ‘ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਡਰਾਈਵਰ ਟਿੱਪਰ ਲੈ ਕੇ ਉਥੋਂ ਫਰਾਰ ਹੋ ਗਿਆ। ਹਾਲਾਂਕਿ ਇਸ ਸਬੰਧੀ ਅਜੇ ਤੱਕ ਮਾਈਨਿੰਗ ਮੰਤਰੀ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਸੰਸੋਵਾਲ ਵਿੱਚ ਨਜਾਇਜ਼ ਮਾਈਨਿੰਗ ਦੇ ਵਿਰੋਧ ਵਿੱਚ ਔਰਤਾਂ ਤੇ ਨੌਜਵਾਨ ਇਕੱਠੇ ਹੋਏ। ਉਨ੍ਹਾਂ ਨੇ ਇਸ ਦੀ ਵੀਡੀਓ ਰਿਕਾਰਡਿੰਗ ਸ਼ੁਰੂ ਕਰ ਦਿੱਤੀ। ਮਾਈਨਿੰਗ ਕਰਨ ਵਾਲਿਆਂ ਨੇ ਜਦ ਦੇਖਿਆ ਤਾਂ ਟਿੱਪਰ ਸਮੇਤ ਚਾਲਕ ਉਥੋਂ ਫ਼ਰਾਰ ਹੋ ਗਿਆ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਇਸ ਵੀਡੀਓ ਨੂੰ ਟਵੀਟ ਕਰਕੇ ਸਵਾਲ ਖੜ੍ਹੇ ਕੀਤੇ ਹਨ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀਡੀਓ ਟਵੀਟ ਕਰਕੇ ਕਿਹਾ ਕਿ ਸੰਸੋਵਾਲ, ਆਨੰਦਪੁਰ ‘ਚ ਅੰਨ੍ਹੇਵਾਹ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵੀਡੀਓ ਬੁੱਧਵਾਰ ਸਵੇਰ ਦੀ ਹੈ। ਆਪ ਦੇ ਮੰਤਰੀ ਹਰਜੋਤ ਬੈਂਸ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿੱਚੋਂ ਰੇਤ ਦੀ ਨਾਜਾਇਜ਼ ਮਾਈਨਿੰਗ ਖ਼ਤਮ ਹੋ ਗਈ ਹੈ। ਵੀਡੀਓ ‘ਚ ਸਥਾਨਕ ਲੋਕ ਮਾਈਨਿੰਗ ਮਾਫੀਆ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ CM ਭਗਵੰਤ ਮਾਨ ਨੂੰ ਇਹ ਵੀਡੀਓ ਟਵੀਟ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...