September 29, 2026, 11:32 am
----------- Advertisement -----------
HomeNewsLatest Newsਪੀ.ਐਸ.ਪੀ.ਸੀ.ਐਲ ਨੇ ਝੋਨੇ ਲਵਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ...

ਪੀ.ਐਸ.ਪੀ.ਸੀ.ਐਲ ਨੇ ਝੋਨੇ ਲਵਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦਾ ਦਿੱਤਾ ਭਰੋਸਾ

Published on

----------- Advertisement -----------

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਵੱਲੋਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਕੌਮਾਂਤਰੀ ਸਰਹੱਦ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਲੁਆਈ 10 ਜੂਨ ਤੋਂ ਸੁਰੂ ਹੋ ਜਾਵੇਗੀ, ਜਿਸ ਤੋਂ ਬਾਅਦ 14 ਜੂਨ ਤੋਂ ਦੂਜੇ ਪੜਾਅ ਤਹਿਤ 10 ਜ਼ਿਲੇ- ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਅਤੇ ਬਾਕੀ ਦੇ 13 ਜ਼ਿਲਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਫਤਿਹਗੜ ਸਾਹਿਬ, ਫਿਰੋਜਪੁਰ, ਮਾਨਸਾ, ਮੋਗਾ, ਫਾਜ਼ਿਲਕਾ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਵੰਡ ਵਿੰਗ ਦੀ ਬੁੱਧਵਾਰ ਸਵੇਰੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ। ਬਿਜਲੀ ਮੰਤਰੀ ਹਰਭਜਨ ਸਿੰਘ, ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟਰੀਬਿਊਸ਼ਨ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਨੇ ਡਿਸਟ੍ਰੀਬਿਊਸ਼ਨ ਅਤੇ ਗਰਿੱਡ ਆਪਰੇਸ਼ਨ ਅਤੇ ਰੱਖ-ਰਖਾਅ ਵਿੰਗਾਂ ਦੇ ਮੁੱਖ ਇੰਜਨੀਅਰਾਂ, ਸੁਪਰਡੈਂਟ ਇੰਜਨੀਅਰਾਂ, ਕਾਰਜਕਾਰੀ ਇੰਜਨੀਅਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਨਾਲ-ਨਾਲ ਇਸੇ ਸਮੇਂ ਦੌਰਾਨ ਉਦਯੋਗਾਂ ਅਤੇ ਹੋਰ ਖਪਤਕਾਰਾਂ ਲਈ ਬਿਜਲੀ ਦੀ ਸੁਚੱਜੀ ਵੰਡ ਨੂੰ ਬਰਕਰਾਰ ਰੱਖਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਚਰਚਾ ਕਰਨਾ ਸੀ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਸਵਾਰਥ ਸੇਵਾਵਾਂ ਦੇਣ ਦੇ ਉਦੇਸ਼ ਨਾਲ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ। ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਕਿ ਸਾਰੇ ਮਾਣਯੋਗ ਖਪਤਕਾਰਾਂ ਨੂੰ ਪੰਜਾਬ ਵਿੱਚ ਨਿਰੰਤਰ, ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਨੇ ਫੀਲਡ ਵਰਕਰਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਲਾਈਨ ਸਟਾਫ ਨੂੰ ਲੋੜੀਂਦੇ ਸੁਰੱਖਿਆ ਉਪਕਰਨ ਮੁਹੱਈਆ ਕਰਵਾਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...