June 11, 2026, 3:44 am
----------- Advertisement -----------
HomeNewsLatest Newsਗੁਜਰਾਤ : 300 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, ਫੌਜ ਨੇ 40...

ਗੁਜਰਾਤ : 300 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਬੱਚਾ, ਫੌਜ ਨੇ 40 ਮਿੰਟਾਂ ‘ਚ ਬਚਾਇਆ

Published on

----------- Advertisement -----------

ਗੁਜਰਾਤ ਦੇ ਸੁਰੇਂਦਰਨਗਰ ਜ਼ਿਲੇ ‘ਚ ਮੰਗਲਵਾਰ ਰਾਤ ਡੇਢ ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗ ਗਿਆ। ਜਾਣਕਾਰੀ ਮੁਤਾਬਿਕ ਖੇਤਾਂ ‘ਚ ਖੇਡਦੇ ਸਮੇਂ ਸ਼ਿਵਮ ਨਾਂ ਦਾ ਬੱਚਾ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ। ਉਸ ਦੇ ਮਾਤਾ-ਪਿਤਾ ਇਸ ਖੇਤ ਵਿਚ ਕੰਮ ਕਰਦੇ ਹਨ, ਜਦੋਂ ਉਨ੍ਹਾਂ ਨੂੰ ਬੱਚਾ ਕਿਤੇ ਨਾ ਦਿਸਿਆ ਤਾਂ ਉਨ੍ਹਾਂ ਨੇ ਆਲੇ-ਦੁਆਲੇ ਭਾਲ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬੋਰਵੈੱਲ ਵਿੱਚੋਂ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਘਟਨਾ ਬਾਰੇ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ, ਅਹਿਮਦਾਬਾਦ ਨਗਰ ਨਿਗਮ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਉੱਥੇ ਪਹੁੰਚ ਗਏ। ਸਥਿਤੀ ਨੂੰ ਦੇਖਦੇ ਹੋਏ ਫੌਜ ਦੀ ਮਦਦ ਮੰਗੀ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਫੌਜ ਦੇ ਜਵਾਨ ਉਥੇ ਪਹੁੰਚ ਗਏ। ਉਨ੍ਹਾਂ ਨੇ ਦੇਖਿਆ ਕਿ ਬੱਚਾ ਕਰੀਬ 25-30 ਫੁੱਟ ‘ਤੇ ਬੋਰਵੈੱਲ ‘ਚ ਫਸਿਆ ਹੋਇਆ ਸੀ। ਸਿਪਾਹੀਆਂ ਨੇ ਕਰੀਬ 40 ਮਿੰਟਾਂ ‘ਚ ਉਸ ਨੂੰ ਬੋਰਵੈੱਲ ਤੋਂ ਬਾਹਰ ਕੱਢਿਆ। ਰਾਤ 10.45 ਵਜੇ ਬੱਚੇ ਨੂੰ ਬੋਰਵੈੱਲ ਤੋਂ ਬਾਹਰ ਕੱਢਿਆ ਗਿਆ।ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਬੱਚੇ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...