July 23, 2026, 4:38 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਨੇ ਇੰਝ ਸੈਲੀਬ੍ਰੇਟ ਕੀਤਾ ਆਪਣਾ ਜਨਮਦਿਨ ,ਦੇਖੋ ਵਾਇਰਲ ਵੀਡੀਓ

ਸ਼ਿਲਪਾ ਸ਼ੈੱਟੀ ਨੇ ਇੰਝ ਸੈਲੀਬ੍ਰੇਟ ਕੀਤਾ ਆਪਣਾ ਜਨਮਦਿਨ ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਬੁੱਧਵਾਰ ਨੂੰ ਆਪਣਾ 47ਵਾਂ ਜਨਮਦਿਨ ਸੈਲੀਬ੍ਰੇਟ ਕੀਤਾ। ਸ਼ਿਲਪਾ ਦੇ ਜਨਮਦਿਨ ‘ਤੇ ਉਨ੍ਹਾਂ ਨੂੰ ਕਾਫੀ ਸਰਪ੍ਰਾਈਜ਼ ਵੀ ਮਿਲੇ ਹਨ। ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਸਨ। ਸ਼ਿਲਪਾ ਨੇ ਇਸ ਸਾਲ ਆਪਣਾ ਜਨਮਦਿਨ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਮਨਾਇਆ। ਸ਼ਿਲਪਾ ਦੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਉਹ ਭੈਣ ਸ਼ਮਿਤਾ, ਪਤੀ ਰਾਜ ਕੁੰਦਰਾ ਅਤੇ ਦੋਸਤ ਆਕਾਂਕਸ਼ਾ ਮਲਹੋਤਰਾ ਨਾਲ ਪਾਰਟੀ ‘ਤੇ ਗਈ ਸੀ। ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

ਇਸ ਤੋਂ ਇਲਾਵਾ ਉਹ ਏਨੀਂ ਦਿਨੀਂ ਕਈ ਰਿਆਲਟੀ ਸ਼ੋਅਜ ‘ਚ ਵੀ ਨਜਰ ਆ ਚੁੱਕੀ ਹੈ । ਸ਼ਿਲਪਾ ਸ਼ੈੱਟੀ ਨੇ ਕਰੀਅਰ ਦੀ ਸ਼ੁਰੂਆਤ ਮਹਿਜ ੧੬ ਸਾਲ ਦੀ ਉਮਰ ‘ਚ ਕਰ ਦਿੱਤੀ ਸੀ । ਸਭ ਤੋਂ ਪਹਿਲਾਂ ਉਹ ਲਿਮਕਾ ਦੀ ਐਡ ‘ਚ ਨਜਰ ਆਈ ਸੀ । ਸ਼ਿਲਪਾ ਸ਼ੈੱਟੀ ਨੇ ਰਾਜ ਕੁੰਦਰਾ ਦੇ ਨਾਲ ਵਿਆਹ ਕਰਵਾਇਆ ਹੈ ।ਸ਼ਿਲਪਾ ਸ਼ੈੱਟੀ ਦੇ ਦੋ ਬੱਚੇ ਹਨ ਬੇਟਾ ਰਿਆਨ ਕੁੰਦਰਾ ਅਤੇ ਧੀ ਸਮੀਸ਼ਾ । ਜਿਨ੍ਹਾਂ ਦੇ ਵੀਡੀਓ ਵੀ ਅਕਸਰ ਅਦਾਕਾਰਾ ਸ਼ੇਅਰ ਕਰਦੀ ਰਹਿੰਦੀ ਹੈ । ਸ਼ਿਲਪਾ ਸ਼ੈੱਟੀ ਨੇ ਕੁਝ ਸਾਲ ਪਹਿਲਾਂ ਰਾਜ ਕੁੰਦਰਾ ਦੇ ਨਾਲ ਵਿਆਹ ਕਰਵਾਇਆ ਸੀ । ਰਾਜ ਕੁੰਦਰਾ ਇੱਕ ਬਿਜਨੇਸਮੈਨ ਹਨ ਅਤੇ ਕੁਝ ਮਹੀਨੇ ਪਹਿਲਾਂ ਹੀ ਉਹ ਅਸ਼ਲੀਲ ਫ਼ਿਲਮਾਂ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਨ । ਜਿਸ ਤੋਂ ਬਾਅਦ ਅਦਾਕਾਰਾ ਕਾਫੀ ਪ੍ਰੇਸ਼ਾਨੀ ਝੱਲ ਰਹੀ ਸੀ । ਪਰ ਕੁਝ ਮਹੀਨੇ ਬਾਅਦ ਰਾਜ ਕੁੰਦਰਾ ਨੂੰ ਰਿਹਾਅ ਕਰ ਦਿੱਤਾ ਗਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...