September 11, 2026, 3:40 pm
----------- Advertisement -----------
HomeNewsBreaking Newsਕਾਂਗਰਸੀ ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ...

ਕਾਂਗਰਸੀ ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ? – ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ, 9 ਜੂਨ 2022 – ਪੰਜਾਬ ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀਆਂ ਵੱਲੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ।

ਜਿਸ ਤੋਂ ਬਾਅਦ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ‘ਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਚੰਡੀਗੜ੍ਹ ਪੁਲੀਸ ਕਾਂਗਰਸੀ ਆਗੂਆਂ ਨੂੰ ਬੱਸ ਵਿੱਚ ਭਰ ਕੇ ਥਾਣੇ ਲੈ ਗਈ ਹੈ। ਇਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਕਈ ਹੋਰ ਆਗੂ ਸ਼ਾਮਲ ਹਨ।

ਜਿਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਅਤੇ ਕਾਂਗਰਸ ਵੱਲੋਂ ਇਸ ਦਿੱਤੇ ਜਾ ਰਹੇ ਧਰਨੇ ਨੂੰ ਮੰਦਭਾਗਾ ਕਿਹਾ। ਮਾਨ ਨੇ ਟਵੀਟ ਕਰਦਿਆਂ ਕਿਹਾ ਕੇ, ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਹੈ ਅਤੇ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?

ਉਥੇ ਹੀ ਕਾਂਗਰਸ ਦੇ ਲੀਡਰ CM ਭਗਵੰਤ ਮਾਨ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸੀਐਮ ਨੇ ਸਵੇਰੇ 10 ਵਜੇ ਦਾ ਸਮਾਂ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਈ। ਉਲਟਾ ਉਨ੍ਹਾਂ ਨੂੰ ਮੁੱਖ ਮੰਤਰੀ ਹਾਊਸ ਦੇ ਅੰਦਰ ਬੁਲਾ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਅਤੇ ਮੋਬਾਈਲ ਬਾਹਰ ਰੱਖੇ ਗਏ। ਪੁਲੀਸ ਨੇ ਉਸ ਨੂੰ ਇੱਕ ਵਜੇ ਦੀ ਮੁਲਾਕਾਤ ਦਾ ਸਮਾਂ ਦਿੱਤਾ ਪਰ ਕਾਂਗਰਸੀਆਂ ਨੇ ਹਾਮੀ ਨਹੀਂ ਭਰੀ। ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...