ਚੋਣ ਕਮਿਸ਼ਨ ਵੱਲੋਂ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਨਾਮਜ਼ਦਗੀਆਂ 29 ਜੂਨ ਤੱਕ ਕੀਤੀਆਂ ਜਾ ਸਕਦੀਆਂ ਹਨ। ਚੋਣਾਂ 18 ਜੁਲਾਈ ਨੂੰ ਹੋਣਗੀਆਂ ਅਤੇ ਫਿਰ ਲੋੜ ਪੈਣ ‘ਤੇ 21 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ। ਕਮਿਸ਼ਨ ਨੇ ਕਿਹਾ ਕਿ ਹਰ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।
2017 ‘ਚ ਰਾਸ਼ਟਰਪਤੀ ਚੁਣੇ ਗਏ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਉਹ ਦੇਸ਼ ਦੇ 15ਵੇਂ ਰਾਸ਼ਟਰਪਤੀ ਹਨ। ਚੋਣਾਂ ਦੀ ਗੱਲ ਕਰੀਏ ਤਾਂ ਐਨਡੀਏ ਦੀ ਸਥਿਤੀ ਪਿਛਲੀ ਵਾਰ ਦੀ ਤਰ੍ਹਾਂ ਹੀ ਮਜ਼ਬੂਤ ਹੈ ਪਰ ਇਸ ਨੇ ਆਂਧਰਾ ਪ੍ਰਦੇਸ਼ ਅਤੇ ਉੜੀਸਾ ਤੋਂ ਸਮਰਥਨ ਮੰਗਿਆ ਹੈ। ਇਸ ਦੇ ਨਾਲ ਹੀ ਯੂਪੀਏ ਦੀ ਨਜ਼ਰ ਰਾਜ ਸਭਾ ਦੀਆਂ 16 ਸੀਟਾਂ ‘ਤੇ ਹੈ। ਇਨ੍ਹਾਂ ਸੀਟਾਂ ‘ਤੇ 10 ਜੂਨ ਨੂੰ ਚੋਣਾਂ ਹੋਣੀਆਂ ਹਨ।
ਰਾਜ ਸਭਾ ਮੈਂਬਰ ਵੀ ਰਾਸ਼ਟਰਪਤੀ ਚੋਣ ਦੀ ਪ੍ਰਕਿਰਿਆ ਵਿਚ ਹਿੱਸਾ ਲੈਂਦੇ ਹਨ। ਅਜਿਹੇ ‘ਚ ਰਾਜ ਸਭਾ ਦੀਆਂ 57 ‘ਚੋਂ 16 ਸੀਟਾਂ ‘ਤੇ 10 ਜੂਨ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਮੱਸਿਆ ਬਣੀ ਹੋਈ ਹੈ। ਦਰਅਸਲ, 57 ਵਿਚੋਂ ਬਾਕੀ 41 ਸੀਟਾਂ ‘ਤੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਜਾਣਗੇ। ਜਿਨ੍ਹਾਂ 16 ਸੀਟਾਂ ਲਈ ਚੋਣਾਂ ਹੋਣੀਆਂ ਹਨ, ਉਨ੍ਹਾਂ ਦਾ ਫੈਸਲਾ ਮਹਾਰਾਸ਼ਟਰ, ਰਾਜਸਥਾਨ, ਕਰਨਾਟਕ ਅਤੇ ਹਰਿਆਣਾ ਕਰਨਗੇ। ਇੱਥੇ ਗੁਣਾ ਕਿਸ ਦੇ ਹੱਕ ਵਿੱਚ ਜਾਵੇਗਾ, ਕਹਿਣਾ ਮੁਸ਼ਕਿਲ ਹੈ।
----------- Advertisement -----------
ਰਾਸ਼ਟਰਪਤੀ ਚੋਣਾਂ ਦਾ ਐਲਾਨ: 18 ਜੁਲਾਈ ਨੂੰ ਵੋਟਿੰਗ ਅਤੇ 21 ਜੁਲਾਈ ਨੂੰ ਹੋਵੇਗੀ ਗਿਣਤੀ
Published on
----------- Advertisement -----------
----------- Advertisement -----------












