November 14, 2026, 11:22 pm
----------- Advertisement -----------
HomeNewsLatest Newsਇਸ ਦਿਨ ਹੋਣਗੇ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਦੇ ਹਾਕੀ, ਟੇਬਲ ਟੈਨਿਸ...

ਇਸ ਦਿਨ ਹੋਣਗੇ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਦੇ ਹਾਕੀ, ਟੇਬਲ ਟੈਨਿਸ ਤੇ ਵਾਲੀਬਾਲ ਟੀਮਾਂ ਲਈ ਟਰਾਇਲ

Published on

----------- Advertisement -----------

ਚੰਡੀਗੜ੍ਹ:ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਹਾਕੀ, ਟੇਬਲ ਟੈਨਿਸ ਤੇ ਵਾਲੀਬਾਲ ਦੇ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਲਈ ਟੀਮਾਂ ਦੀ ਚੋਣ ਲਈ ਟਰਾਇਲਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਖੇਡ ਵਿਭਾਗ ਦੇ ਡਾਇਰੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਿਵਲ ਸਰਵਿਸਜ਼ ਟੂਰਨਾਮੈਂਟ ਦੇ ਹਾਕੀ (ਪੁਰਸ਼ ਤੇ ਮਹਿਲਾ) ਮੁਕਾਬਲੇ ਭੋਪਾਲ ਵਿਖੇ 21 ਜੂਨ ਤੋਂ 30 ਜੂਨ 2022 ਤੱਕ ਕਰਵਾਏ ਜਾ ਰਹੇ ਹਨ। ਪੰਜਾਬ ਦੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਦੀ ਚੋਣ ਲਈ ਟਰਾਇਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ, ਸੈਕਟਰ-63, ਮੁਹਾਲੀ ਵਿਖੇ 13 ਜੂਨ ਨੂੰ ਸਵੇਰੇ 10 ਵਜੇ ਹੋਣਗੇ।
ਇਸੇ ਤਰ੍ਹਾਂ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਦੇ ਮੁਕਾਬਲੇ ਆਗਰਾ ਵਿਖੇ 24 ਤੋਂ 28 ਜੂਨ ਤੱਕ ਹੋਣਗੇ। ਪੰਜਾਬ ਦੀਆਂ ਟੀਮਾਂ ਦੇ ਟਰਾਇਲ 14 ਜੂਨ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 10 ਵਜੇ ਹੋਣਗੇ। ਵਾਲੀਬਾਲ ਦੇ ਮੁਕਾਬਲੇ 24 ਤੋਂ 28 ਜੂਨ ਤੱਕ ਨਵੀਂ ਦਿੱਲੀ ਵਿਖੇ ਹੋਣਗੇ। ਪੰਜਾਬ ਦੀਆਂ ਟੀਮਾਂ ਦੇ ਟਰਾਇਲ 14 ਜੂਨ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 10 ਵਜੇ ਹੋਣਗੇ।
ਡਾਇਰੈਕਟਰ ਧੀਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਰੱਖਿਆ ਸੇਵਾਵਾਂ/ਨੀਮ ਫ਼ੌਜੀ ਸੰਸਥਾਵਾਂ/ਕੇਂਦਰੀ ਪੁਲਿਸ ਬਲਾਂ/ਪੁਲਿਸ/ਆਰ.ਪੀ.ਐਫ./ਸੀ.ਆਈ.ਐਸ.ਐਫ./ਬੀ.ਐਸ.ਐਫ./ਆਈ.ਟੀ.ਬੀ.ਪੀ./ਐਨ.ਐਸ.ਜੀ. ਆਦਿ ਵਿਭਾਗਾਂ ਦੇ ਮੁਲਾਜ਼ਮ/ਸ਼ਰਤਾਂ ਤਹਿਤ ਕਵਰ ਹੋਣ ਵਾਲੇ ਮੁਲਾਜ਼ਮਾਂ ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...