November 13, 2026, 11:36 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲਈ ਜਾਰੀ ਕੀਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲਈ ਜਾਰੀ ਕੀਤੇ ਨਿਰਦੇਸ਼

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।
ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਅਧਿਕਾਰੀਆਂ ਨੂੰ ਵੱਡੇ ਸਨਅਤਕਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਇਕਾਈਆਂ ਵਿੱਚ ਪ੍ਰਦੂਸ਼ਣ ਖ਼ਤਮ ਕਰਨ ਲਈ ਇਹ ਪ੍ਰਦੂਸ਼ਣ ਮੁਕਤ ਤਕਨਾਲੋਜੀ ਅਪਨਾਉਣ ਲਈ ਪ੍ਰੇਰਨ ਵਾਸਤੇ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਉਦੇਸ਼ ਪ੍ਰਦੂਸ਼ਣ ਰੋਕਣ ਦੀ ਇਸ ਮੁਹਿੰਮ ਵਿੱਚ ਸਨਅਤਕਾਰਾਂ ਨੂੰ ਭਾਈਵਾਲ ਬਣਾਉਣ ਉਤੇ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੀ.ਪੀ.ਸੀ.ਬੀ. ਨੂੰ ਪ੍ਰਦੂਸ਼ਣ ਖ਼ਿਲਾਫ਼ ਇਸ ਮੁਹਿੰਮ ਵਿੱਚ ਪੂਰੇ ਸਹਿਯੋਗ ਤੇ ਸਮਰਥਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...