June 27, 2026, 8:36 am
----------- Advertisement -----------
HomeNewsBreaking Newsਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲਾ: ਸਾਬਕਾ CM ਚੰਨੀ ਦਾ ਕਰੀਬੀ ਠੇਕੇਦਾਰ ਗ੍ਰਿਫ਼ਤਾਰ

ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲਾ: ਸਾਬਕਾ CM ਚੰਨੀ ਦਾ ਕਰੀਬੀ ਠੇਕੇਦਾਰ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 10 ਜੂਨ 2022 – ਪਿਛਲੀ ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਦੋਸ਼ ਹੈ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਨੇ ਜਿੰਦਾਪੁਰ ‘ਚ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ। ਹਾਲਾਂਕਿ ਚੰਨੀ, ਜੋ ਉਸ ਸਮੇਂ ਮੁੱਖ ਮੰਤਰੀ ਸਨ, ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਇਕਬਾਲ ਸਿੰਘ ਉਦੋਂ ਸੁਰਖੀਆਂ ਵਿਚ ਆਏ ਜਦੋਂ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਘਰ ਗਏ ਸਨ।

ਰੋਪੜ ਜੰਗਲਾਤ ਵਿਭਾਗ ਨੇ ਪੁਲੀਸ ਨੂੰ ਕਾਰਵਾਈ ਲਈ 2 ਪੱਤਰ ਭੇਜੇ ਸਨ। ਪਹਿਲਾ 18 ਨਵੰਬਰ 2021 ਨੂੰ ਭੇਜਿਆ ਗਿਆ ਸੀ। ਵਣ ਰੇਂਜ ਅਫ਼ਸਰ ਰਾਜਵੰਤ ਸਿੰਘ ਨੇ ਪੱਤਰ ਵਿੱਚ ਲਿਖਿਆ ਹੈ ਕਿ ਇਕਬਾਲ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਪੋਕਲੇਨ ਚਲਾ ਕੇ ਰੇਤ ਦੀ ਨਿਕਾਸੀ ਕੀਤੀ ਹੈ। ਇਸ ਕਾਰਨ 530 ਪੌਦੇ ਵੀ ਨੁਕਸਾਨੇ ਗਏ। ਇਸ ਤੋਂ ਬਾਅਦ ਉਨ੍ਹਾਂ 22 ਨਵੰਬਰ ਨੂੰ ਚਮਕੌਰ ਸਾਹਿਬ ਦੇ ਐਸ.ਡੀ.ਐਮ. ਨੂੰ ਦੂਜਾ ਪੱਤਰ ਭੇਜਿਆ ਜਿਸ ਵਿੱਚ ਕਿਹਾ ਗਿਆ ਕਿ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਹਾਲਾਂਕਿ ਕੁਝ ਦਿਨਾਂ ਬਾਅਦ ਪੱਤਰ ਲਿਖਣ ਵਾਲੇ ਅਧਿਕਾਰੀ ਨੂੰ ਬਦਲ ਦਿੱਤਾ ਗਿਆ।

ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਹੇ ਰਾਘਵ ਚੱਢਾ ਨੇ ਪਿੰਡ ਜਿੰਦਪੁਰ ਵਿੱਚ ਛਾਪਾ ਮਾਰਿਆ ਸੀ। ਉਨ੍ਹਾਂ ਕਿਹਾ ਸੀ ਕਿ ਇੱਥੇ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਿਸ ਦਾ ਸਮਰਥਨ ਸੀਐਮ ਚਰਨਜੀਤ ਚੰਨੀ ਕਰ ਰਹੇ ਹਨ। ਚੰਨੀ ਚਮਕੌਰ ਸਾਹਿਬ ਤੋਂ ਵਿਧਾਇਕ ਵੀ ਰਹੇ ਹਨ। ਹਾਲਾਂਕਿ ਬਾਅਦ ‘ਚ ਚੰਨੀ ਖੁਦ ਉੱਥੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਇੱਥੇ ਕੋਈ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ। ਇਸ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਦਾਅਵਾ ਕੀਤਾ ਸੀ ਕਿ ਇਕਬਾਲ ਸਿੰਘ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਸਭ ਤੋਂ ਵੱਡਾ ਠੇਕੇਦਾਰ ਹੈ।

ਥਾਣਾ ਚਮਕੌਰ ਸਾਹਿਬ ਦੇ ਐਸਐਚਓ ਰੁਪਿੰਦਰ ਸਿੰਘ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਜੰਗਲਾਤ ਵਿਭਾਗ ਤੋਂ ਕੁਝ ਰਿਪੋਰਟ ਮੰਗੀ ਸੀ। ਜਿਸ ਵਿੱਚ ਇਕਬਾਲ ਸਿੰਘ ਦਾ ਰੋਲ ਸਾਹਮਣੇ ਆਇਆ ਹੈ। ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...