November 17, 2026, 1:00 pm
----------- Advertisement -----------
HomeNewsBreaking Newsਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਅਦਾਲਤ ਨੇ 3 ਦਿਨਾਂ ਦੇ ਵਿਜੀਲੈਂਸ ਰਿਮਾਂਡ...

ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਅਦਾਲਤ ਨੇ 3 ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜਿਆ

Published on

----------- Advertisement -----------

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਹੋਰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਫੜਿਆ ਹੈ। ਉਨ੍ਹਾਂ ਨੂੰ ਪਹਿਲਾਂ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਨਾਮਜ਼ਦ ਦੂਜੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।
ਸਾਧੂ ਸਿੰਘ ਧਰਮਸੋਤ ‘ਤੇ ਦਰੱਖਤ ਕੱਟਣ ‘ਤੇ 500 ਰੁਪਏ ਕਮਿਸ਼ਨ ਲੈਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਕਰੀਬ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇੰਨਾ ਹੀ ਨਹੀਂ ਧਰਮਸੋਤ ਦੇ ਮੰਤਰੀ ਹੁੰਦਿਆਂ ਜੰਗਲਾਤ ਵਿਭਾਗ ਵਿੱਚ ਤਬਾਦਲੇ-ਪੋਸਟਿੰਗ ਵਿੱਚ ਵੀ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ।
ਕਾਂਗਰਸ ਨੇ ਕੈਪਟਨ ਨੂੰ ਹਟਾ ਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ਨੂੰ ਨਵਾਂ ਜੰਗਲਾਤ ਮੰਤਰੀ ਬਣਾਇਆ ਗਿਆ। ਇਸ ਤੋਂ ਬਾਅਦ ਵੀ ਵਿਭਾਗ ਵਿੱਚ ਰਿਸ਼ਵਤਖੋਰੀ ਦੀ ਖੇਡ ਜਾਰੀ ਰਹੀ। ਗਿਲਜੀਆਂ ‘ਤੇ ਟ੍ਰੀਗਾਰਡ ਦੀ ਖਰੀਦ ‘ਚ ਹੀ 6 ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਦੋਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...