September 29, 2026, 9:08 pm
----------- Advertisement -----------
HomeNewsBreaking Newsਹਾਰ ਤੋਂ ਬਾਅਦ ਕਾਂਗਰਸ ਨੇ ਕੁਲਦੀਪ ਬਿਸ਼ਨੋਈ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ,...

ਹਾਰ ਤੋਂ ਬਾਅਦ ਕਾਂਗਰਸ ਨੇ ਕੁਲਦੀਪ ਬਿਸ਼ਨੋਈ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ, ਬਿਸ਼ਨੋਈ ਦੀ ਭਾਜਪਾ ‘ਚ ਜਾਣ ਦੀ ਤਿਆਰੀ

Published on

----------- Advertisement -----------

ਚੰਡੀਗੜ੍ਹ, 12 ਜੂਨ 2022 – ਹਰਿਆਣਾ ਰਾਜ ਸਭਾ ਚੋਣਾਂ ਵਿੱਚ ਅਜੇ ਮਾਕਨ ਦੀ ਹਾਰ ਤੋਂ ਬਾਅਦ ਹੁਣ ਕਾਂਗਰਸ ਦੀ ਜ਼ਮੀਰ ਵੀ ਜਾਗ ਗਈ ਹੈ। ਪਾਰਟੀ ਨੇ ਕਰਾਸ ਵੋਟਿੰਗ ਕਰਨ ਵਾਲੇ ਆਪਣੇ ਹੀ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਵਿਸ਼ੇਸ਼ ਸੱਦੇ ਮੈਂਬਰ ਵਜੋਂ ਹਟਾ ਦਿੱਤਾ ਹੈ। ਇਹ ਕਾਰਵਾਈ ਪਾਰਟੀ ਦੇ ਕੌਮੀ ਪ੍ਰਧਾਨ ਨੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪੱਤਰ ਵਿੱਚ ਕੀਤੀ ਹੈ।

ਕਾਂਗਰਸ ਉਮੀਦਵਾਰ ਅਜੇ ਮਾਕਨ ਦੀ ਹਾਰ ‘ਚ ਵੱਡੀ ਭੂਮਿਕਾ ਨਿਭਾਉਣ ਦੇ ਦੋਸ਼ ‘ਚ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ, ਕਾਂਗਰਸ ਦੁਆਰਾ CWC ਤੋਂ ਬਾਹਰ ਕੀਤੇ ਜਾਣ ਤੋਂ ਬਾਅਦ, ਬਿਸ਼ਨੋਈ ਨੇ ਸ਼ਨੀਵਾਰ ਸ਼ਾਮ ਨੂੰ ਟਵੀਟ ਕੀਤਾ – ਅਤੀਤ ਵਿੱਚ ਅਨੁਸ਼ਾਸਨ ਨੂੰ ਵਾਰ-ਵਾਰ ਨਜ਼ਰਅੰਦਾਜ਼ ਕੀਤਾ ਗਿਆ ਹੈ। ਮੈਂ ਆਪਣੀ ਆਤਮਾ ਦੀ ਗੱਲ ਸੁਣੀ ਅਤੇ ਆਪਣੀ ਨੈਤਿਕਤਾ ‘ਤੇ ਕੰਮ ਕੀਤਾ। ਇਸ ਦੇ ਨਾਲ ਹੀ ਕਾਂਗਰਸ ਰਾਜ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਅਦਾਲਤ ਤੱਕ ਪਹੁੰਚ ਕਰੇਗੀ। ਇਸ ਦੇ ਲਈ ਪਾਰਟੀ ਵੱਲੋਂ ਕਾਨੂੰਨੀ ਰਾਏ ਲਈ ਜਾ ਰਹੀ ਹੈ।

ਦੱਸ ਦੇਈਏ ਕਿ ਸ਼ੁੱਕਰਵਾਰ ਸਵੇਰੇ ਜਦੋਂ ਕੁਲਦੀਪ ਬਿਸ਼ਨੋਈ ਨੇ ਕਰਾਸ ਵੋਟਿੰਗ ਕੀਤੀ ਤਾਂ ਪਾਰਟੀ ਦੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਵਿਵੇਕ ਬਾਂਸਲ ਨੇ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਭੇਜੀ ਸੀ। ਕਿਉਂਕਿ ਵਿਵੇਕ ਬਾਂਸਲ ਪਾਰਟੀ ਦੇ ਉਮੀਦਵਾਰ ਅਜੇ ਮਾਕਨ ਦਾ ਏਜੰਟ ਵੀ ਹਨ। ਜਦੋਂ ਕੁਲਦੀਪ ਬਿਸ਼ਨੋਈ ਨੇ ਉਨ੍ਹਾਂ ਨੂੰ ਆਪਣੀ ਵੋਟ ਦਿਖਾਈ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਰਾਸ ਵੋਟ ਹੋ ਗਈ ਹੈ। ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ, ਇਸ ਤੋਂ ਪਹਿਲਾਂ ਉਹ ਦੋ ਵਾਰ ਸੀਐਮ ਮਨੋਹਰ ਲਾਲ ਨੂੰ ਵੀ ਮਿਲ ਚੁੱਕੇ ਹਨ।

ਸੀਐਮ ਮਨੋਹਰ ਲਾਲ ਨੇ ਕਿਹਾ ਕਿ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣ ਕੇ ਵੋਟ ਪਾਈ ਹੈ। ਉਨ੍ਹਾਂ ਨੇ ਅਜਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਕੀਤਾ ਹੋਵੇਗਾ। ਜੇਕਰ ਉਹ ਭਾਜਪਾ ‘ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...