ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਉਹ ਕੋਰੋਨਾ ਨਾਲ ਸੰਕਰਮਿਤ ਹਨ ਅਤੇ ਹੁਣ ਤੱਕ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਨਹੀਂ ਆਈ ਹੈ। ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਨੇ 23 ਜੂਨ ਨੂੰ ਸੋਨੀਆ ਅਤੇ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ 8 ਜੂਨ ਨੂੰ ਪੇਸ਼ ਹੋਣਾ ਸੀ ਪਰ ਕੋਰੋਨਾ ਕਾਰਨ ਇਹ ਸਮਾਂ ਸੀਮਾ ਵਧਾ ਦਿੱਤੀ ਗਈ ਹੈ।
ਕਾਂਗਰਸ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਨੇ ਸੋਨੀਆ ਦੀ ਭਰਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇੱਕ ਟਵੀਟ ਵਿੱਚ ਦੱਸਿਆ ਕਿ ਸੋਨੀਆ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ‘ਚ ਨਿਗਰਾਨੀ ਲਈ ਰੱਖਿਆ ਜਾਵੇਗਾ। ਸੋਨੀਆ ਗਾਂਧੀ 2 ਜੂਨ ਨੂੰ ਕੋਵਿਡ ਪਾਜ਼ੇਟਿਵ ਪਾਈ ਗਈ ਸੀ।
ਸੋਨੀਆ ਕੋਵਿਡ ਹੋਣ ਤੋਂ ਪਹਿਲਾਂ ਨੇਤਾਵਾਂ ਅਤੇ ਵਰਕਰਾਂ ਨਾਲ ਬੈਠਕ ਕਰ ਰਹੀ ਸੀ। ਇਨ੍ਹਾਂ ਵਿੱਚੋਂ ਕੁਝ ਲੋਕ ਕੋਰੋਨਾ ਸੰਕਰਮਿਤ ਪਾਏ ਗਏ ਸਨ। ਸੋਨੀਆ ਨੂੰ 1 ਜੂਨ ਦੀ ਸ਼ਾਮ ਨੂੰ ਹਲਕਾ ਬੁਖਾਰ ਹੋਇਆ ਅਤੇ ਕੋਵਿਡ ਦੇ ਕੁਝ ਲੱਛਣ ਦਿਖਾਈ ਦਿੱਤੇ, ਜਿਸ ਤੋਂ ਬਾਅਦ ਜਾਂਚ ਕੀਤੀ ਗਈ।
----------- Advertisement -----------
ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ ਭਰਤੀ
Published on
----------- Advertisement -----------
----------- Advertisement -----------












