November 6, 2026, 7:14 am
----------- Advertisement -----------
HomeNewsLatest Newsਈਡੀ ਵਲੋਂ ਸੋਨੀਆ ਗਾਂਧੀ, ਰਾਹੁਲ ਨੂੰ ਸੰਮਨ ਭੇਜ ਕੇ ਵਿਰੋਧੀਆਂ ਨੂੰ ਚੁੱਪ...

ਈਡੀ ਵਲੋਂ ਸੋਨੀਆ ਗਾਂਧੀ, ਰਾਹੁਲ ਨੂੰ ਸੰਮਨ ਭੇਜ ਕੇ ਵਿਰੋਧੀਆਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼: ਕਾਂਗਰਸ

Published on

----------- Advertisement -----------

ਚੰਡੀਗੜ੍ਹ, 12 ਜੂਨ : – ਨੈਸ਼ਨਲ ਹੈਰਾਲਡ ਮਾਮਲੇ ਵਿੱਚ ਈਡੀ ਨੇ ਰਾਹੁਲ ਗਾਂਧੀ ਨੂੰ ਵੀ ਸੰਮਨ ਜਾਰੀ ਕੀਤਾ ਹੈ। ਰਾਹੁਲ ਨੂੰ ਸੋਮਵਾਰ, 13 ਜੂਨ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਹੈ। ਕਾਂਗਰਸ ਨੇ ਇਸ ਦਿਨ ਰੋਸ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਰਾਹੁਲ ਪਾਰਟੀ ਦੇ ਵੱਡੇ ਨੇਤਾਵਾਂ ਨਾਲ ਈਡੀ ਦਫ਼ਤਰ ਵੱਲ ਮਾਰਚ ਕਰਨਗੇ। ਕਾਂਗਰਸ ਦੀ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ੍ਰੀਮਤੀ ਰੰਜੀਤ ਰੰਜਨ ਨੇ ਦੋਸ਼ ਲਾਇਆ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਨ ਭੇਜਣਾ ਭਾਰਤੀ ਜਨਤਾ ਪਾਰਟੀ ਦੀ ਤਰਫੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਤੇ ਭਖਦੇ ਮਸਲਿਆਂ ਜਿਨ੍ਹਾਂ ਵਿੱਚ ਮਹਿੰਗਾਈ, ਬੇਰੁਜ਼ਗਾਰੀ, ਕਸ਼ਮੀਰ ਚ ਵਿਗੜਦੀ ਸੁਰੱਖਿਆ ਵਿਵਸਥਾ ਅਤੇ ਆਪਸੀ ਭਾਈਚਾਰਕ ਸਾਂਝ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ।
ਨੈਸ਼ਨਲ ਹੈਰਾਲਡ ਮਾਮਲੇ ਦਾ ਜ਼ਿਕਰ ਕਰਦਿਆਂ, ਰੰਜਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਭਾਰੀ ਘਾਟੇ ਕਾਰਨ ਨੈਸ਼ਨਲ ਹੈਰਾਲਡ ਅਖਬਾਰ ਨੂੰ ਵੇਚਿਆ ਸੀ। ਉਨ੍ਹਾਂ ਕਿਹਾ ਕਿ 90 ਕਰੋੜ ਰੁਪਏ ਵਿੱਚੋਂ 67 ਕਰੋੜ ਰੁਪਏ ਮੁਲਾਜ਼ਮਾਂ ਨੂੰ ਵੀਆਰਐਸ ਅਤੇ ਗਰੈਚੁਟੀ ਲਈ ਦਿੱਤੇ ਗਏ ਸਨ। ਜਦਕਿ ਬਾਕੀ ਰਕਮ ਕਿਰਾਏ, ਬਿਜਲੀ ਦੇ ਖਰਚੇ ਅਤੇ ਕੁਝ ਬਣਦੀ ਰਕਮ ਸਰਕਾਰ ਨੂੰ ਵੀ ਦਿੱਤੀ ਗਈ ਸੀ। ਕਾਂਗਰਸ ਨੇਤਾ ਨੇ ਸਪੱਸ਼ਟ ਕੀਤਾ ਕਿ ਯੰਗ ਇੰਡੀਆ ਸਿਰਫ ਇਕ ਰਖਿਅਕ ਵਜੋਂ ਕੰਮ ਕਰ ਰਹੀ ਸੀ ਅਤੇ ਇਸਦੇ ਡਾਇਰੈਕਟਰਾਂ ਨੇ ਇਕ ਪੈਸਾ ਵੀ ਨਹੀਂ ਲਿਆ। ਜਦੋਂ ਕੋਈ ਨਕਦੀ ਦਾ ਲੈਣ-ਦੇਣ ਨਹੀਂ ਹੋਇਆ, ਤਾਂ ਮਨੀ ਲਾਂਡਰਿੰਗ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਜਿਸਨੂੰ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸ਼੍ਰੀਮਤੀ ਰੰਜਨ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਬਦਲਾਖੋਰੀ ਅਤੇ ਪ੍ਰੇਸ਼ਾਨ ਕਰਨ ਵਾਲੀ ਰਾਜਨੀਤੀ ਦਾ ਮਾਮਲਾ ਹੈ, ਕਿਉਂਕਿ ਭਾਜਪਾ ਦੀ ਰਣਨੀਤੀ ਜਾਂ ਤਾਂ ਲੋਕਾਂ ਨੂੰ ਸ਼ਾਮਲ ਕਰਨਾ ਹੈ ਜਾਂ ਸੀਬੀਆਈ ਅਤੇ ਈਡੀ ਵਰਗੀਆਂ ਵੱਖਰੀਆਂ ਕੇਂਦਰੀ ਏਜੰਸੀਆਂ ਨੂੰ ਆਪਣੇ ਸਿਆਸੀ ਵਿਰੋਧੀਆਂ ‘ਤੇ ਛੱਡਣਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਇੱਕ ਬੰਗਾਲੀ ਆਗੂ ਨੂੰ ਕਈ ਮਾਮਲਿਆਂ ਵਿੱਚ ਨਾਮ ਆਉਣ ਦੇ ਬਾਵਜੂਦ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਲੀਨ ਚਿੱਟ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਇਸਦੇ ਆਗੂਆਂ ਨੂੰ ਅਜਿਹੀਆਂ ਕਾਰਵਾਈਆਂ ਰਾਹੀਂ ਦਬਾਇਆ ਨਹੀਂ ਜਾ ਸਕਦਾ। ਅਸੀਂ ਤੁਹਾਡੇ ਖ਼ਿਲਾਫ਼ ਕਾਨੂੰਨੀ ਲੜਾਈ ਲੜਾਂਗੇ ਅਤੇ ਤੁਹਾਨੂੰ ਅਰਾਮ ਨਾਲ ਨਹੀਂ ਬੈਠਣ ਦੇਵਾਂਗੇ ਅਤੇ ਤੁਹਾਡਾ ਵਿਰੋਧ ਤੇ ਪਰਦਾਫਾਸ਼ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਰਕਾਰ ‘ਤੇ ਆਪਣਾ ਦਬਾਅ ਬਣਾ ਕੇ ਲੋਕਾਂ ਦਾ ਧਿਆਨ ਇਸ ਦੀਆਂ ਗਲਤ ਨੀਤੀਆਂ ਵੱਲ ਖਿੱਚੇਗੀ।
ਕਾਂਗਰਸੀ ਸੰਸਦ ਮੈਂਬਰ ਨੇ ਦੱਸਿਆ ਕਿ ਕਿਸ ਤਰ੍ਹਾਂ ਸੀਬੀਆਈ ਅਤੇ ਈਡੀ ਦੀ ਦੁਰਵਰਤੋਂ ਕਰਕੇ ਕਾਂਗਰਸ, ਸ਼ਿਵ ਸੈਨਾ, ਡੀਐਮਕੇ, ਟੀਐਮਸੀ ਅਤੇ ਐਨਸੀਪੀ ਵਰਗੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਕਈ ਨੇਤਾਵਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਅਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਈਡੀ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਸ਼੍ਰੀਮਤੀ ਰੰਜਨ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਵੱਖ-ਵੱਖ ਰਾਜਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਵੱਖ-ਵੱਖ ਘੁਟਾਲਿਆਂ ਵਿੱਚ ਸ਼ਾਮਲ ਰਹੀਆਂ ਹਨ ਅਤੇ ਉਨ੍ਹਾਂ ਘੁਟਾਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਫਸਾਉਂਦੀਆਂ ਹਨ, ਜਿਨ੍ਹਾਂ ਘੁਟਾਲਿਆਂ ਵਿੱਚ ਵਿਆਪਮ ਘੁਟਾਲਾ, ਇਨ੍ਹਾਂ ਦੇ ਖਾਸ ਅਡਾਨੀ ਦੇ ਪੋਰਟ ਤੋਂ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮਾਮਲਾ, ਪੀਪੀਈ ਕਿੱਟ ਘੁਟਾਲਾ, ਲਾਕਡਾਊਨ ਘੁਟਾਲਾ, ਗੁਜਰਾਤ ਮਾਸਕ ਘੁਟਾਲਾ, ਕਰਜ਼ਾ ਘੁਟਾਲਾ ਜਿਸ ਵਿੱਚ ਬੈਂਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰੀ ਗਈ, ਪ੍ਰਧਾਨ ਮੰਤਰੀ ਕੇਅਰਜ਼ ਫੰਡ ਘੁਟਾਲਾ ਕੁਝ ਨਾਮ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...