November 25, 2026, 7:40 am
----------- Advertisement -----------
HomeNewsBreaking Newsਕੁੱਝ ਹੀ ਦਿਨ ਪਹਿਲਾਂ ਪੰਜਾਬ ਪਰਤੇ NRI ਦੇ ਕਤਲ ਦੀ ਗੁੱਥੀ 12...

ਕੁੱਝ ਹੀ ਦਿਨ ਪਹਿਲਾਂ ਪੰਜਾਬ ਪਰਤੇ NRI ਦੇ ਕਤਲ ਦੀ ਗੁੱਥੀ 12 ਘੰਟਿਆਂ ‘ਚ ਹੀ ਸੁਲਝੀ, ਪਤਨੀ ਨੇ ਨਾਜਾਇਜ਼ ਕਾਰਨ ਕਰਾਇਆ ਸੀ ਕਤਲ

Published on

----------- Advertisement -----------

ਅੰਮ੍ਰਿਤਸਰ, 13 ਜੂਨ 2022 – ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ NRI ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾ ਲਿਆ ਹੈ। NRI ਦੇ ਕਤਲ ਦਾ ਮਾਸਟਰਮਾਈਂਡ ਕੋਈ ਹੋਰ ਨਹੀਂ ਸਗੋਂ ਉਸਦਾ ਆਪਣਾ ਜੀਵਨ ਸਾਥੀ ਨਿਕਲਿਆ, ਜਿਸ ਨੂੰ ਉਸਦੇ ਪ੍ਰੇਮੀ ਅਤੇ ਇੱਕ ਹੋਰ ਨੌਜਵਾਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਤਿੰਨੋਂ ਹੁਣ ਸਲਾਖਾਂ ਪਿੱਛੇ ਹਨ। ਇਹ ਕਤਲ ਨਾਜਾਇਜ਼ ਸਬੰਧਾਂ ਕਾਰਨ ਕੀਤਾ ਗਿਆ ਸੀ।

ਨਾਜਾਇਜ਼ ਸਬੰਧਾਂ ‘ਚ ਅੜਿੱਕਾ ਬਣਨ ‘ਤੇ ਪਤਨੀ ਨੇ ਆਪਣੇ ਦੋਸਤ ਨਾਲ ਮਿਲ ਕੇ ਇਕ ਹੋਰ ਨੌਜਵਾਨ ਨੂੰ 2.70 ਲੱਖ ਰੁਪਏ ਦੀ ਸੁਪਾਰੀ ਦਿੱਤੀ | ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਮਾਮਲੇ ਨੂੰ ਤਕਨੀਕੀ ਤੌਰ ’ਤੇ ਹੱਲ ਕਰ ਲਿਆ ਗਿਆ ਹੈ। ਮੁਲਜ਼ਮ ਪਤਨੀ ਸਤਨਾਮ ਕੌਰ, ਦੋਸਤ ਪਿੰਡ ਕਾਲੇ ਵਾਸੀ ਅਰਸ਼ਦੀਪ ਸਿੰਘ ਅਤੇ ਸਾਥੀ ਵਰਿੰਦਰ ਸਿੰਘ ਨੂੰ 12 ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਗਿਆ ਹੈ।

ਸਤਨਾਮ ਕੌਰ ਅਤੇ ਅਰਸ਼ਦੀਪ ਸਿੰਘ ਨੇ ਪਰਵਾਸੀ ਭਾਰਤੀ ਦਾ ਕਤਲ ਕਰਵਾਉਣ ਲਈ ਵਰਿੰਦਰ ਸਿੰਘ ਨੂੰ 2.70 ਲੱਖ ਰੁਪਏ ਦਿੱਤੇ ਸਨ। ਸਤਨਾਮ ਕੌਰ ਨੇ ਪਹਿਲਾਂ ਹੀ ਦੱਸਿਆ ਸੀ ਕਿ ਉਸ ਨੇ ਸਵੇਰੇ 3.30 ਵਜੇ ਹਰਿਮੰਦਰ ਸਾਹਿਬ ਜਾਣਾ ਸੀ। ਇਸ ਤੋਂ ਬਾਅਦ ਵਰਿੰਦਰ ਸਿੰਘ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀਆਂ ਟੀਮਾਂ ਮਾਮਲੇ ਨੂੰ ਸੁਲਝਾਉਣ ‘ਚ ਜੁਟ ਗਈਆਂ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੇ ਯੋਜਨਾ ਕਤਲ ਨੂੰ ਲੁੱਟ ਦਾ ਰੂਪ ਦੇ ਦਿੱਤਾ। ਮ੍ਰਿਤਕ ਹਰਿੰਦਰ ਸਿੰਘ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮਾਂ ਨੇ ਉਸ ਦਾ ਮੋਬਾਈਲ ਅਤੇ ਪਰਸ ਚੋਰੀ ਕਰ ਲਿਆ, ਜਿਸ ਨਾਲ ਇਹ ਸਾਰੀ ਘਟਨਾ ਲੁੱਟ ਦੀ ਵਾਰਦਾਤ ਜਾਪਦੀ ਸੀ। ਪਤਨੀ ਨੇ ਵੀ ਯੋਜਨਾ ਅਨੁਸਾਰ ਪੁਲਿਸ ਨੂੰ ਉਹੀ ਕਹਾਣੀ ਸੁਣਾਈ, ਪਰ ਇਹ ਚਾਲ ਬਹੁਤੀ ਦੇਰ ਕੰਮ ਨਾ ਆਈ।

ਪੁਲੀਸ ਨੇ ਜਦੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕੀਤੀ ਤਾਂ ਮੋਟਰਸਾਈਕਲ ਪਿੰਡ ਕਾਲੇ ਦਾ ਨਿਕਲਿਆ। ਪੁਲਿਸ ਨੇ ਪਹਿਲਾਂ ਹੀ ਸ਼ੱਕ ਦੇ ਆਧਾਰ ‘ਤੇ ਪਤਨੀ ਦੇ ਕਾਲ ਡਿਟੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਮਾਮਲਾ ਸਾਫ ਹੋਣ ਲੱਗਾ ਅਤੇ ਪੁਲਸ ਪਤਨੀ ਤੱਕ ਪਹੁੰਚ ਗਈ। ਜਦੋਂ ਪਤਨੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਬਾਕੀ ਦੋ ਮੁਲਜ਼ਮ ਵੀ ਪੁਲੀਸ ਦੀ ਗ੍ਰਿਫ਼ਤ ਵਿੱਚ ਆ ਗਏ।

ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਹਰਿੰਦਰ ਪਿਛਲੇ 10-12 ਸਾਲਾਂ ਤੋਂ ਦੁਬਈ ਵਿੱਚ ਰਹਿ ਰਿਹਾ ਸੀ। ਕਾਫੀ ਦੇਰ ਤੱਕ ਉਹ ਘਰ ਨਹੀਂ ਆਇਆ। ਇਸੇ ਦੌਰਾਨ ਪਤਨੀ ਦਾ ਸੰਬੰਧ ਅਰਸ਼ਦੀਪ ਸਿੰਘ ਨਾਲ ਜੁੜ ਗਿਆ। ਜਦੋਂ ਹਰਿੰਦਰ ਸਿੰਘ 12 ਦਿਨ ਪਹਿਲਾਂ ਅੰਮ੍ਰਿਤਸਰ ਆਇਆ ਤਾਂ ਉਸ ਨੂੰ ਆਪਣੀ ਪਤਨੀ ਦੀਆਂ ਹਰਕਤਾਂ ਬਾਰੇ ਪਤਾ ਲੱਗਾ ਅਤੇ ਉਸ ‘ਤੇ ਨਜ਼ਰ ਰੱਖਣ ਲੱਗਾ।

ਪੁਲੀਸ ਨੇ ਸਤਨਾਮ ਕੌਰ, ਅਰਸ਼ਦੀਪ ਸਿੰਘ ਅਤੇ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਤੋਂ ਬਾਅਦ ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਅਤੇ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...