September 19, 2026, 7:23 pm
----------- Advertisement -----------
HomeNewsLatest Newsਭਾਜਪਾ ਨੇਤਾ ਨੂਪੁਰ ਸ਼ਰਮਾ ਦੇ ਖਿਲਾਫ ਕੁਵੈਤ 'ਚ ਰੋਸ ਪ੍ਰਦਰਸ਼ਨ, ਸਰਕਾਰ ਵੱਲੋਂ...

ਭਾਜਪਾ ਨੇਤਾ ਨੂਪੁਰ ਸ਼ਰਮਾ ਦੇ ਖਿਲਾਫ ਕੁਵੈਤ ‘ਚ ਰੋਸ ਪ੍ਰਦਰਸ਼ਨ, ਸਰਕਾਰ ਵੱਲੋਂ ਗ੍ਰਿਫਤਾਰੀ ਦੇ ਹੁਕਮ

Published on

----------- Advertisement -----------

ਭਾਰਤੀ ਜਨਤਾ ਪਾਰਟੀ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਨੇ ਕਰੀਬ 10 ਦਿਨ ਪਹਿਲਾਂ ਪੈਗੰਬਰ ਮੁਹੰਮਦ ‘ਤੇ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਇਹ ਮਾਮਲਾ ਜ਼ੋਰ ਫੜ ਗਿਆ ਅਤੇ ਇਸਲਾਮਿਕ ਦੇਸ਼ਾਂ ਨੇ ਭਾਰਤ ਦੀ ਨਿੰਦਾ ਕੀਤੀ। ਇੱਕ ਹਫ਼ਤੇ ਤੋਂ ਕਈ ਦੇਸ਼ਾਂ ਵਿੱਚ ਨੂਪੁਰ ਖ਼ਿਲਾਫ਼ ਪ੍ਰਦਰਸ਼ਨ ਚੱਲ ਰਹੇ ਹਨ। ਹੁਣ ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਦੇ ਖਿਲਾਫ ਕੁਵੈਤ ਦੇ ਫਾਹਿਲ ਇਲਾਕੇ ‘ਚ ਭਾਰੀ ਵਿਰੋਧ ਪ੍ਰਦਰਸ਼ਨ ਹੋਇਆ।
ਦੱਸ ਦਈਏ ਕਿ ਇਸ ਤੋਂ ਬਾਅਦ ਕੁਵੈਤ ਸਰਕਾਰ ਨੇ ਸਖਤ ਕਾਰਵਾਈ ਕਰਦੇ ਹੋਏ ਪੈਗੰਬਰ ਦੇ ਸਮਰਥਨ ‘ਚ ਨਾਅਰੇਬਾਜ਼ੀ ਕਰਨ ਵਾਲੇ ਪ੍ਰਵਾਸੀ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਦੀ ਕੁਵੈਤ ਵਾਪਸੀ ‘ਤੇ ਵੀ ਪਾਬੰਦੀ ਲਗਾਈ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ 57 ਮੁਸਲਿਮ ਦੇਸ਼ਾਂ ਦੇ ਸੰਗਠਨ ਆਰਗੇਨਾਈਜ਼ੇਸ਼ਨ ਆਫ ਇਸਲਾਮਿਕ ਕੋਆਪਰੇਸ਼ਨ (ਓਆਈਸੀ) ਨੇ ਇਸ ਮੁੱਦੇ ‘ਤੇ ਪਹਿਲਾਂ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਕੁਝ ਅਰਬ ਦੇਸ਼ਾਂ ਨੇ ਭਾਰਤੀ ਉਤਪਾਦਾਂ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਈਰਾਨ, ਇਰਾਕ, ਕੁਵੈਤ, ਕਤਰ, ਸਾਊਦੀ ਅਰਬ, ਓਮਾਨ, ਯੂਏਈ, ਜਾਰਡਨ, ਅਫਗਾਨਿਸਤਾਨ, ਬਹਿਰੀਨ, ਮਾਲਦੀਵ, ਲੀਬੀਆ, ਇੰਡੋਨੇਸ਼ੀਆ, ਤੁਰਕੀ, ਮਲੇਸ਼ੀਆ ਅਤੇ ਪਾਕਿਸਤਾਨ ਨੇ ਵੀ ਬਿਆਨ ਦਾ ਵਿਰੋਧ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...