ਚੰਡੀਗੜ੍ਹ, 12 ਦਸੰਬਰ 2021 – ਬੀਤੇ 10 ਦਸੰਬਰ ਨੂੰ ਮਾਨਸਾ ਵਿਖੇ ਬੇਰੁਜ਼ਗਾਰ ਬੀ ਐੱਡ ਅਤੇ ਈਟੀਟੀ ਟੈੱਟ ਅਧਿਆਪਕਾਂ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਮੈਜਿਸਟ੍ਰੇਟ ਜਾਂਚ ਲਈ ਹੁਕਮ ਜਾਰੀ ਕੀਤੇ ਗਏ ਹਨ।

ਰੁਜ਼ਗਾਰ ਦੀ ਹੱਕੀ ਮੰਗ ਲਈ ਰੋਸ-ਪ੍ਰਦਰਸ਼ਨ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ-ਈਟੀਟੀ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਕਾਰਨ ਪੰਜਾਬ ਭਰ ‘ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਸੀ ਅਤੇ ਡੀ ਐਸ ਪੀ ਗੁਰਮੀਤ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਇਸ ਕਾਰਵਾਈ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਦੀ ਇਸ ਕਾਰਵਾਈ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਹੋਏ ਹਨ।












