October 28, 2026, 12:57 pm
----------- Advertisement -----------
HomeNewsLatest Newsਬੋਰਵੈੱਲ 'ਚ ਡਿੱਗਿਆ ਮਾਸੂਮ, ਲੋਕ ਕਰ ਰਹੇ ਦੁਆਵਾਂ

ਬੋਰਵੈੱਲ ‘ਚ ਡਿੱਗਿਆ ਮਾਸੂਮ, ਲੋਕ ਕਰ ਰਹੇ ਦੁਆਵਾਂ

Published on

----------- Advertisement -----------

ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿੱਚ ਬੋਰਵੈੱਲ ਲਈ ਪੁੱਟੇ ਗਏ ਟੋਏ ਵਿੱਚ ਇਕ ਮਾਸੂਮ ਆਪਣੀ ਜ਼ਿੰਦਗੀ ਮੌਤ ਦੀ ਜੰਗ ਲੜ ਰਿਹਾ ਹੈ। ਬੋਰਵੈੱਲ ‘ਚ ਡਿੱਗੇ 10 ਸਾਲਾ ਰਾਹੁਲ ਨੂੰ 65 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ। ਰਾਹੁਲ 60 ਫੁੱਟ ਹੇਠਾਂ ਟੋਏ ਵਿੱਚ ਫਸ ਗਿਆ। ਰਾਹੁਲ ਹੁਣ ਸਿਰਫ਼ 8 ਫੁੱਟ ਦੂਰ ਹੈ। ਰਾਹੁਲ ਤੱਕ ਪਹੁੰਚਣ ਲਈ ਸੁਰੰਗ ਬਣਾਉਣ ਦਾ ਕੰਮ ਚੱਲ ਰਿਹਾ ਹੈ। ਵਿਚਕਾਰ ਚੱਟਾਨ ਇੱਕ ਰੁਕਾਵਟ ਬਣ ਰਿਹਾ ਹੈ। ਇਸ ਦੇ ਮੱਦੇਨਜ਼ਰ ਬਿਲਾਸਪੁਰ ਤੋਂ ਮਸ਼ੀਨ ਮੰਗਵਾਈ ਗਈ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਰਾਹੁਲ ਨੂੰ ਬਾਹਰ ਕੱਢਣ ‘ਚ ਅਜੇ 4 ਤੋਂ 5 ਘੰਟੇ ਦਾ ਸਮਾਂ ਲੱਗੇਗਾ।
ਦੱਸ ਦਈਏ ਕਿ ਐਤਵਾਰ ਸ਼ਾਮ ਤੱਕ ਰੋਬੋਟਿਕ ਵਿਧੀ ਦੇ ਫੇਲ ਹੋਣ ਤੋਂ ਬਾਅਦ ਰਾਤ ਨੂੰ ਸੁਰੰਗ ਦੀ ਮਦਦ ਨਾਲ ਇਸ ਨੂੰ ਬਾਹਰ ਕੱਢਣ ਦੀ ਯੋਜਨਾ ਬਣਾਈ ਗਈ। ਸੁਰੰਗ ਦੇ ਰਸਤੇ ਵਿੱਚ ਇੱਕ ਵੱਡੀ ਚੱਟਾਨ ਆ ਗਈ ਹੈ। ਇੱਥੇ ਇੱਕ ਵੱਡੀ ਮਸ਼ੀਨ ਦੀ ਵਰਤੋਂ ਕਰਨ ਨਾਲ ਆਲੇ ਦੁਆਲੇ ਵਾਈਬ੍ਰੇਸ਼ਨ ਦੀ ਸੰਭਾਵਨਾ ਵੱਧ ਜਾਵੇਗੀ। ਇਸ ਲਈ ਮਾਹਿਰਾਂ ਨਾਲ ਗੱਲਬਾਤ ਕਰਕੇ ਹੀ ਫੈਸਲਾ ਲਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੁਪਹਿਰ 2 ਵਜੇ ਤੋਂ ਰਾਹੁਲ ਸਾਹੂ (10) ਦਾ ਕੁਝ ਪਤਾ ਨਹੀਂ ਲੱਗ ਸਕਿਆ ਸੀ। ਘਰ ਦੇ ਕੁਝ ਲੋਕ ਜਦ ਬਾਹਰ ਵੱਲ ਗਏ ਤਾਂ ਰਾਹੁਲ ਦੇ ਰੋਣ ਦੀ ਆਵਾਜ਼ ਆ ਰਹੀ ਸੀ। ਜਦ ਉਨ੍ਹਾਂ ਨੇ ਬੋਰਵੈਲ ਨੇੜੇ ਜਾ ਕੇ ਦੇਖਿਆ ਤਾਂ ਅੰਦਰੋਂ ਆਵਾਜ਼ ਆ ਰਹੀ ਸੀ। ਪੂਰੇ ਪਿੰਡ ਦੇ ਲੋਕ ਵੀ 2 ਦਿਨਾਂ ਤੋਂ ਉਸੇ ਥਾਂ ‘ਤੇ ਰੁਕੇ ਹੋਏ ਹਨ ਜਿੱਥੇ ਬੱਚਾ ਡਿੱਗਿਆ ਹੈ। ਰਾਹੁਲ ਆਪਣੇ ਮਾਤਾ-ਪਿਤਾ ਦਾ ਸਭ ਤੋਂ ਵੱਡਾ ਪੁੱਤਰ ਹੈ। ਉਸਦਾ ਛੋਟਾ ਭਰਾ 2 ਸਾਲ ਛੋਟਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...