August 16, 2026, 11:32 pm
----------- Advertisement -----------
HomeNewsLatest News15 ਜੂਨ ਨੂੰ ਇਹ Web Browser ਹੋ ਜਾਏਗਾ ਬੰਦ, Microsoft ਨੇ...

15 ਜੂਨ ਨੂੰ ਇਹ Web Browser ਹੋ ਜਾਏਗਾ ਬੰਦ, Microsoft ਨੇ ਕੀਤਾ ਐਲਾਨ

Published on

----------- Advertisement -----------

ਮਾਈਕ੍ਰੋਸਾਫਟ ਨੇ ਆਪਣੇ ਬ੍ਰਾਊਜ਼ਰ ਇੰਟਰਨੈੱਟ ਐਕਸਪਲੋਰਰ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਮਾਈਕ੍ਰੋਸਾਫਟ ਦਾ ਇੰਟਰਨੈੱਟ ਐਕਸਪਲੋਰਰ ਇਸ ਮਹੀਨੇ 15 ਜੂਨ, 2022 ਨੂੰ ਬੰਦ ਹੋ ਰਿਹਾ ਹੈ। ਦੱਸ ਦਈਏ ਕਿ ਇਹ ਵੈੱਬ ਬ੍ਰਾਊਜ਼ਰ ਦੀ ਵਰਤੋਂ ਸਿਰਫ ਪੰਜ ਫੀਸਦੀ ਲੋਕ ਹੀ ਕਰਦੇ ਹਨ, ਜਦਕਿ 2003 ਤੱਕ ਮਾਈਕ੍ਰੋਸਾਫਟ ਦਾ ਇਹ ਵੈੱਬ ਬ੍ਰਾਊਜ਼ਰ ਟਾਪ ‘ਤੇ ਸੀ।
ਦੱਸ ਦਈਏ ਕਿ ਮਾਈਕ੍ਰੋਸਾਫਟ ਨੇ 16 ਅਗਸਤ 1995 ਨੂੰ ਇੰਟਰਨੈੱਟ ਐਕਸਪਲੋਰਰ ਜਾਰੀ ਕੀਤਾ ਸੀ। ਇਹ ਪਹਿਲਾ ਅਜਿਹਾ ਵੈੱਬ ਬ੍ਰਾਊਜ਼ਰ ਸੀ ਜਿਸ ਨੂੰ ਲੋਕਾਂ ਨੇ ਸਭ ਤੋਂ ਵੱਧ ਵਰਤਿਆ ਸੀ। ਲੋਕ ਸਾਈਬਰ ਕੈਫੇ ‘ਚ ਇਸ ਵੈੱਬ ਬ੍ਰਾਊਜ਼ਰ ‘ਤੇ ਹੀ ਕੰਮ ਕਰਦੇ ਸਨ। ਫਿਰ ਕਈ ਸੋਸ਼ਲ ਮੀਡੀਆ ਪਲੇਟਫਾਰਮ ਮਾਰਕੀਟ ਵਿੱਚ ਆਏ। ਜਿਸ ਤੋਂ ਬਾਅਦ ਇਸ ਦੀ ਵੱਡੇ ਪੱਧਰ ‘ਤੇ ਵਰਤੋਂ ਹੋਣ ਲੱਗੀ। ਕਿਹਾ ਜਾਂਦਾ ਹੈ ਕਿ ਸਰਕਾਰੀ ਏਜੰਸੀਆਂ ਅਤੇ ਵਿੱਤੀ ਸੰਸਥਾਵਾਂ ਅਜੇ ਵੀ Microsoft Internet Explorer ਦੀ ਵਰਤੋਂ ਕਰ ਰਹੀਆਂ ਹਨ।
ਇੰਟਰਨੈੱਟ ਐਕਸਪਲੋਰਰ ਦੇ ਬੰਦ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਹੁਣ ਮਾਰਕੀਟ ਵਿੱਚ ਮਾਈਕ੍ਰੋਸਾਫਟ ਦਾ ਕੋਈ ਬ੍ਰਾਊਜ਼ਰ ਨਹੀਂ ਹੈ। ਤੁਸੀਂ ਇਸ ਦੀ ਬਜਾਏ Chromium ਅਧਾਰਿਤ Microsoft Edge ਬ੍ਰਾਊਜ਼ਰ ਦੀ ਵਰਤੋਂ ਕਰ ਸਕਦੇ ਹੋ ਜੋ ਸਾਰੇ Windows ਅਤੇ macOS ਨੂੰ ਸਪੋਰਟ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...