November 17, 2026, 12:43 pm
----------- Advertisement -----------
HomeNewsLatest News‘ਆਪ’ ਨੇ ਚੋਣਾਵੀਂ ਗੀਤ ’ਚ ਗਾਇਕ ਮੂਸੇਵਾਲਾ ਦੀਆਂ ਤਸਵੀਰਾਂ ਵਰਤਣ ਲਈ ਕਾਂਗਰਸ...

‘ਆਪ’ ਨੇ ਚੋਣਾਵੀਂ ਗੀਤ ’ਚ ਗਾਇਕ ਮੂਸੇਵਾਲਾ ਦੀਆਂ ਤਸਵੀਰਾਂ ਵਰਤਣ ਲਈ ਕਾਂਗਰਸ ਦੀ ਕੀਤੀ ਨਿਖੇਧੀ

Published on

----------- Advertisement -----------

ਚੰਡੀਗੜ੍ਹ, 13 ਜੂਨ 2022 : – ਪੰਜਾਬ ‘ਚ ਕਾਂਗਰਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਚੋਣ ਲੜੇਗੀ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਗੀਤ ਰਿਲੀਜ਼ ਕੀਤਾ। ਜਿਸ ਵਿੱਚ ਮੂਸੇਵਾਲਾ ਦੀ ਲਾਸ਼ ਅਤੇ ਕਬਰ ਦੀ ਤਸਵੀਰ ਦਿਖਾਈ ਗਈ ਹੈ।
ਆਮ ਆਦਮੀ ਪਾਰਟੀ (ਆਪ) ਨੇ ਕਿਹਾ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਦੁੱਖਦਾਈ ਮੌਤ ਦਾ ਰਾਜਨੀਤੀਕਰਨ ’ਤੇ ਦੁੱਖ ਪ੍ਰਗਟ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ’ਚ ਜਾਰੀ ਕੀਤੇ ਚੋਣਾਵੀਂ ਗੀਤ ’ਚ ਮਰਹੂਮ ਗਾਇਕ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਹੈ, ਜੋ ਦੁੱਖੀ ਪਰਿਵਾਰ ਅਤੇ ਪ੍ਰਸੰਸਕਾਂ ਦੇ ਦਿਲਾਂ ’ਤੇ ਸੱਟ ਮਾਰਨ ਬਰਾਬਰ ਹੈ।
ਗੁਰਮੇਲ ਸਿੰਘ ਨੇ ਕਿਹਾ, ‘‘ਇੱਕ ਮਾਂ ਨੇ ਆਪਣਾ ਬੇਟਾ ਖੋਹ ਦਿੱਤਾ ਹੈ, ਪਰ ਇਹ ਬਹੁਤ ਦੁੱਖਦਾਈ ਹੈ ਕਿ ਕਾਂਗਰਸ ਚੋਣਾ ’ਚ ਉਸਦੀ ਮੌਤ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੂੰ ਅਜਿਹਾ ਨਾ ਕਰਕੇ ਪਰਿਵਾਰ ਅਤੇ ਪ੍ਰਸੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਸੀ।’’
ਸੂਬੇ ਦੀ ਕਾਨੂੰਨ ਵਿਵਸਥਾ ਲਈ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਣ ਲਈ ਵਿਰੋਧੀ ਪਾਰਟੀਆਂ ਦੀਆਂ ਅਲੋਚਨਾ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ’ਚ ਗੈਂਗਸਟਰਾਂ ਨੂੰ ਪਨਾਹ ਅਤੇ ਸੁਰੱਖਿਆ ਦਿੱਤੀ ਹੈ, ਪਰ ਇਹ ਪਾਰਟੀਆਂ ਕੇਵਲ ਤਿੰਨ ਮਹੀਨਿਆਂ ਵਾਲੀ ਭਗਵੰਤ ਮਾਨ ਸਰਕਾਰ ਦੇ ਸਿਰ ਦੋਸ਼ ਮੜ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਵੱਲੋਂ ਲਏ ਫ਼ੈਸਲਿਆਂ ਅਤੇ ਸਰਕਾਰ ਦੀ ਸ਼ਾਖ ਖ਼ਰਾਬ ਕਰਨ ਲਈ ਹੋਛੇ ਰਾਜਨੀਤਿਕ ਹੱਥਕੰਡੇ ’ਤੇ ਉਤਰ ਆਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...