ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਉਸ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਆਸ਼ੂ ‘ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ‘ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ। ਆਸ਼ੂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਆਸ਼ੂ ਨੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਜਾਵੇ। ਪੰਜਾਬ ਦੀ ‘ਆਪ’ ਸਰਕਾਰ ਨੂੰ ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਕਾਰਵਾਈ ਨਹੀਂ ਕਰਨੀ ਚਾਹੀਦੀ। ਜਲਦ ਹੀ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ।
----------- Advertisement -----------
ਸਾਬਕਾ ਮੰਤਰੀ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਹਾਈਕੋਰਟ ਪਹੁੰਚੇ
Published on
----------- Advertisement -----------
----------- Advertisement -----------












