April 24, 2026, 8:27 pm
----------- Advertisement -----------
HomeNewsLatest Newsਪੰਜਾਬ 'ਚ ਝੋਨੇ ਦੀ ਬਿਜਾਈ ਅੱਜ ਤੋਂ ਸ਼ੁਰੂ

ਪੰਜਾਬ ‘ਚ ਝੋਨੇ ਦੀ ਬਿਜਾਈ ਅੱਜ ਤੋਂ ਸ਼ੁਰੂ

Published on

----------- Advertisement -----------

ਪੰਜਾਬ ‘ਚ ਝੋਨੇ ਦੀ ਲੁਆਈ ਦਾ ਕੰਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ‘ਚ ਝੋਨੇ ਦੀ ਬਿਜਾਈ ਪੜਾਅਵਾਰ ਢੰਗ ਕੀਤੀ ਜਾ ਰਹੀ। ਪਹਿਲੇ ਗੇੜ ‘ਚ ਮਾਝੇ ਅਤੇ ਦੋਆਬੇ ‘ਚ ਝੋਨਾ ਬੀਜਿਆ ਜਾਵੇਗਾ। 14 ਜੂਨ ਤੋਂ 10 ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ ਅਤੇ ਐਸ.ਏ.ਐਸ.ਨਗਰ ‘ਚ ਝੋਨੇ ਦੀ ਬਿਜਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਬਾਕੀ ਰਹਿੰਦੇ ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਮਾਨਸਾ, ਮੋਗਾ ਅਤੇ ਫਾਜ਼ਿਲਕਾ ਨੂੰ 17 ਜੂਨ ਤੋਂ ਲੁਆਈ ਕੀਤੀ ਜਾਵੇਗੀ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਝੋਨੇ ਦੀ ਬਿਜਾਈ ਨੂੰ ਲੈ ਕੇ ਬਿਜਲੀ ਦੀ 8 ਘੰਟੇ ਨਿਰਵਿਘਨ ਸਪਲਾਈ ਦੇ ਆਦੇਸ਼ ਦੇ ਚੁੱਕੇ ਹਨ। ਭਗਵੰਤ ਮਾਨ ਨੇ ਦਿਤੇ ਦਿਨੀ ਕਿਹਾ ਕਿ ਸੂਬਾ ਸਰਕਾਰ ਨੇ 10 ਤੋਂ 17 ਜੂਨ ਤੱਕ ਸੂਬੇ ਭਰ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਦੀ ਆਗਿਆ ਦੇ ਕੇ ਧਰਤੀ ਹੇਠਲੇ ਪਾਣੀ ਦੇ ਰੂਪ ਵਿੱਚ ਸੂਬੇ ਦੇ ਬੇਸ਼ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਲਈ ਇੱਕ ਸੰਜੀਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...