September 7, 2026, 5:35 pm
----------- Advertisement -----------
HomeNewsEntertainment70 ਸਾਲ ਦੀ ਹੋਈ ਅਭਿਨੇਤਰੀ ਕਿਰਨ ਖੇਰ,ਪਤੀ ਅਨੁਪਮ ਖੇਰ ਨੇ ਜਨਮ ਦਿਨ...

70 ਸਾਲ ਦੀ ਹੋਈ ਅਭਿਨੇਤਰੀ ਕਿਰਨ ਖੇਰ,ਪਤੀ ਅਨੁਪਮ ਖੇਰ ਨੇ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ ਖਾਸ ਨੋਟ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕਿਰਨ ਖੇਰ 14 ਜੂਨ ਨੂੰ ਆਪਣਾ 70ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ‘ਤੇ ਅਨੁਪਮ ਖੇਰ ਨੇ ਪਤਨੀ ਕਿਰਨ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਖਾਸ ਅੰਦਾਜ਼ ‘ਚ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਪਤਨੀ ਕਿਰਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਸਨੇ ਕਿਰਨ ਲਈ ਇੱਕ ਲਵ ਨੋਟ ਵੀ ਲਿਖਿਆ। ਖਾਸ ਗੱਲ ਇਹ ਹੈ ਕਿ ਆਪਣੀ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਅਨੁਪਮ ਨੇ ਪੋਸਟ ‘ਚ ਆਪਣੇ ਬੇਟੇ ਸਿਕੰਦਰ ਖੇਰ ਬਾਰੇ ਵੀ ਖੁਲਾਸਾ ਕੀਤਾ ਹੈ। ਅਨੁਪਮ ਨੇ ਪੋਸਟ ਵਿੱਚ ਲਿਖਿਆ- ਜਨਮਦਿਨ ਮੁਬਾਰਕ ਪਿਆਰੀ ਕਿਰਨ। ਵਾਹਿਗੁਰੂ ਤੁਹਾਨੂੰ ਦੁਨੀਆਂ ਦੀਆਂ ਸਾਰੀਆਂ ਖੁਸ਼ੀਆਂ ਦੇਵੇ। ਤੁਹਾਡੀ ਉਮਰ ਲੰਬੀ, ਸਿਹਤਮੰਦ ਅਤੇ ਸ਼ਾਂਤੀ ਭਰਪੂਰ ਹੋਵੇ। ਤੁਹਾਡੀ ਜ਼ਿੰਦਗੀ ਹਾਸੇ ਨਾਲ ਭਰ ਜਾਵੇ। ਤੁਸੀਂ ਰੱਬ ਦੇ ਸਭ ਤੋਂ ਖਾਸ ਵਿਅਕਤੀ ਹੋ।

ਹਮੇਸ਼ਾ ਪਿਆਰ ਅਤੇ ਪ੍ਰਾਰਥਨਾਵਾਂ। ” ਅਨੁਪਮ ਖੇਰ ਅਤੇ ਕਿਰਨ ਦੀ ਲਵ ਸਟੋਰੀ ਵੀ ਬੇਹੱਦ ਖੂਬਸੂਰਤ ਹੈ, ਜੋ ਹਮੇਸ਼ਾ ਚਰਚਾ ‘ਚ ਰਹਿੰਦੀ ਹੈ। ਅਨੁਪਮ ਅਤੇ ਕਿਰਨ ਦੋਵੇਂ ਹੀ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਹਨ। ਮੌਜੂਦਾ ਸਮੇਂ ਵਿੱਚ ਕਿਰਨ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਵੀ ਹੈ। ਅਨੁਪਮ ਅਤੇ ਕਿਰਨ ਦੀ ਪਹਿਲੀ ਮੁਲਾਕਾਤ ਚੰਡੀਗੜ੍ਹ ਵਿੱਚ ਹੋਈ ਸੀ। ਪਰ ਫਿਰ ਦੋਵੇਂ ਵੱਖ ਹੋ ਗਏ ਅਤੇ ਇਸ ਤੋਂ ਬਾਅਦ 1980 ਵਿੱਚ ਕਿਰਨ ਨੇ ਬਿਜ਼ਨੈੱਸਮੈਨ ਗੌਤਮ ਬੇਰੀ ਨਾਲ ਵਿਆਹ ਕਰਵਾ ਲਿਆ। ਗੌਤਮ ਅਤੇ ਕਿਰਨ ਦੇ ਬੇਟੇ ਦਾ ਨਾਮ ਸਿਕੰਦਰ ਹੈ। ਇਸ ਤੋਂ ਪਹਿਲਾਂ 1979 ਵਿੱਚ ਅਨੁਪਮ ਦਾ ਵਿਆਹ ਮਧੂਮਾਲਤੀ ਨਾਲ ਹੋਇਆ ਸੀ। ਬੇਟਾ ਸਿਕੰਦਰ ਹੋਣ ਦੇ 4 ਸਾਲ ਬਾਅਦ ਕਿਰਨ ਅਤੇ ਗੌਤਮ ਵਿਚਕਾਰ ਦਰਾਰ ਸ਼ੁਰੂ ਹੋ ਗਈ। ਇਸ ਦੌਰਾਨ ਕਿਰਨ ਅਤੇ ਅਨੁਪਮ ਵੀ ਮਿਲਣ ਲੱਗੇ। ਦੋਵੇਂ ਕੋਲਕਾਤਾ ‘ਚ ਮਿਲੇ ਅਤੇ ਮੁਲਾਕਾਤ ਦਾ ਸਿਲਸਿਲਾ ਜਾਰੀ ਰਿਹਾ। ਕਿਰਨ ਨੇ 1985 ਵਿੱਚ ਗੌਤਮ ਤੋਂ ਤਲਾਕ ਲੈ ਲਿਆ ਅਤੇ ਅਨੁਪਮ ਨਾਲ ਵਿਆਹ ਕਰਵਾ ਲਿਆ। ਹੁਣ ਅਨੁਪਮ ਅਤੇ ਕਿਰਨ ਆਪਣੇ ਬੇਟੇ ਸਿਕੰਦਰ ਨਾਲ ਬਹੁਤ ਖੁਸ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...