September 27, 2026, 3:21 pm
----------- Advertisement -----------
HomeNewsLatest Newsਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ ਦੀ ਦੁਰਵਰਤੋਂ ਕਰ ਰਹੀ ਕਾਂਗਰਸ: ਆਪ' ਉਮੀਦਵਾਰ...

ਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ ਦੀ ਦੁਰਵਰਤੋਂ ਕਰ ਰਹੀ ਕਾਂਗਰਸ: ਆਪ’ ਉਮੀਦਵਾਰ ਗੁਰਮੇਲ ਸਿੰਘ

Published on

----------- Advertisement -----------

ਚੰਡੀਗੜ੍ਹ/ਸੰਗਰੂਰ , 14 ਜੂਨ 2022 : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਹਲਕੇ ਦੇ ਕਰੀਬ 20 ਪਿੰਡਾਂ ਦਾ ਦੌਰਾ ਕੀਤਾ। ਗੁਰਮੇਲ ਸਿੰਘ ਨੇ ਕਾਂਗਰਸ ’ਤੇ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਦੁੱਖਦਾਈ ਮੌਤ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂੂੂੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਾਂਗਰਸ ਉਮੀਦਵਾਰ ਦੇ ਚੋਣ ਪ੍ਰਚਾਰ ’ਚ ਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ ਦੀ ਦੁਰਵਰਤੋਂ ਵਰਤੋਂ ਕੀਤੀ ਜਾ ਰਹੀ ਹੈ।


ਗੁਰਮੇਲ ਸਿੰਘ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਰਾਜਾ ਵੜਿੰਗ ਨੇ ਸਿੱਧੂ ਪਰਿਵਾਰ ਦੀ ਅਪੀਲ ਦੀ ਉਲੰਘਣਾ ਕਰਦਿਆਂ ਮੰਗਲਵਾਰ ਨੂੰ ਇੱਕ ਜਨ ਸਭਾ ਦੌਰਾਨ ਸਿੱਧੂ ਮੂਸੇਵਾਲ ਦੀ ਦੁੱਖਦਾਈ ਮੌਤ ਦੇ ਆਧਾਰ ’ਤੇ ਹਮਦਰਦੀ ਵੋਟਾਂ ਹਾਸਲ ਕਰਨ ਦਾ ਕੋਝਾ ਯਤਨ ਕੀਤਾ ਹੈ, ਜੋ ਬਹੁਤ ਹੀ ਨਿਰਾਸ਼ਾਜਨਕ ਅਤੇ ਨਿੰਦਣਯੋਗ ਹੈ। ਵਰਣਨਯੋਗ ਹੈ ਕਿ ਕਾਂਗਰਸ ਵੱਲੋਂ ਸੰਗਰੂਰ ਜ਼ਿਮਨੀ ਚੋਣ ਦੌਰਾਨ ਆਪਣੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਪੱਖ ’ਚ ਜਾਰੀ ਕੀਤੇ ਚੋਣਾਵੀ ਗੀਤ ’ਚ ਮਰਹੂਮ ਮੂਸੇਵਾਲਾ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਦੇ ਵਿਰੋਧ ’ਚ ਮੂਸੇਵਾਲ ਦੇ ਮਾਪਿਆਂ ਨੇ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਸਵਰਗੀ ਪੁੱਤਰ ਦੇ ਨਾਂ ਦੀ ਸਿਆਸੀ ਲਾਹੇ ਲਈ ਵਰਤੋਂ ਨਾ ਕੀਤੀ ਜਾਵੇ।

ਗੁਰਮੇਲ ਸਿੰਘ ਨੇ ਕਿਹਾ ਕਿ 1966 ਤੋਂ ਬਾਅਦ ਕਾਂਗਰਸ ਨੇ 25 ਸਾਲ ਅਤੇ ਅਕਾਲੀ ਦਲ ਬਾਦਲ ਨੇ ਕਰੀਬ 20 ਸਾਲ ਤੱਕ ਪੰਜਾਬ ’ਤੇ ਰਾਜ ਕੀਤਾ ਹੈ ਅਤੇ ਇਨਾਂ ਪਾਰਟੀਆਂ ਦੇ ਆਗੂਆਂ ਨੇ ਦੌਲਤ ਦੀ ਭੁੱਖ ਕਾਰਨ ਪੰਜਾਬ ਨੂੰ ਲੁਟਿਆ ਅਤੇ ਕੁਟਿਆ ਹੈ। ਗੁਰਮੇਲ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਨ ਅਤੇ ਇਹ ਸੀਟ ਜਿੱਤਣ ਤੋਂ ਬਾਅਦ ਉਹ ਮੁੱਖ ਮੰਤਰੀ ਦੇ ਕੰਮਾਂ ਨੂੰ ਅੱਗੇ ਵਧਾਉਣਗੇ, ਮਹੱਤਵਪੂਰਨ ਯੋਜਨਾਵਾਂ ਨੂੰ ਹਲਕੇ ’ਚ ਲੈ ਕੇ ਆਉਣਗੇ। ਇਸੇ ਦੌਰਾਨ ‘ਆਪ’ ਦੇ ਸੱਤ ਮੰਤਰੀਆਂ ਅਤੇ ਕਈ ਵਿਧਾਇਕਾਂ ਨੇ ਸੰਗਰੂਰ ਹਲਕੇ ’ਚ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ, ਜੋ ਸਾਲ 2014 ਤੋਂ ਆਮ ਆਦਮੀ ਪਾਰਟੀ ਦਾ ਗੜ੍ਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...