November 26, 2026, 1:44 am
----------- Advertisement -----------
HomeNewsCoronavirusਭਾਰਤ 'ਚ ਫਿਰ ਵਧੇ ਕੋਰੋਨਾ ਦੇ ਮਾਮਲੇ, 24 ਘੰਟਿਆਂ 'ਚ ਆਏ 8...

ਭਾਰਤ ‘ਚ ਫਿਰ ਵਧੇ ਕੋਰੋਨਾ ਦੇ ਮਾਮਲੇ, 24 ਘੰਟਿਆਂ ‘ਚ ਆਏ 8 ਹਜ਼ਾਰ ਤੋਂ ਵੱਧ ਮਾਮਲੇ

Published on

----------- Advertisement -----------

ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਇੱਕ ਦਿਨ ਬਾਅਦ, ਕੋਰੋਨਾ ਦੇ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 8,822 ਨਵੇਂ ਮਾਮਲੇ ਸਾਹਮਣੇ ਆਏ ਹਨ। ਕੱਲ ਯਾਨੀ ਮੰਗਲਵਾਰ ਦੀ ਤੁਲਨਾ ‘ਚ ਅੱਜ ਕੋਰੋਨਾ ਦੇ ਮਾਮਲਿਆਂ ‘ਚ 33 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਦੇਸ਼ ਭਰ ਵਿੱਚ ਕੋਰੋਨਾ ਦੇ 6,594 ਮਾਮਲੇ ਸਾਹਮਣੇ ਆਏ ਹਨ।

ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਕਾਰਨ 15 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵੀ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ, 5,718 ਲੋਕਾਂ ਨੂੰ ਕੋਰੋਨਾ ਤੋਂ ਛੁੱਟੀ ਮਿਲੀ ਹੈ। ਇਸ ਨਾਲ ਸਰਗਰਮ ਮਰੀਜ਼ਾਂ ਦੀ ਗਿਣਤੀ 53,637 ਹੋ ਗਈ ਹੈ।ਰਿਪੋਰਟ ਮੁਤਾਬਕ ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 4 ਕਰੋੜ 32 ਲੱਖ 45 ਹਜ਼ਾਰ 517 ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ 4 ਕਰੋੜ 26 ਲੱਖ 67 ਹਜ਼ਾਰ 88 ਲੋਕ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ। ਕੁੱਲ 5 ਲੱਖ 24 ਹਜ਼ਾਰ 792 ਲੋਕਾਂ ਦੀ ਮੌਤ ਵੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...