August 23, 2026, 9:31 am
----------- Advertisement -----------
HomeNewsLatest News38 ਸਾਲਾਂ ਬਾਅਦ ਮਿਲਿਆ ਨਿਆਂ, 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਇਕ...

38 ਸਾਲਾਂ ਬਾਅਦ ਮਿਲਿਆ ਨਿਆਂ, 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਇਕ ਕੇਸ ‘ਚ 4 ਦੋਸ਼ੀ ਗ੍ਰਿਫਤਾਰ : ਮਨਜਿੰਦਰ ਸਿਰਸਾ

Published on

----------- Advertisement -----------

ਨਵੀਂ ਦਿੱਲੀ, 15 ਜੂਨ : ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ਵਿਚ 38 ਸਾਲਾਂ ਬਾਅਦ ਨਿਆਂ ਮਿਲਿਆ ਹੈ ਤੇ ਇਕ ਮਾਮਲੇ ਵਿਚ 4 ਦੋਸ਼ੀ ਗ੍ਰਿਫਤਾਰ ਕਰ ਲਏ ਗਏ ਹਨ। ਸਿਰਸਾ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਨਿਰਾਲਾ ਨਗਰ ਕਾਨਪੁਰ ਵਿਚ ਹੋਏ ਸਿੱਖਾਂ ਦੇ ਕਤਲ ਦੇ ਸਬੰਧੀ ਕੇਸ ਵਿਚ ਕੀਤੀਆਂ ਗਈਆਂ ਹਨ।
ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿਚ ਸੈਫੁੱਲਾ ਖਾਨ, ਯੋਗੇਂਦਰ ਸਿੰਘ ਉਰਫ ਬੱਚਨ, ਵਿਜੇ ਨਰਾਇਣ ਉਪਰ ਬੱਪਨ ਤੇ ਅਬਦੁਲ ਰਹਿਮਾਨ ਸਿਰਫ ਲੰਬੂ ਸ਼ਾਮਲ ਹਨ। ਉਹਨਾਂ ਹੋਰ ਦੱਸਿਆ ਕਿ 2019 ਵਿਚ ਉਸ ਵੇਲੇ ਦਿੱਲੀ ਗੁਰਦੁਆਰਾ ਕਮੇਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚ ਕੀਤੀ ਸੀ ਤੇ ਕਾਨਪੁਰ ਸਿੱਖ ਕਤਲੇਆਮ ਸਬੰਧੀ ਨਵੀਂ ਐਸ ਆਈ ਟੀ ਗਠਿਤ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਹੁਣ ਇਹ ਨਤੀਜਾ ਆ ਗਿਆ ਹੈ ਕਿ 38 ਸਾਲਾਂ ਬਾਅਦ 4 ਦੋਸ਼ੀਆਂ ਨੁੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸਿਰਸਾ ਨੇ ਕਿਹਾ ਕਿ ਉਹ ਕਾਨਪੁਰ ਸਿੱਖ ਕਤਲੇਆਮ ਦੇ ਹੋਰ ਦੋਸ਼ੀ ਨੂੰ ਸਜ਼ਾ ਮਿਲਣੀ ਯਕੀਨੀ ਬਣਾਉਣਗੇ। ਉਹਨਾਂ ਨੇ ਮਾਮਲੇ ਵਿਚ ਕਾਰਵਾਈ ਲਈ ਗ੍ਰਹਿ ਮੰਤਰੀਅਮਿਤ ਸ਼ਾਹ ਤੇ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...