November 25, 2026, 7:55 am
----------- Advertisement -----------
HomeNewsLatest Newsਰਾਹੁਲ ਗਾਂਧੀ ਨਾਲ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਦਾ ਚੰਡੀਗੜ੍ਹ 'ਚ ਜ਼ੋਰਦਾਰ...

ਰਾਹੁਲ ਗਾਂਧੀ ਨਾਲ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਦਾ ਚੰਡੀਗੜ੍ਹ ‘ਚ ਜ਼ੋਰਦਾਰ ਪ੍ਰਦਰਸ਼ਨ

Published on

----------- Advertisement -----------

ਚੰਡੀਗੜ੍ਹ, 16 ਜੂਨ: ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਈ.ਡੀ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲਗਾਤਾਰ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ‘ਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਖ਼ਿਲਾਫ਼ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।


ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸੈਂਕੜੇ ਪਾਰਟੀ ਵਰਕਰਾਂ ਵੱਲੋਂ ਇੱਥੇ ਕਾਂਗਰਸ ਭਵਨ ਤੋਂ ਇੱਕ ਮਾਰਚ ਕੱਢਿਆ ਗਿਆ, ਜੋ ਰਾਜ ਭਵਨ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ। ਹਾਲਾਂਕਿ ਉਨ੍ਹਾਂ ਨੂੰ ਰਸਤੇ ‘ਚ ਰੋਕ ਲਿਆ ਗਿਆ। ਚੰਡੀਗੜ੍ਹ ਪੁਲੀਸ ਨੇ ਬੈਰੀਕੇਡ ਲਾਏ ਹੋਏ ਸਨ। ਜਦੋਂ ਪਾਰਟੀ ਵਰਕਰਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਜੋ ਫਿਰ ਵੀ ਨਾ ਮੰਨੇ ਤਾਂ ਵੱਡੀ ਗਿਣਤੀ ‘ਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ, ਜੋ ਉਨ੍ਹਾਂ ਨੂੰ ਸੈਕਟਰ-3 ਥਾਣੇ ਲੈ ਗਏ।


ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਈਡੀ ਦਾ ਸਪੱਸ਼ਟ ਇਰਾਦਾ ਰਾਹੁਲ ਗਾਂਧੀ ਨੂੰ ਪ੍ਰੇਸ਼ਾਨ ਕਰਨਾ ਹੈ। ਉਹ ਕਈ ਦਿਨਾਂ ਤੱਕ ਉਨ੍ਹਾਂ ਤੋਂ ਘੰਟਿਆਂ ਤੱਕ ਪੁੱਛਗਿੱਛ ਕਰ ਰਹੇ ਹਨ ਅਤੇ ਫਿਰ ਅਗਲੇ ਦਿਨ ਉਨ੍ਹਾਂ ਨੂੰ ਬੁਲਾਉਂਦੇ ਰਹੇ। ਜਦਕਿ ਈਡੀ ਨੂੰ ਵੀ ਇਹ ਨਹੀਂ ਪਤਾ ਕਿ ਰਾਹੁਲ ਗਾਂਧੀ ‘ਤੇ ਕੀ ਦੋਸ਼ ਹਨ। ਉਨ੍ਹਾਂ ਕਿਹਾ ਕਿ ਇਸ ਲਗਾਤਾਰ ਹੋ ਰਹੇ ਅੱਤਿਆਚਾਰ ਨੇ ਸੱਚਮੁੱਚ ਕਾਂਗਰਸ ਪਾਰਟੀ ਨੂੰ ਲਾਮਬੰਦ ਕਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਵਿਰੁੱਧ ਹਰ ਵਰਕਰ ਅਤੇ ਆਗੂ ਸੰਘਰਸ਼ ਕਰਨ ਲਈ ਤਿਆਰ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਕਾਂਗਰਸ ਪਾਰਟੀ ਤੇ ਰਾਹੁਲ ਗਾਂਧੀ ਤੋਂ ਡਰਦੇ ਹਨ। ਇਹੀ ਕਾਰਨ ਹੈ ਕਿ ਮੋਦੀ ‘ਕਾਂਗਰਸ ਮੁਕਤ ਭਾਰਤ’ ਚਾਹੁੰਦੇ ਹਨ। ਪਰ ਉਹ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਦੇਸ਼ ਭਰ ਦੇ ਕਰੋੜਾਂ ਕਾਂਗਰਸੀ ਵਰਕਰ ਉਨ੍ਹਾਂ ਦੇ ਸੁਪਨੇ ਤਬਾਹ ਕਰ ਦੇਣਗੇ। ਬਾਜਵਾ ਨੇ ਕਿਹਾ ਕਿ ਦੇਸ਼ ਦੇ ਲੋਕਤਾਂਤਰਿਕ ਇਤਿਹਾਸ ਵਿੱਚ ਪਹਿਲਾਂ ਕਦੇ ਵਿਰੋਧੀ ਧਿਰ ਨੂੰ ਡਰਾਇਆ, ਧਮਕਾਇਆ ਅਤੇ ਪ੍ਰੇਸ਼ਾਨ ਨਹੀਂ ਕੀਤਾ ਗਿਆ। ਅਜਿਹਾ ਸਿਰਫ਼ ਇਸ ਲਈ ਹੋ ਰਿਹਾ ਹੈ, ਕਿਉਂਕਿ ਤੁਹਾਡੇ ਵਿਚ ਸਿਆਸੀ ਅਤੇ ਜਮਹੂਰੀ ਢੰਗ ਨਾਲ ਵਿਰੋਧੀ ਧਿਰ ਨਾਲ ਲੜਨ ਦੀ ਹਿੰਮਤ ਨਹੀਂ ਹੈ ਅਤੇ ਤੁਸੀਂ ਤਾਨਾਸ਼ਾਹੀ ਤਰੀਕੇ ਅਪਣਾ ਰਹੇ ਹੋ ਜਿਸ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...