September 9, 2026, 5:33 am
----------- Advertisement -----------
HomeNewsLatest Newsਹਰਿਆਣਾ 'ਚ ਅੱਜ ਫਿਰ 'ਅਗਨੀਪਥ' ਦਾ ਵਿਰੋਧ ਪ੍ਰਦਰਸ਼ਨ

ਹਰਿਆਣਾ ‘ਚ ਅੱਜ ਫਿਰ ‘ਅਗਨੀਪਥ’ ਦਾ ਵਿਰੋਧ ਪ੍ਰਦਰਸ਼ਨ

Published on

----------- Advertisement -----------

ਹਰਿਆਣਾ ‘ਚ ਸ਼ੁੱਕਰਵਾਰ ਸਵੇਰੇ ਅਗਨੀਪਥ ਭਰਤੀ ਯੋਜਨਾ ਦਾ ਵਿਰੋਧ ਫਿਰ ਤੋਂ ਸ਼ੁਰੂ ਹੋ ਗਿਆ ਹੈ। ਨਾਰਨੌਲ, ਜੀਂਦ, ਨਰਵਾਣਾ, ਫਤਿਹਾਬਾਦ, ਹਿਸਾਰ, ਰੇਵਾੜੀ ਜ਼ਿਲਿਆਂ ‘ਚ ਨੌਜਵਾਨ ਸੜਕਾਂ ‘ਤੇ ਉਤਰ ਆਏ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਹੰਗਾਮਾ ਕੀਤਾ। ਨੌਜਵਾਨਾਂ ਨੇ ਭੰਨਤੋੜ ਵੀ ਕੀਤੀ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਬਲ ਦੀ ਵਰਤੋਂ ਕਰਨੀ ਪਈ।
ਦੱਸ ਦਈਏ ਕਿ ਜੀਂਦ ਦੇ ਨਰਵਾਣਾ ‘ਚ ਨੌਜਵਾਨਾਂ ਨੇ ਦਿੱਲੀ-ਫ਼ਿਰੋਜ਼ਪੁਰ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਜੀਂਦ ‘ਚ ਪ੍ਰਦਰਸ਼ਨ ਹੋ ਰਹੇ ਹਨ। ਜਦਕਿ ਰਤੀਆ, ਫਤਿਹਾਬਾਦ ‘ਚ ਨੌਜਵਾਨ ਸੰਜੇ ਚੌਕ ‘ਚ ਪ੍ਰਦਰਸ਼ਨ ਕਰ ਰਹੇ ਹਨ। ਨੌਜਵਾਨਹੱਥਾਂ ਵਿੱਚ ਤਿਰੰਗਾ ਫੜ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਦੇ ਕਈ ਹੋਰ ਖੇਤਰਾਂ ਵਿੱਚ ਵੀ ਨੌਜਵਾਨਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਪੁਲਸ ਅਲਰਟ ‘ਤੇ ਹੈ ਅਤੇ ਪਲਵਲ ਤੋਂ ਬਾਅਦ ਇਹਤਿਆਤ ਦੇ ਤੌਰ ‘ਤੇ ਬੱਲਭਗੜ੍ਹ, ਫਰੀਦਾਬਾਦ ‘ਚ ਵੀ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।

ਰੇਵਾੜੀ ‘ਚ ਵੀਰਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਪੁਲਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਨੌਜਵਾਨਾਂ ਦੇ ਵਿਰੋਧ ਕਾਰਨ ਜ਼ਿਲ੍ਹੇ ਦੀਆਂ ਕਈ ਸੜਕਾਂ ਜਿਵੇਂ ਦਿੱਲੀ-ਜੈਪੁਰ ਹਾਈਵੇਅ ‘ਤੇ ਆਸਲਵਾਸ ਕੱਟ ਅਤੇ ਰੇਵਾੜੀ-ਰੋਹਤਕ ਹਾਈਵੇ ‘ਤੇ ਪਲਹਾਵਾਸ ਮੋਡ ‘ਤੇ ਜਾਮ ਲੱਗਣ ਦੀ ਸੰਭਾਵਨਾ ਹੈ। ਪੁਲਿਸ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਰੂਟਾਂ ‘ਤੇ ਸਫ਼ਰ ਕਰਨ ਤੋਂ ਗੁਰੇਜ਼ ਕਰਨ ਅਤੇ ਸਫ਼ਰ ਦੌਰਾਨ ਬਹੁਤ ਸਾਵਧਾਨ ਰਹਿਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...