September 8, 2026, 3:35 pm
----------- Advertisement -----------
HomeNewsLatest Newsਅਗਨੀਪਥ ਯੋਜਨਾ ਦੇ ਵਿਰੋਧ 'ਚ ਹੋ ਰਹੇ ਹੰਗਾਮੇ ਦਰਮਿਆਨ ਰੱਖਿਆ ਮੰਤਰੀ ਰਾਜਨਾਥ...

ਅਗਨੀਪਥ ਯੋਜਨਾ ਦੇ ਵਿਰੋਧ ‘ਚ ਹੋ ਰਹੇ ਹੰਗਾਮੇ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਇਹ ਅਪੀਲ

Published on

----------- Advertisement -----------

ਅਗਨੀਪਥ ਭਰਤੀ ਸਕੀਮ ਨੂੰ ਲੈ ਕੇ 11 ਰਾਜਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਪੀ-ਬਿਹਾਰ ਅਤੇ ਹਰਿਆਣਾ ਤੋਂ ਲੈ ਕੇ ਤੇਲੰਗਾਨਾ ਤੱਕ ਵਿਦਿਆਰਥੀ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਕਈ ਥਾਵਾਂ ‘ਤੇ ਟਰੇਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ, ਜਦਕਿ ਕਈ ਜਗ੍ਹਾ ਰੇਲਵੇ ਸਟੇਸ਼ਨਾਂ ‘ਤੇ ਭੰਨਤੋੜ ਕੀਤੀ ਗਈ ਹੈ। ਇਸ ਦੌਰਾਨ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨੌਜਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਆਪਣੀਆਂ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫੌਜ ‘ਚ ਭਰਤੀ ਦੀ ਪ੍ਰਕਿਰਿਆ ਕੁਝ ਦਿਨਾਂ ‘ਚ ਸ਼ੁਰੂ ਹੋਣ ਜਾ ਰਹੀ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨੌਜਵਾਨਾਂ ਦੇ ਭਵਿੱਖ ਪ੍ਰਤੀ ਚਿੰਤਾ ਅਤੇ ਸੰਵੇਦਨਸ਼ੀਲਤਾ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਫੌਜ ਵਿੱਚ ਭਰਤੀ ਪ੍ਰਕਿਰਿਆ ਨਾ ਹੋਣ ਕਾਰਨ ਕਈ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਨਹੀਂ ਮਿਲ ਸਕਿਆ। ਇਸ ਲਈ ਸਰਕਾਰ ਨੇ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਅਗਨੀਵੀਰਾਂ ਦੀ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨ ਅਗਨੀਵੀਰ ਬਣਨ ਦੇ ਯੋਗ ਬਣ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...