September 15, 2026, 11:42 pm
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ‘ਅਗਨੀਪਥ’ ਸਕੀਮ ਫੌਰੀ ਵਾਪਸ ਲੈਣ ਦੀ ਮੰਗ

ਮੁੱਖ ਮੰਤਰੀ ਵੱਲੋਂ ‘ਅਗਨੀਪਥ’ ਸਕੀਮ ਫੌਰੀ ਵਾਪਸ ਲੈਣ ਦੀ ਮੰਗ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਕੇਂਦਰ ਸਰਕਾਰ ਦੀ ਫੌਜ ਵਿੱਚ ਭਰਤੀ ਦੀ ਅਗਨੀਪੱਥ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਰਾਸ਼ਟਰ ਤੇ ਨੌਜਵਾਨਾਂ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਸਰਕਾਰ ਦੇ ਇਸ ਕਦਮ ਦੀ ਨੁਕਤਾਚੀਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਤੋਂ ਬਾਅਦ ਜਵਾਨੀ ਉਤੇ ਇਹ ਗੰਭੀਰ ਹਮਲਾ ਹੈ, ਜਿਹੜਾ ਗ਼ੈਰ-ਵਾਜਬ ਅਤੇ ਨਾਜਾਇਜ਼ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ, ਜਿਹੜੇ ਫੌਜ ਵਿੱਚ ਸ਼ਾਮਲ ਹੋ ਕੇ ਹਮੇਸ਼ਾ ਆਪਣੀ ਮਾਤ-ਭੂਮੀ ਦੀ ਸੇਵਾ ਲਈ ਤਿਆਰ ਰਹਿੰਦੇ ਹਨ, ਦਾ ਵੱਡਾ ਨੁਕਸਾਨ ਹੈ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਫੈਸਲੇ ਦੀ ਜ਼ੋਰਦਾਰ ਖ਼ਿਲਾਫ਼ਤ ਕਰਦੀ ਹੈ, ਜਿਹੜਾ ਨੌਜਵਾਨਾਂ ਨੂੰ ਉਮਰ ਭਰ ਦੇਸ਼ ਦੀ ਸੇਵਾ ਦੇ ਮੌਕੇ ਤੋਂ ਵਾਂਝਾ ਕਰ ਕੇ ਸਿਰਫ਼ ਚਾਰ ਸਾਲ ਮਗਰੋਂ ਉਨ੍ਹਾਂ ਨੂੰ ਬੇਕਾਰ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਇਕ ਵੀ ਨੌਜਵਾਨ ਨੂੰ ਫੌਜ ਵਿੱਚ ਨੌਕਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ‘ਅਗਨੀਪਥ’ ਸਕੀਮ ਰਾਹੀਂ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲਾਂ ਲਈ ਫੌਜ ਵਿੱਚ ਸੇਵਾ ਕਰਨ ਦੀ ਇਜਾਜ਼ਤ ਦਿੱਤੀ ਹੈ, ਉਹ ਵੀ ਪੈਨਸ਼ਨ ਤੋਂ ਬਗ਼ੈਰ। ਭਗਵੰਤ ਮਾਨ ਨੇ ਕਿਹਾ ਕਿ ਇਹ ਉਸ ਭਾਰਤੀ ਫੌਜ ਦੀ ਘੋਰ ਨਿਰਾਦਰੀ ਹੈ, ਜਿਸ ਦੀ ਬਹਾਦਰੀ, ਬਲੀਦਾਨ ਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਦੀ ਸੇਵਾ ਵਿਰਾਸਤ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕਦਮ ਨਾਲ ਦੇਸ਼ ਦੇ ਨੌਜਵਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਗੁੱਸਾ ਕੇਂਦਰ ਸਰਕਾਰ ਦੇ ਇਸ ਨਾਸਮਝੀ ਵਾਲੇ ਕਦਮ ਦਾ ਹੀ ਨਤੀਜਾ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਮੁਲਕ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਫੌਰੀ ਵਾਪਸ ਲਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...