November 17, 2026, 12:43 pm
----------- Advertisement -----------
HomeNewsLatest Newsਜੋਗਿੰਦਰ ਪਾਲ ਦੀ ਗ੍ਰਿਫਤਾਰੀ 'ਤੇ ਵੜਿੰਗ ਨੇ ਕਿਹਾ; ਇਹ ਪੂਰੀ ਤਰ੍ਹਾਂ ਨਾਲ...

ਜੋਗਿੰਦਰ ਪਾਲ ਦੀ ਗ੍ਰਿਫਤਾਰੀ ‘ਤੇ ਵੜਿੰਗ ਨੇ ਕਿਹਾ; ਇਹ ਪੂਰੀ ਤਰ੍ਹਾਂ ਨਾਲ ਦੁਸ਼ਮਣੀ ਦੀ ਰਾਜਨੀਤੀ

Published on

----------- Advertisement -----------

ਚੰਡੀਗੜ੍ਹ, 17 ਜੂਨ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭੋਆ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਜਬਰੀ ਗ੍ਰਿਫਤਾਰੀ ਨੂੰ ਸਪੱਸ਼ਟ ਤੌਰ ‘ਤੇ ਸਿਆਸੀ ਦੁਸ਼ਮਣੀ ਦਾ ਮਾਮਲਾ ਕਰਾਰ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਖ਼ਿਲਾਫ਼ ਕੇਸ ਦਰਜ ਹੈ। ਪਰ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਦੋਂਕਿ ਪਾਲ ਨੂੰ ਗ੍ਰਿਫਤਾਰ ਕਰਨ ਲਈ ਹੀ ਉਨ੍ਹਾਂ ਦਾ ਨਾਮ ਜੋੜਿਆ ਗਿਆ ਹੈ।
ਉਨ੍ਹਾਂ ਪੁਲੀਸ ਨੂੰ ਵੀ ਕਿਹਾ ਹੈ ਕਿ ਉਹ ‘ਆਪ’ ਦੇ ਦਬਾਅ ਵਿੱਚ ਨਾ ਆਉਣ ਅਤੇ ਲੋਕਾਂ ਖ਼ਿਲਾਫ਼ ਝੂਠੇ ਕੇਸ ਦਰਜ ਨਾ ਕਰਨ। ਉਨ੍ਹਾਂ ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਤੁਸੀਂ ਆਪਣੀ ਜਿੰਮੇਵਾਰੀ ਨਿਭਾਓ ਅਤੇ ਯਕੀਨੀ ਬਣਾਓ ਕਿ ਬੇਕਸੂਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ, ਕਿਉਂਕਿ ਤੁਹਾਡੀ ਵੀ ਜਵਾਬਦੇਹੀ ਹੋਵੇਗੀ।
ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਸਿਆਸੀ ਦੁਸ਼ਮਣੀ ਨੂੰ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਜੋਂ ਨਹੀਂ ਪੇਸ਼ ਕਰ ਸਕਦੇ। ਜੇਕਰ ਅਜਿਹਾ ਹੁੰਦਾ, ਤਾਂ ਪੁਲਿਸ ਨੂੰ ‘ਆਪ’ ਦੇ ਉਸ ਆਗੂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਸੀ, ਜਿਸ ਦੇ ਖਿਲਾਫ ਕਾਂਗਰਸੀ ਆਗੂ ਵਿਰੁੱਧ ਝੂਠਾ ਕੇਸ ਦਰਜ ਕਰਨ ਤੋਂ ਇਕ ਮਹੀਨੇ ਪਹਿਲਾਂ ਐੱਫ.ਆਈ.ਆਰ ਦਰਜ ਕੀਤੀ ਗਈ ਸੀ।
ਵੜਿੰਗ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਨਿਰਾਸ਼ ਹੈ ਅਤੇ ਉਸਨੂੰ ਸੰਗਰੂਰ ਸੰਸਦੀ ਜਿਮਨੀ ਚੋਣ ‘ਚ ਆਪਣੀ ਹਾਰ ਸਾਫ਼ ਨਜ਼ਰ ਆ ਰਹੀ ਹੈ। ਜੋ ਹੁਣ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਮਾਮਲਾ ਅਦਾਲਤ ਵਿੱਚ ਕਾਨੂੰਨ ਦੀ ਪੜਤਾਲ ਚ ’ਤੇ ਨਹੀਂ ਖੜਾ ਹੋਵੇਗਾ। ਤੁਸੀਂ ਪੁਲਿਸ ਦੀ ਦੁਰਵਰਤੋਂ ਕਰਕੇ ਸਾਨੂੰ ਤੰਗ-ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਸਕਦੇ ਹੋ, ਪਰ ਅੰਤ ਵਿੱਚ ਅਦਾਲਤ ਦੁਆਰਾ ਨਿਆਂ ਹੁੰਦਾ ਹੈ ਅਤੇ ਸਾਨੂੰ ਆਪਣੀ ਨਿਆਂ ਪ੍ਰਣਾਲੀ ਵਿੱਚ ਪੂਰਾ ਵਿਸ਼ਵਾਸ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...