November 17, 2026, 12:36 pm
----------- Advertisement -----------
HomeNewsBreaking Newsਵਿਰੋਧੀਆਂ ਦਾ ਦਾਅਵਾ ਮਾਨ ਸਰਕਾਰ ਨੇ ਇਕ ਮਹੀਨੇ 'ਚ ਇਸ਼ਤਿਹਾਰਾਂ 'ਤੇ ਖਰਚੇ...

ਵਿਰੋਧੀਆਂ ਦਾ ਦਾਅਵਾ ਮਾਨ ਸਰਕਾਰ ਨੇ ਇਕ ਮਹੀਨੇ ‘ਚ ਇਸ਼ਤਿਹਾਰਾਂ ‘ਤੇ ਖਰਚੇ 24 ਕਰੋੜ: ਕਿਹਾ, ਕੀ ਇਸ ਤਰ੍ਹਾਂ ਭਰੇਗਾ ਪੰਜਾਬ ਦਾ ਖਜ਼ਾਨਾ ?

Published on

----------- Advertisement -----------

ਚੰਡੀਗੜ੍ਹ, 18 ਜੂਨ 2022 – ਪਬਲੀਸਿਟੀ ਕਰਨ ਦੇ ਮਾਮਲੇ ‘ਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਇਕ ਮਹੀਨੇ ‘ਚ ਇਸ਼ਤਿਹਾਰਬਾਜ਼ੀ ‘ਤੇ 24 ਕਰੋੜ ਰੁਪਏ ਖਰਚ ਕੀਤੇ ਹਨ। ਵਿਰੋਧੀਆਂ ਵੱਲੋਂ ਇਸ ਦੇ ਲਈ ਆਰਟੀਆਈ ਜਾਣਕਾਰੀ ਦਾ ਹਵਾਲਾ ਦਿੱਤਾ ਗਿਆ ਹੈ।

ਵਿਰੋਧੀ ਪਾਰਟੀਆਂ ਨੇ ਤਾਅਨਾ ਮਾਰਦਿਆਂ ਕਿਹਾ ਕਿ ਸਰਕਾਰੀ ਖ਼ਜ਼ਾਨਾ ਭਰਨ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ‘ਆਪ’ ਸਰਕਾਰ ਖ਼ੁਦ ਖ਼ਜ਼ਾਨਾ ਖਾਲੀ ਕਰਨ ਵਿੱਚ ਲੱਗੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ ‘ਤੇ ਸਵਾਲ ਚੁੱਕੇ ਹਨ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ RTI ਜਾਣਕਾਰੀ ਦੀ ਕਾਪੀ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਅਪਰੈਲ ਮਹੀਨੇ ਵਿੱਚ ਹੀ ਪ੍ਰਚਾਰ ’ਤੇ 24 ਕਰੋੜ ਰੁਪਏ ਖਰਚ ਕੀਤੇ ਗਏ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦਾ ਖਜ਼ਾਨਾ ਭਰਨ ਦਾ ਵਾਅਦਾ ਕੀਤਾ ਸੀ। ਖਹਿਰਾ ਨੇ ਕਿਹਾ ਕਿ ਇਕ ਵਿਧਾਇਕ, ਇਕ ਪੈਨਸ਼ਨ ਨਾਲ ਸਰਕਾਰ ਨੂੰ ਇਕ ਸਾਲ ਵਿਚ ਸਿਰਫ 8 ਕਰੋੜ ਦੀ ਬਚਤ ਹੋਵੇਗੀ ਅਤੇ ਪਰ ਸਰਕਾਰ ਨੇ ਇਕ ਮਹੀਨੇ ਵਿਚ ਇਸ ਤੋਂ ਵੱਧ ਖਰਚ ਕਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਪ੍ਰਚਾਰ ਲਈ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ।

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 3 ਮਹੀਨਿਆਂ ਵਿੱਚ 9 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ। ਇਕੱਲੇ ਅਪ੍ਰੈਲ ਮਹੀਨੇ ਵਿਚ ਹੀ ਸਰਕਾਰ ਦੇ ਪ੍ਰਚਾਰ ਅਤੇ ਇਸ਼ਤਿਹਾਰਾਂ ‘ਤੇ 24.40 ਕਰੋੜ ਰੁਪਏ ਖਰਚ ਕੀਤੇ ਗਏ। ਹੁਣ ਤੱਕ ਪੰਜਾਬ ਦੀ ਕਿਸੇ ਵੀ ਔਰਤ ਨੂੰ 1000 ਰੁਪਏ ਮਹੀਨਾ ਨਹੀਂ ਦਿੱਤਾ ਗਿਆ। ਬਿਜਲੀ ਅਤੇ ਪਾਣੀ ‘ਤੇ ਕੋਈ ਸਬਸਿਡੀ ਨਹੀਂ ਦਿੱਤੀ ਗਈ। ਸਿਰਸਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ ਕੋਈ ਕੰਮ ਹੀ ਨਹੀਂ ਹੁੰਦਾ ਤਾਂ ਪ੍ਰਚਾਰ ਕਿਸ ਦਾ ? ਇਹ ਇਨਕਲਾਬ ਨਹੀਂ, ਕੇਜਰੀਵਾਲ ਦਾ ਦਿੱਲੀ ਮਾਡਲ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਚਾਰ ਦੀ ਆਕਸੀਜਨ ‘ਤੇ ਚੱਲ ਰਹੀ ਹੈ। ਹਰ ਰੋਜ਼ ਇਕ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...