August 8, 2026, 4:50 pm
----------- Advertisement -----------
HomeNewsLatest Newsਭਾਜਪਾ ਆਗੂ ਸਿਰਸਾ ਤੇ DSGMC ਪ੍ਰਧਾਨ ਕਾਲਕਾ ਦੀ ਅਗਵਾਈ ਹੇਠ ਵਫਦ ਵੱਲੋਂ...

ਭਾਜਪਾ ਆਗੂ ਸਿਰਸਾ ਤੇ DSGMC ਪ੍ਰਧਾਨ ਕਾਲਕਾ ਦੀ ਅਗਵਾਈ ਹੇਠ ਵਫਦ ਵੱਲੋਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ, 18 ਜੂਨ : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਅੱਜ ਇਕ ਉਚ ਪੱਧਰੀ ਵਫਦ ਨੇ ਪ੍ਰਧਾਨ ਮੰਤਰੀ ਦਫਤਰ ਬਾਰੇ ਕੇਂਦਰੀ ਰਾਜ ਮੰਤਰੀ ਜਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ ਇਸ ਮੌਕੇ ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਵੱਡੀ ਪੱਧਰ ’ਤੇ ਮਨਾਉਣ ਅਤੇ ਮਹਿਰੌਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਥਾਨ ਨੁੰ ਕੌਮੀ ਯਾਦਗਾਰ ਵਜੋਂ ਵਿਕਸਤ ਕਰਨ ਦੀ ਮੰਗ ਕੀਤੀ। ਮਨਜਿੰਦਰ ਸਿੰਘ ਸਿਰਸਾ ਤੇ ਕਾਲਕਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਦਲੇਰ ਤੇ ਬਹਾਦਰ ਚਰਿੱਤਰ ਤੇ ਉਹਨਾਂ ਦੀਆਂ ਇਤਿਹਾਸਕ ਪ੍ਰਾਪਤਾਂ ਬਾਰੇ ਜਾਣਕਾਰੀ ਦਿੱਤੀ। ਵਫਦ ਨੇ ਮੰਗ ਕੀਤੀ ਕਿ ਨਾਨਕਸ਼ਾਹੀ ਕੈਲੰਡਰ ਮੁਤਾਬਕ 25 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਆ ਰਹੇ ਸ਼ਹੀਦੀ ਦਿਹਾੜੇ ਨੁੰ ਵੱਡੀ ਪੱਧਰ ’ਤੇ ਮਨਾਇਆ ਜਾਵੇ।

ਵਫਦ ਨੇ ਇਹ ਵੀ ਅਪੀਲ ਕੀਤੀ ਕਿ ਮਹਿਰੌਲੀ ਵਿਖੇ ਉਹਨਾਂ ਦੇ ਸਥਾਨ ਨੁੰ ਕੌਮੀ ਯਾਦਗਾਰ ਵਜੋਂ ਵਿਕਸਤ ਕੀਤਾ ਜਾਵੇ ਅਤੇ ਨਵੀਂ ਪੀੜੀ ਨੂੰ ਇਸ ਮਹਾਨ ਜਰਨੈਲ ਬਾਰੇ ਜਾਗੂ ਕੀਤਾ ਜਾਵੇ ਜਿਹਨਾਂ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ ਤੇ ਸਰਹਿੰਦ ਵਿਖੇ ਵਜ਼ੀਰ ਖਾਨ ਨੂੰ ਕਰਾਰੀ ਹਾਰ ਦਿੱਤੀ। ਉਹਨਾਂ ਇਹ ਵੀ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਮਹਾਨ ਸੁਧਾਰਕ ਤੇ ਕੁਸ਼ਲ ਪ੍ਰਸ਼ਾਸਕ ਵੀ ਸਨ ਜਿਹਨਾਂ ਨੇ ਜ਼ਿਮੀਂਦਾਰਾ ਪ੍ਰਣਾਲੀ ਖਤਮ ਕੀਤੀ ਤੇ ਜ਼ਮੀਨ ਦੇ ਕਾਸ਼ਤਕਾਰਾਂ ਨੁੰ ਉਹਨਾਂ ਦਾ ਮਾਲਕ ਬਣਾਇਆ। ਵਫਦ ਨੇ ਇਹ ਵੀ ਦੱਸਿਆ ਕਿ ਉਹਨਾਂ ਦੀਆਂ ਪ੍ਰਾਪਤੀਆਂ ਤੇ ਜ਼ਿੰਦਗੀ ਬਾਰੇ ਬੱਚਿਆਂ ਨੁੰ ਦੱਸਣ ਨਾਲ ਉਹਨਾਂ ਵਿਚ ਆਤਮ ਵਿਸ਼ਵਾਸ ਪੈਦਾ ਹੋਵੇਗਾ ਤੇ ਲੀਡਰਸ਼ਿਪ ਦੇ ਗੁਣ ਉਪਜਣਗੇ।

ਮੰਤਰੀ ਜਤਿੰਦਰ ਸਿੰਘ ਨੇ ਵਫਦ ਨੂੰ ਭਰੋਸਾ ਦੁਆਇਆ ਕਿ ਭਾਰਤ ਸਰਕਾਰ ਉਹਨਾਂ ਸ਼ਹੀਦੀ ਦਿਹਾੜੇ ਨੁੰ ਵੱਡੀ ਪੱਧਰ ’ਤੇ ਮਨਾਉਣ ਲਈ ਦਿੜ੍ਹ ਸੰਕਲਪ ਹੈ। ਉਹਨਾਂ ਕਿਹਾ ਕਿ ਅਸੀਂ ਜਲਦੀ ਹੀ ਦਿੱਲੀ ਗੁਰਦੁਆਰਾ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਕ ਇਸ ਪ੍ਰੋਗਰਾਮ ਨੂੰ ਅੰਤਿਮ ਛੂਹਾ ਦਿਆਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...