November 10, 2026, 8:33 am
----------- Advertisement -----------
HomeNewsBreaking Newsਬੀਜੇਪੀ ਦਾ ਸਿੱਖਾਂ 'ਤੇ ਚੋਣਾਵੀ ਦਾਅ: ਸਿੱਖ ਸਮਾਜ ਨਾਲ ਸਬੰਧਤ 13 ਕੰਮ...

ਬੀਜੇਪੀ ਦਾ ਸਿੱਖਾਂ ‘ਤੇ ਚੋਣਾਵੀ ਦਾਅ: ਸਿੱਖ ਸਮਾਜ ਨਾਲ ਸਬੰਧਤ 13 ਕੰਮ ਗਿਣਾਏ

Published on

----------- Advertisement -----------

ਚੰਡੀਗੜ੍ਹ, 12 ਦਸੰਬਰ 2021 – ਪੰਜਾਬ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸਿੱਖਾਂ ‘ਤੇ ਚੋਣਾਵੀ ਦਾਅ ਖੇਡਿਆ ਹੈ। ਬੀਜੇਪੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖ ਸਮਾਜ ਨਾਲ ਜੁੜੇ 13 ਕੰਮ ਗਿਣਾਏ। ਜਿਨ੍ਹਾਂ ਵਿੱਚ ਅਫਗਾਨਿਸਤਾਨ ਤੋਂ ਸਿੱਖਾਂ ਨੂੰ ਭਾਰਤ ਲਿਆਉਣ ਲਈ ਤੋਂ ਲੈ ਕੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਰਗੀਆਂ ਪ੍ਰਾਪਤੀਆਂ ਸ਼ਾਮਲ ਹਨ। ਭਾਜਪਾ ਨੇ ਸਿਰਫ਼ 13 ਕੰਮਾਂ ਦੀ ਸੂਚੀ ਦਿੱਤੀ ਹੈ, ਇਸ ਰਾਹੀਂ ਵੀ ਸਿੱਖਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਤੇਰਾ ਤੇਰਾ ਦਾ ਸਿਧਾਂਤ ਦਿੱਤਾ ਸੀ। ਸਿੱਖ ਸਮਾਜ ਇਸ ਸਮੇਂ ਭਾਜਪਾ ਤੋਂ ਨਰਾਜ਼ ਚੱਲ ਰਿਹਾ ਹੈ। ਜਿਸ ਦਾ ਮੁੱਖ ਕਾਰਨ ਕਿਸਾਨ ਅੰਦੋਲਨ ਹੈ। ਹਾਲਾਂਕਿ ਵਿਵਾਦਿਤ ਖੇਤੀ ਸੁਧਾਰ ਕਾਨੂੰਨ ਨੂੰ ਵਾਪਸ ਲੈਣ ਤੋਂ ਬਾਅਦ ਅੰਦੋਲਨ ਖਤਮ ਹੋ ਗਿਆ ਹੈ, ਜਿਸ ਤੋਂ ਤੁਰੰਤ ਬਾਅਦ ਭਾਜਪਾ ਨੇ ਇਹ ਸਿਆਸੀ ਕੋਸ਼ਿਸ਼ ਕੀਤੀ ਹੈ।

ਪੰਜਾਬ ਦੇਸ਼ ਦਾ ਸਿੱਖ ਬਹੁਗਿਣਤੀ ਵਾਲਾ ਸੂਬਾ ਹੈ, ਜਿੱਥੇ ਅਕਾਲੀ ਦਲ ਨਾਲੋਂ ਗਠਜੋੜ ਤੋੜਨ ਤੋਂ ਬਾਅਦ ਭਾਜਪਾ ਨੂੰ ਇਸ ਵੇਲੇ ਵੱਡੀ ਚੋਣ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ, ਰਾਮਪੁਰ, ਬਰੇਲੀ ਵਰਗੇ ਕਈ ਜ਼ਿਲ੍ਹਿਆਂ ਵਿੱਚ ਸਿੱਖਾਂ ਦੀ ਚੰਗੀ ਗਿਣਤੀ ਹੈ। ਲਖੀਮਪੁਰ ਖੇੜੀ ‘ਚ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦੇ ਮਾਮਲੇ ‘ਚ ਕੇਂਦਰੀ ਮੰਤਰੀ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਉੱਥੇ ਹੀ ਭਾਜਪਾ ਦਾ ਅਕਸ ਖਰਾਬ ਹੋਇਆ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਊਧਮਪੁਰ ਸਮੇਤ ਕਈ ਇਲਾਕਿਆਂ ਵਿਚ ਸਿੱਖਾਂ ਦੀ ਚੰਗੀ ਆਬਾਦੀ ਹੈ।

ਕੇਂਦਰ ਸਰਕਾਰ ਨੇ ਵੀ ਨਾਰਾਜ਼ ਸਿੱਖ ਭਾਈਚਾਰੇ ਨੂੰ ਖੁਸ਼ ਕਰਨ ਲਈ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਵਿਸ਼ੇਸ਼ ਦਿਨ ਚੁਣਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਕੀਤਾ। ਇਸ ਰਾਹੀਂ ਵੀ ਸਿੱਖਾਂ ਨਾਲ ਨੇੜਤਾ ਦਿਖਾਉਣ ਦਾ ਯਤਨ ਕੀਤਾ ਗਿਆ।

ਭਾਜਪਾ ਨੇ ਸਿੱਖ ਸਮਾਜ ਲਈ ਕੀਤੇ ਗਏ ਕਾਰਜਾਂ ਦੇ ਨਾਲ-ਨਾਲ 3.57 ਮਿੰਟ ਦੀ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਰਾਹੀਂ ਸਿੱਖ ਸਮਾਜ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਲੈ ਕੇ ਬਾਕੀ ਕੰਮਾਂ ਨੂੰ ਗਿਣਿਆ ਗਿਆ ਹੈ।

ਭਾਜਪਾ ਨੇ ਪਹਿਲਾਂ ਵੀ ਸਿੱਖਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਇਸ ਸਾਲ ਦੇ ਸ਼ੁਰੂ ਵਿੱਚ, ਭਾਜਪਾ ਨੇ 71 ਪੰਨਿਆਂ ਦਾ ਇੱਕ ਕਿਤਾਬਚਾ ਜਾਰੀ ਕੀਤਾ ਸੀ। ‘ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੇ ਸਿੱਖਾਂ ਨਾਲ ਵਿਸ਼ੇਸ਼ ਸਬੰਧ’ ਸਿਰਲੇਖ ਵਾਲਾ ਕਿਤਾਬਚਾ ਤਿਆਰ ਕੀਤਾ ਗਿਆ। ਜਿਸ ਵਿੱਚ ਕਰਤਾਰਪੁਰ ਲਾਂਘੇ ਦੀ ਉਸਾਰੀ, ਸਿੱਖ ਵਿਰੋਧੀ ਦੰਗਿਆਂ ਵਿੱਚ ਕਾਰਵਾਈ, ਜੀਐਸਟੀ ਮੁਕਤ ਲੰਗਰ, ਅੱਤਵਾਦ ਦੇ ਦੌਰ ਵਿੱਚ ਬਣੀ ਕਾਲੀ ਸੂਚੀ ਵਿੱਚੋਂ ਸਿੱਖਾਂ ਦੇ ਨਾਂ ਹਟਾਉਣ ਵਰਗੇ ਕੰਮਾਂ ਨੂੰ ਗਿਣਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...