ਅਮਰੀਕਾ ‘ਚ ਗੋਲੀਬਾਰੀ ਦੀਆ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਹਫ਼ਤੇ ਕਈ ਥਾਵਾਂ ’ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਹੁਣ ਵਾਸ਼ਿੰਗਟਨ ਡੀਸੀ ਦੇ ਯੂ ਸਟਰੀਟ ਨਾਰਥਵੈਸਟ ਵਿੱਚ ਇੱਕ ਸੰਗੀਤਕ ਪ੍ਰੋਗਰਾਮ ਦੌਰਾਨ ਐਤਵਾਰ ਰਾਤ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਪੁਲਸ ਅਧਿਕਾਰੀ ਸਮੇਤ 3 ਲੋਕ ਜ਼ਖਮੀ ਹੋ ਗਏ। ਡੀਸੀ ਪੁਲੀਸ ਯੂਨੀਅਨ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਘਟਨਾ ਵਾਲਾ ਇਲਾਕਾ ਵ੍ਹਾਈਟ ਹਾਊਸ ਤੋਂ 2 ਮੀਲ ਤੋਂ ਵੀ ਘੱਟ ਦੂਰੀ ‘ਤੇ ਹੈ।
ਵਾਸ਼ਿੰਗਟਨ ਪੁਲਿਸ ਵਿਭਾਗ ਨੇ ਕਿਹਾ ਕਿ ਸੰਗੀਤ ਸਮਾਰੋਹ ਵਾਲੀ ਥਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਵਾਸ਼ਿੰਗਟਨ ਪੁਲਿਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਕ ਐਮਪੀਡੀ ਅਧਿਕਾਰੀ ਦੇ ਪੈਰ ਵਿੱਚ ਗੋਲੀ ਲੱਗਣ ਤੋਂ ਇਲਾਵਾ ਹੋਰ ਲੋਕਾਂ ਦੇ ਜ਼ਖ਼ਮੀ ਹੋ ਗਏ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
----------- Advertisement -----------
ਅਮਰੀਕਾ ‘ਚ ਸੰਗੀਤਕ ਸਮਾਗਮ ਦੌਰਾਨ ਗੋਲੀਬਾਰੀ, ਇੱਕ ਨੌਜਵਾਨ ਦੀ ਹੋਈ ਮੌਤ, ਪੁਲਿਸ ਅਧਿਕਾਰੀ ਸਮੇਤ ਕਈ ਜ਼ਖਮੀ
Published on
----------- Advertisement -----------
----------- Advertisement -----------












