June 10, 2026, 8:25 pm
----------- Advertisement -----------
HomeNewsLatest Newsਆਇਲੈਟਸ ਇੰਸਟੀਚਿਊਟ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

ਆਇਲੈਟਸ ਇੰਸਟੀਚਿਊਟ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ,20 ਜੂਨ: ਜੀਰਕਪੁਰ ਵਿੱਚ ਸਥਿਤ ਆਇਲੈਟਸ ਇੰਸਟੀਚਿਊਟ “ਇਲਾਇਟਅੱਪ ਅਕੈਡਮੀ” ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਸੰਸਥਾ ਤਿੰਨ ਮਹੀਨੇ ਤੋਂ ਲਗਾਤਾਰ ਆਇਲੈਟਸ ਸਿੱਖਿਆ ਦਾ ਕੰਮ ਨਹੀ ਕਰ ਰਹੀ ਸੀ । ਇਸ ਇੰਸਟੀਚਿਊਟ ਦੇ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਪ੍ਰਸ਼ਾਸਨ ਵੱਲੋਂ ਨੋਟਿਸ ਤਮੀਲ ਹੋਣ ਦੇ ਬਾਵਜੂਦ ਵੀ ਉਹ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਦਫ਼ਤਰ ਹਾਜ਼ਰ ਨਹੀ ਹੋਇਆ। ਇਸ ਆਈਲੈਟਸ ਇੰਸਟੀਚਿਊਟ ਦੇ ਲਾਇਸੈਂਸ ਦੀ ਮਿਆਦ 9 ਅਗਸਤ 2023 ਤੱਕ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਇੱਕ ਹੁਕਮ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਅਧੀਨ ਆਇਲੈਟਸ ਇੰਸਟੀਚਿਊਟ “ਇਲਾਇਟਅੱਪ ਅਕੈਡਮੀ” ਐਸ.ਸੀ.ਓ ਨੰ:7, ਦੂਜੀ ਮੰਜਿਲ, ਮੇਨ ਮਾਰਕੀਟ, ਪੀਰਮੁਛੱਲਾ,ਐਮ.ਸੀ ਜੀਰਕਪੁਰ,ਤਹਿਸੀਲ-ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲੈਟਸ ਦੇ ਕੰਮ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਆਇਲੈਟਸ ਇੰਸਟੀਚਿਊਟ ਪਿਛਲੇ ਤਿੰਨ ਮਹੀਨੇ ਤੋਂ ਲਗਾਤਾਰ ਆਇਲੈਟਸ ਸਿਖਿਆ ਦਾ ਕੰਮ ਕਰਨ ਵਿੱਚ ਅਸਮਰੱਥ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਇਸੰਸੀ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਲਾਇਸੰਸ ਅਧੀਨ ਕੰਮ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਲਾਇਸੰਸੀ ਨੂੰ ਆਪਣੀ ਸਥਿਤੀ ਸ਼ਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। ਇਸ ਆਈਲੈਟਸ ਇੰਸਟੀਚਿਊਟ ਤੇ ਅਗਲੀ ਕਾਰਵਾਈ ਉਸ ਵੱਲੋਂ ਨੋਟਿਸ ਦਾ ਜਵਾਬ ਦੇਣ ਉਪਰੰਤ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...