June 9, 2026, 5:10 pm
----------- Advertisement -----------
HomeNewsEntertainmentਫ਼ਿਲਮ ‘Shareek 2’ ਦਾ ਪਹਿਲਾ ਗੀਤ ‘Piche Piche Jatt’ ਹੋਇਆ ਦਰਸ਼ਕਾਂ...

ਫ਼ਿਲਮ ‘Shareek 2’ ਦਾ ਪਹਿਲਾ ਗੀਤ ‘Piche Piche Jatt’ ਹੋਇਆ ਦਰਸ਼ਕਾਂ ਦੇ ਸਨਮੁਖ,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਅਦਾਕਾਰ ਦੇਵ ਖਰੌੜ, ਜਿੰਮੀ ਸ਼ੇਰਗਿੱਲ ਅਤੇ ਯੋਗਰਾਜ ਸਿੰਘ ਸਟਾਰਰ ਫਿਲਮ ‘ਸ਼ਰੀਕ 2′ ਦਾ ਟ੍ਰੇਲਰ ਪਹਿਲਾਂ ਹੀ ਦਰਸ਼ਕਾਂ ਦੇ ਸਨਮੁਖ ਹੋ ਗਿਆ ਹੈ। ਫ਼ਿਲਮ ਦੇ ਟ੍ਰੇਲਰ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਦੌਰਾਨ ਫ਼ਿਲਮ ਦਾ ਪਹਿਲਾ ਗਾਣਾ ‘ਪਿੱਛੇ-ਪਿੱਛੇ ਜੱਟ’ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ਜੀ ਹਾਂ ਰੋਮਾਂਟਿਕ ਤੇ ਐਕਸ਼ਨ ਗੀਤ ਨੂੰ ਦਿਲਪ੍ਰੀਤ ਢਿੱਲੋਂ ਤੇ ਹਾਰਪੀ ਗਿੱਲ ਨੇ ਗਾਇਆ ਹੈ। ਪਿੱਛੇ ਪਿੱਛੇ ਜੱਟ’ ਗੀਤ ਨੂੰ ਫ਼ਿਲਮ ‘ਚ ਦੇਵ ਖਰੌੜ ਤੇ ਅਦਾਕਾਰਾ ਸ਼ਰਨ ਕੌਰ ਉੱਤੇ ਫਿਲਮਾਇਆ ਗਿਆ ਹੈ। ਗਾਣੇ ਦੇ ਵੀਡੀਓ ਚ ਮੇਲਾ ਦੇਖਿਆ ਗਿਆ ਹੈ ਜਿੱਥ ਸ਼ਰਨ ਕੌਰ ਆਪਣੀ ਸਹੇਲੀਆਂ ਦੇ ਨਾਲ ਘੁੰਮਣ ਆਈ ਹੋਈ ਹੈ ਤੇ ਦੇਵ ਖਰੌੜ ਵੀ ਆਪਣੀ ਮਹਿਬੂਬਾ ਨੂੰ ਦੇਖਣ ਆਇਆ ਹੋਇਆ । ਜੇ ਗੱਲ ਕਰੀਏ ਗੀਤ ਦੇ ਬੋਲ ਤਾਂ ਉਹ ਕਪਤਾਨ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਇਸ ਗੀਤ ਨੂੰ ਵ੍ਹਾਈਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਹੈ।

YouTube player

ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਇਹ ਗੀਤ ਟਰੈਂਡਿੰਗ ‘ਚ ਛਾਇਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ ‘ਸ਼ਰੀਕ 2’ ਨੂੰ ਵਾਇਟ ਹਿੱਲ ਸਟੂਡੀਓਜ਼, ਥਿੰਦ ਮੋਸ਼ਨ ਫਿਲਮਜ਼ ਅਤੇ ਓਹਰੀ ਪ੍ਰੋਡਕਸ਼ਨ ਦੇ ਸਹਿਯੋਗੀ ਬੈਨਰ ਹੇਠ ਪੇਸ਼ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਇੰਦਰਪਾਲ ਸਿੰਘ ਨੇ ਲਿਖੀ ਹੈ ਅਤੇ ਇਸਦਾ ਨਿਰਦੇਸ਼ਨ ਨਵਨੀਅਤ ਸਿੰਘ (Navaniat Singh) ਨੇ ਕੀਤਾ ਹੈ।ਜ਼ਿਕਰਯੋਗ ਹੈ ਕਿ ਇਸ ਫਿਲਮ ਦਾ ਪਹਿਲਾ ਭਾਗ ਸਾਲ 2015 ਵਿੱਚ ਰਿਲੀਜ਼ ਹੋਇਆ ਸੀ, ਜਿਸ ਵਿੱਚ ਜਿੰਮੀ ਸ਼ੇਰਗਿੱਲ, ਮਾਹੀ ਗਿੱਲ, ਗੁੱਗੂ ਗਿੱਲ, ਅਤੇ ਮੁਕੁਲ ਦੇਵ ਸਨ। ਇਹ ਫਿਲਮ ਆਪਣੀ ਰਿਲੀਜ਼ ਦੇ ਨਾਲ ਹੀ ਪ੍ਰਸ਼ੰਸਕਾਂ ਦੀ ਪਸੰਦੀਦਾ ਬਣ ਗਈ ਸੀ। ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸ ਕਾਰਨ ਇਸਦਾ ਸੀਕਵਲ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਹੁਣ ਰਿਲੀਜ਼ ਤੋਂ ਬਾਅਦ ਇਹ ਫਿਲਮ ਪਰਦੇ ਉੱਤੇ ਕੀ ਕਮਾਲ ਦਿਖਾਉਂਦੀ ਹੈ, ਇਹ ਦੇਖਣਾ ਬਹੁਤ ਮਜ਼ੇਦਾਰ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...