August 4, 2026, 7:16 pm
----------- Advertisement -----------
HomeNewsLatest Newsਅੰਤਰਰਾਸ਼ਟਰੀ ਯੋਗ ਦਿਵਸ: ਪੀਐਮ ਮੋਦੀ ਨੇ 15000 ਲੋਕਾਂ ਨਾਲ ਕੀਤਾ ਯੋਗਾ

ਅੰਤਰਰਾਸ਼ਟਰੀ ਯੋਗ ਦਿਵਸ: ਪੀਐਮ ਮੋਦੀ ਨੇ 15000 ਲੋਕਾਂ ਨਾਲ ਕੀਤਾ ਯੋਗਾ

Published on

----------- Advertisement -----------

ਦੁਨੀਆ ਭਰ ‘ਚ ਅੱਜ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪੀ.ਐਮ ਮੋਦੀ ਯੋਗ ਦਿਵਸ ਮਨਾਉਣ ਲਈ ਕਰਨਾਟਕ ਦੇ ਮੈਸੂਰ ਪੈਲੇਸ ਮੈਦਾਨ ਪਹੁੰਚੇ। ਇਥੇ ਉਨ੍ਹਾਂ ਨੇ ਕਰੀਬ 15,000 ਲੋਕਾਂ ਨਾਲ ਯੋਗਾ ਕੀਤਾ। ਪੀ.ਐਮ ਮੋਦੀ ਨੇ ਤਡਾਸਨ, ਤ੍ਰਿਕੋਣਾਸਨ, ਭਦਰਾਸਨ ਵਰਗੇ ਆਸਣਾਂ ਨਾਲ ਯੋਗਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਯੋਗਾ ਹੁਣ ਇੱਕ ਗਲੋਬਲ ਤਿਉਹਾਰ ਬਣ ਗਿਆ ਹੈ। ਇਹ ਜੀਵਨ ਦਾ ਹਿੱਸਾ ਨਹੀਂ ਰਿਹਾ, ਇਹ ਜੀਵਨ ਦਾ ਇੱਕ ਢੰਗ ਬਣ ਗਿਆ ਹੈ।
ਇਸ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ- ‘ਅੱਜ ਯੋਗਾ ਮਨੁੱਖਤਾ ਨੂੰ ਸਿਹਤਮੰਦ ਜੀਵਨ ਦਾ ਭਰੋਸਾ ਦੇ ਰਿਹਾ ਹੈ। ਅਸੀਂ ਅੱਜ ਸਵੇਰ ਤੋਂ ਦੇਖ ਰਹੇ ਹਾਂ ਕਿ ਕੁਝ ਸਾਲ ਪਹਿਲਾਂ ਅਧਿਆਤਮਕ ਕੇਂਦਰਾਂ ਵਿੱਚ ਜੋ ਯੋਗਾ ਦੀਆਂ ਤਸਵੀਰਾਂ ਦਿਖਾਈ ਦਿੰਦੀਆਂ ਸਨ, ਉਹ ਹੁਣ ਦੁਨੀਆ ਦੇ ਹਰ ਕੋਨੇ ਵਿੱਚ ਦਿਖਾਈ ਦੇ ਰਹੀਆਂ ਹਨ। ਇਹ ਆਮ ਮਨੁੱਖਤਾ ਦੀਆਂ ਤਸਵੀਰਾਂ ਹਨ। ਇਹ ਇੱਕ ਗਲੋਬਲ ਤਿਉਹਾਰ ਬਣ ਗਿਆ ਹੈ। ਇਹ ਕੇਵਲ ਇੱਕ ਵਿਅਕਤੀ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ। ਇਸ ਲਈ ਇਸ ਵਾਰ ਦਾ ਵਿਸ਼ਾ “ਮਨੁੱਖਤਾ ਲਈ ਯੋਗਾ” ਹੈ।
ਪੀਐਮ ਮੋਦੀ ਨੇ ਅੱਗੇ ਕਿਹਾ- ‘ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਅਜਿਹੇ ‘ਚ ਦੇਸ਼ ਦੇ 75 ਇਤਿਹਾਸਕ ਕੇਂਦਰਾਂ ‘ਤੇ ਇੱਕੋ ਸਮੇਂ ਯੋਗਾ ਕੀਤਾ ਜਾ ਰਿਹਾ ਹੈ। ਇਹ ਭਾਰਤ ਦੇ ਅਤੀਤ ਨੂੰ ਭਾਰਤ ਦੀ ਵਿਭਿੰਨਤਾ ਨਾਲ ਜੋੜਨ ਵਾਂਗ ਹੈ। ਦੁਨੀਆ ਦੇ ਵੱਖ-ਵੱਖ ਦੇਸ਼ਾਂ ‘ਚ ਸੂਰਜ ਚੜ੍ਹਨ ਦੇ ਨਾਲ ਹੀ ਲੋਕ ਯੋਗਾ ਕਰ ਰਹੇ ਹਨ। ਜਿਵੇਂ-ਜਿਵੇਂ ਸੂਰਜ ਅੱਗੇ ਵੱਧ ਰਿਹਾ ਹੈ, ਵੱਖ-ਵੱਖ ਦੇਸ਼ਾਂ ਦੇ ਲੋਕ ਇਸ ਦੀ ਪਹਿਲੀ ਕਿਰਨ ਨਾਲ ਜੁੜ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...