July 29, 2026, 4:12 pm
----------- Advertisement -----------
HomeNewsLatest Newsਰਾਮ ਮੰਦਰ ਦੀ ਉਸਾਰੀ ਲਈ ਦਿੱਤੇ 22 ਕਰੋੜ ਦੇ ਚੈੱਕ ਹੋਏ ਬਾਊਂਸ

ਰਾਮ ਮੰਦਰ ਦੀ ਉਸਾਰੀ ਲਈ ਦਿੱਤੇ 22 ਕਰੋੜ ਦੇ ਚੈੱਕ ਹੋਏ ਬਾਊਂਸ

Published on

----------- Advertisement -----------

ਰਾਮ ਮੰਦਰ ਦੇ ਨਿਰਮਾਣ ਲਈ ਫੰਡ ਸਮਰਪਣ ਮੁਹਿੰਮ ਵਿੱਚ 22 ਕਰੋੜ ਰੁਪਏ ਦੇ 15000 ਚੈੱਕ ਬਾਊਂਸ ਹੋ ਗਏ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਮਹਾਰਾਜ ਨੇ ਇਸ ਬਾਰੇ ਕਿਹਾ ਕਿ ਚੈੱਕ ਦੇਣ ਵਾਲਿਆਂ ਦੀਆਂ ਭਾਵਨਾਵਾਂ ਗਲਤ ਨਹੀਂ ਹਨ। ਉਨ੍ਹਾਂ ਨੇ ਕਿਤੇ ਨਾ ਕਿਤੇ ਗਲਤੀ ਕੀਤੀ ਹੈ। ਉਹ ਅਯੁੱਧਿਆ ਦੇ ਸਰਕਟ ਹਾਊਸ ਵਿੱਚ ਰਾਮ ਮੰਦਰ ਨਿਰਮਾਣ ਕਮੇਟੀ ਦੀ ਦੋ ਰੋਜ਼ਾ ਮੀਟਿੰਗ ਦੀ ਸਮਾਪਤੀ ਮੌਕੇ ਬੋਲ ਰਹੇ ਸਨ।
ਮਹੰਤ ਗੋਵਿੰਦ ਦੇਵ ਗਿਰੀ ਨੇ ਕਿਹਾ, “ਚੈਕ ਭਰਨ ਵਿੱਚ ਕਈ ਗਲਤੀਆਂ ਹੋਈਆਂ ਹਨ। ਇਨ੍ਹਾਂ ਵਿੱਚ ਮਿਤੀ ਅਤੇ ਰਕਮ ਲਿਖਣ ਵਿੱਚ ਗਲਤੀਆਂ ਤੋਂ ਇਲਾਵਾ ਕੁਝ ਚੈੱਕ ਦਸਤਖਤ ਨਾ ਹੋਣ ਕਾਰਨ ਬਾਊਂਸ ਹੋ ਗਏ ਹਨ। ਇਹ ਇੱਕ ਮਾਮੂਲੀ ਗਲਤੀ ਹੈ। ਕਈ ਵਾਰ ਸ਼ਰਧਾਲੂ ਚੈੱਕ ਭੇਜ ਦਿੰਦੇ ਹਨ, ਪਰ ਗਲਤੀਆਂ ਵੱਲ ਧਿਆਨ ਨਹੀਂ ਦਿੰਦੇ।
ਅਯੁੱਧਿਆ ਵਿੱਚ ਇੱਕ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਲਈ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੂੰ ਹੁਣ ਤੱਕ 3500 ਕਰੋੜ ਰੁਪਏ ਦਾਨ ਵਿੱਚ ਮਿਲ ਚੁੱਕੇ ਹਨ। ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਦਫ਼ਤਰ ਪ੍ਰਬੰਧਕ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਬਾਊਂਸ ਹੋਏ ਚੈੱਕ ਦੀ ਵੱਖਰੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਯੁੱਧਿਆ ‘ਚ ਰਹਿ ਰਹੇ ਦਾਨੀਆਂ ਦੇ ਸਭ ਤੋਂ ਵੱਧ 2 ਹਜ਼ਾਰ ਚੈੱਕ ਬਾਊਂਸ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...