ਕਸ਼ਮੀਰ ਵਿੱਚ ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਅਤੇ ਨਹਿਰਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਇੱਥੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਪਾਣੀ ਘਰਾਂ ਵਿੱਚ ਵੜ ਗਿਆ ਹੈ ਅਤੇ ਕਈ ਪੁਲ ਵੀ ਢਹਿ ਗਏ ਹਨ। ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।
ਜੰਮੂ-ਕਸ਼ਮੀਰ ‘ਚ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦਾ ਦੌਰ ਬੁੱਧਵਾਰ ਨੂੰ ਵੀ ਜਾਰੀ ਰਿਹਾ। ਬਦਲਦੇ ਮੌਸਮ ਨੇ ਗਰਮੀ ਤੋਂ ਰਾਹਤ ਤਾਂ ਦਿੱਤੀ ਸੀ ਪਰ ਹੁਣ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਜੰਮੂ ਡਿਵੀਜ਼ਨ ਦੇ ਰਾਮਬਨ ਅਤੇ ਕਸ਼ਮੀਰ ਡਿਵੀਜ਼ਨ ਦੇ ਅਨੰਤਨਾਗ ਅਤੇ ਬਾਰਾਮੂਲਾ ਵਿੱਚ ਖ਼ਰਾਬ ਮੌਸਮ ਕਾਰਨ ਅੱਜ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
270 ਕਿਲੋਮੀਟਰ ਲੰਬਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਬੰਦ ਰਿਹਾ। ਇੱਥੇ ਰਾਮਬਨ-ਊਧਮਪੁਰ ਸੈਕਟਰ ‘ਚ 30 ਤੋਂ ਵੱਧ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਸੈਂਕੜੇ ਵਾਹਨ ਫਸ ਗਏ ਹਨ।
ਜੰਮੂ ਖੇਤਰ ਦੇ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਨਾਲ ਜੋੜਨ ਵਾਲੇ ਵਿਕਲਪਿਕ ਲਿੰਕ ਮੁਗਲ ਰੋਡ ‘ਤੇ ਵੀ ਢਿੱਗਾਂ ਡਿੱਗਣ ਕਾਰਨ ਆਵਾਜਾਈ ਠੱਪ ਹੋ ਗਈ।
----------- Advertisement -----------
ਭਾਰੀ ਮੀਂਹ ਕਾਰਨ ਜੰਮੂ-ਕਸ਼ਮੀਰ ‘ਚ ਹੜ੍ਹ ਵਰਗੇ ਹਾਲਾਤ, ਜੰਮੂ-ਸ਼੍ਰੀਨਗਰ ਹਾਈਵੇਅ ਬੰਦ
Published on
----------- Advertisement -----------
----------- Advertisement -----------












