June 27, 2026, 5:10 am
----------- Advertisement -----------
HomeNewsLatest Newsਅਮਰੀਕਾ: ਮਿਆਮੀ ਏਅਰਪੋਰਟ 'ਤੇ ਜਹਾਜ਼ ਨੂੰ ਲੱਗੀ ਭਿਆਨਕ ਅੱਗ, ਹਾਦਸੇ ਦੌਰਾਨ 126...

ਅਮਰੀਕਾ: ਮਿਆਮੀ ਏਅਰਪੋਰਟ ‘ਤੇ ਜਹਾਜ਼ ਨੂੰ ਲੱਗੀ ਭਿਆਨਕ ਅੱਗ, ਹਾਦਸੇ ਦੌਰਾਨ 126 ਲੋਕ ਸਨ ਸਵਾਰ

Published on

----------- Advertisement -----------

ਅਮਰੀਕਾ ਦੇ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਇਕ ਵੱਡਾ ਹਾਦਸਾ ਟਲ ਗਿਆ। ਦੱਸ ਦਈਏ ਕਿ ਇਥੇ ਜਹਾਜ਼ ਦੇ ਲੈਂਡਿੰਗ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਦੇ ਸਮੇਂ ਇਸ ਜਹਾਜ਼ ਵਿੱਚ 126 ਲੋਕ ਮੌਜੂਦ ਸਨ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਰਿਪੋਰਟਾਂ ਮੁਤਾਬਕ ਸ਼ਾਮ 5.30 ਵਜੇ (ਅਮਰੀਕੀ ਸਮੇਂ ‘ਤੇ) ਜਹਾਜ਼ ਦਾ ਲੈਂਡਿੰਗ ਗੇਅਰ ਟੁੱਟ ਗਿਆ ਅਤੇ ਹਵਾਈ ਅੱਡੇ ‘ਤੇ ਡਿੱਗ ਗਿਆ। ਜਿਸ ਤੋਂ ਬਾਅਦ ਜਹਾਜ਼ ਹਵਾਈ ਅੱਡੇ ‘ਤੇ ਮੌਜੂਦ ਇਕ ਕਰੇਨ ਟਾਵਰ ਨਾਲ ਟਕਰਾ ਗਿਆ।ਮਿਆਮੀ-ਡੇਡ ਏਵੀਏਸ਼ਨ ਵਿਭਾਗ ਦੇ ਬੁਲਾਰੇ ਨੇ ਇੱਕ ਈਮੇਲ ਵਿੱਚ ਕਿਹਾ ਕਿ ਰੈੱਡ ਏਅਰ ਦੀ ਉਡਾਣ ਡੋਮਿਨਿਕਨ ਰੀਪਬਲਿਕ ਦੇ ਸੈਂਟੋ ਡੋਮਿੰਗੋ ਪਹੁੰਚੀ ਸੀ। ਅੱਗ ਲੱਗਣ ਕਾਰਨ ਇਸ ਦਾ ਲੈਂਡਿੰਗ ਗੇਅਰ ਟੁੱਟ ਗਿਆ। ਇਸ ਘਟਨਾ ਤੋਂ ਬਾਅਦ ਕੁਝ ਉਡਾਣਾਂ ‘ਚ ਦੇਰੀ ਹੋਈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...