July 27, 2026, 11:51 pm
----------- Advertisement -----------
HomeNewsEntertainmentNCB ਨੇ ਰੀਆ ਚੱਕਰਵਰਤੀ ਅਤੇ ਸੌਵਿਕ ਦੇ ਖਿਲਾਫ ਅਦਾਲਤ 'ਚ ਦਾਇਰ ਕੀਤੇ...

NCB ਨੇ ਰੀਆ ਚੱਕਰਵਰਤੀ ਅਤੇ ਸੌਵਿਕ ਦੇ ਖਿਲਾਫ ਅਦਾਲਤ ‘ਚ ਦਾਇਰ ਕੀਤੇ ਦੋਸ਼, 12 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

Published on

----------- Advertisement -----------

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਸਬੰਧਤ ਡਰੱਗ ਮਾਮਲੇ ਦੀ ਜਾਂਚ ਕਰ ਰਹੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਰੀਆ ਚੱਕਰਵਰਤੀ, ਉਸ ਦੇ ਭਰਾ ਸੌਵਿਕ ਚੱਕਰਵਰਤੀ ਅਤੇ ਕਈ ਹੋਰਾਂ ਨੂੰ ਮੁੱਖ ਮੁਲਜ਼ਮ ਬਣਾਇਆ ਹੈ। ਹੁਣ ਇਸ ਮਾਮਲੇ ‘ਚ ਐੱਨਸੀਬੀ ਨੇ ਵਿਸ਼ੇਸ਼ ਅਦਾਲਤ ‘ਚ ਰਿਆ, ਸੌਵਿਕ ਅਤੇ ਹੋਰ ਦੋਸ਼ੀਆਂ ‘ਤੇ ਦੋਸ਼ ਆਇਦ ਕੀਤਾ ਹੈ। NCB ਨੇ ਰੀਆ ਅਤੇ ਹੋਰਾਂ ‘ਤੇ ਸੁਸ਼ਾਂਤ ਸਿੰਘ ਰਾਜਪੂਤ ਲਈ ਡਰੱਗ ਖਰੀਦਣ ਦਾ ਦੋਸ਼ ਲਗਾਇਆ ਹੈ। ਸਪੈਸ਼ਲ ਪੱਬਲਿਕ ਪ੍ਰੌਸਿਕਿਊਟਰ ਅਤੁਲ ਸਰਪਾਂਡੇ ਨੇ ਕਿਹਾ ਕਿ ਚਾਰਜਸ਼ੀਟ ਵਿੱਚ ਸਾਰੇ ਦੋਸ਼ੀਆਂ ਖ਼ਿਲਾਫ਼ ਦੋਸ਼ ਦਾਇਦ ਕੀਤੇ ਗਏ ਹਨ।

ਇਸ ਡਰਾਫਟ ਚਾਰਜਸ਼ੀਟ ਦਾਇਰ ਕਰਦੇ ਹੋਏ, ਉਸ ਨੇ ਅਦਾਲਤ ਨੂੰ ਰੀਆ ਅਤੇ ਸ਼ੋਵਿਕ ‘ਤੇ ਮ੍ਰਿਤਕ ਅਭਿਨੇਤਾ ਰਾਜਪੂਤ ਲਈ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਅਜਿਹੇ ਪਦਾਰਥਾਂ ਦੀ ਖਰੀਦ ਅਤੇ ਅਦਾਇਗੀ ਦੇ ਦੋਸ਼ ਤੈਅ ਕਰਨ ਦੀ ਅਪੀਲ ਕੀਤੀ ਹੈ। ਸਰਪਾਂਡੇ ਨੇ ਕਿਹਾ ਕਿ ਅਦਾਲਤ ਸਾਰੇ ਦੋਸ਼ੀਆਂ ਖਿਲਾਫ ਦੋਸ਼ ਤੈਅ ਕਰਨ ਵਾਲੀ ਸੀ। ਹਾਲਾਂਕਿ ਅਜਿਹਾ ਨਹੀਂ ਹੋ ਸਕਿਆ ਕਿਉਂਕਿ ਕੁਝ ਦੋਸ਼ੀਆਂ ਨੇ ਡਿਸਚਾਰਜ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਕਿਹਾ ਹੈ ਕਿ ਡਿਸਚਾਰਜ ਅਰਜ਼ੀ ਦਾ ਫੈਸਲਾ ਹੋਣ ਤੋਂ ਬਾਅਦ ਹੀ ਦੋਸ਼ ਦਾਇਰ ਕੀਤੇ ਜਾਣਗੇ। ਬੁੱਧਵਾਰ ਨੂੰ ਰੀਆ ਅਤੇ ਸ਼ੋਵਿਕ ਸਣੇ ਸਾਰੇ ਦੋਸ਼ੀ ਅਦਾਲਤ ‘ਚ ਪੇਸ਼ ਹੋਏ। ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਵੀਜੀ ਰਘੂਵੰਸ਼ੀ ਨੇ ਸੁਣਵਾਈ ਦੀ ਤਰੀਕ 12 ਜੁਲਾਈ ਤੈਅ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...