September 4, 2026, 3:58 am
----------- Advertisement -----------
HomeNewsBreaking Newsਦੋ ਸ਼ਰਾਬੀ ਨੌਜਵਾਨਾਂ ਦੀ ਆਪਸ 'ਚ ਹੋਈ ਤੇਜ਼ਧਾਰ ਹਥਿਆਰਾਂ ਨਾਲ ਲੜਾਈ, ਇੱਕ...

ਦੋ ਸ਼ਰਾਬੀ ਨੌਜਵਾਨਾਂ ਦੀ ਆਪਸ ‘ਚ ਹੋਈ ਤੇਜ਼ਧਾਰ ਹਥਿਆਰਾਂ ਨਾਲ ਲੜਾਈ, ਇੱਕ ਨੇ ਦੂਜੇ ਨੂੰ ਕੀਤਾ ਗੰਭੀਰ ਜ਼ਖਮੀ

Published on

----------- Advertisement -----------

ਲੁਧਿਆਣਾ, 23 ਜੂਨ 2022 – ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਅੱਜ ਦੋ ਨਸ਼ੇੜੀ ਨੌਜਵਾਨ ਆਪਸ ਵਿੱਚ ਭਿੜ ਗਏ। ਮਾਮਲਾ ਥਾਣਾ ਡਵੀਜ਼ਨ ਨੰ. ਅਧੀਨ ਚੌਕੀ ਜਨਕ ਪੁਰੀ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੇ ਨਗਰ ਸਥਿਤ ਮੇਨ ਬਾਜ਼ਾਰ ‘ਚ ਦੋਵੇਂ ਨੌਜਵਾਨ ਕਿਸੇ ਗੱਲ ਨੂੰ ਲੈ ਕੇ ਝਗੜਾ ਕਰ ਰਹੇ ਸਨ। ਝਗੜਾ ਇੰਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਮਲੇ ਵਿੱਚ ਇੱਕ ਨੌਜਵਾਨ ਨੇ ਦੂਜੇ ਨੌਜਵਾਨ ਦੇ ਹੱਥਾਂ, ਪੈਰਾਂ ਅਤੇ ਗੋਡਿਆਂ ’ਤੇ ਗੰਭੀਰ ਸੱਟਾਂ ਮਾਰੀਆਂ। ਸੱਟਾਂ ਇੰਨੀਆਂ ਡੂੰਘੀਆਂ ਹਨ ਕਿ ਗੋਡਾ ਪੂਰੀ ਤਰ੍ਹਾਂ ਕੱਟਣ ਦੀ ਕਗਾਰ ‘ਤੇ ਸੀ। ਡਾਕਟਰਾਂ ਮੁਤਾਬਕ ਇਹ ਕੱਟ ਗੋਡੇ ਤੋਂ ਕਰੀਬ 3 ਇੰਚ ਡੂੰਘਾ ਹੈ। ਮੌਕੇ ‘ਤੇ ਮਾਮਲਾ ਵਧਦਾ ਦੇਖ ਲੋਕਾਂ ਨੇ ਚੌਕੀ ਜਨਕ ਪੁਰੀ ਦੀ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪੁੱਜੀ ਪੁਲਸ ਨੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ।

ਪੀੜਤ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਹਮਲਾਵਰ ਦਾ ਨਾਂ ਹੀਰਾ ਲਖਨ ਹੈ। ਲੋਕਾਂ ਨੇ ਹਮਲਾਵਰ ਮੁਲਜ਼ਮ ਹੀਰਾ ਲਖਨ ਨੂੰ ਕਾਬੂ ਕਰਕੇ ਜਨਕ ਪੁਰੀ ਚੌਕੀ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਮਾਮਲਾ ਦੁਪਹਿਰ 12.30 ਤੋਂ 1 ਵਜੇ ਦਰਮਿਆਨ ਦਾ ਹੈ। ਪਤਾ ਲੱਗਦਿਆਂ ਹੀ ਉਹ ਤੁਰੰਤ ਪੁਲੀਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ।

ਪੀੜਤ ਰਾਹੁਲ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਹਮਲਾਵਰ ਹੀਰਾ ਲਖਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਸ ਦੀ ਹਾਲਤ ਵਿਚ ਸੁਧਾਰ ਹੋਣ ‘ਤੇ ਉਸ ਦੇ ਬਿਆਨ ਦਰਜ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...