ਕਾਮੇਡੀਅਨ ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਲਾਈਵ ਸ਼ੋਅ ਲਈ ਕੈਨੇਡਾ ਪਹੁੰਚ ਚੁੱਕੀ ਹੈ। ਮੁੰਬਈ ਛੱਡਣ ਤੋਂ ਲੈ ਕੇ ਕੈਨੇਡਾ ਪਹੁੰਚਣ ਤੱਕ ਪੂਰੀ ਟੀਮ ਕਾਫੀ ਉਤਸ਼ਾਹਿਤ ਨਜ਼ਰ ਆ ਰਹੀ ਸੀ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਕੈਨੇਡਾ ‘ਚ ਲਾਈਵ ਸ਼ੋਅ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਤਸਵੀਰਾਂ ‘ਚ ਕ੍ਰਿਸ਼ਨਾ ਅਭਿਸ਼ੇਕ, ਸੁਮੋਨਾ ਚੱਕਰਵਰਤੀ, ਕੀਕੂ ਸ਼ਾਰਦਾ, ਚੰਦਨ ਪ੍ਰਭਾਕਰ ਸਮੇਤ ਟੀਮ ਦੇ ਹੋਰ ਮੈਂਬਰ ਕਾਫੀ ਸਟਾਈਲਿਸ਼ ਲੱਗ ਰਹੇ ਹਨ। ਕਪਿਲ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਟੂਰ ‘ਤੇ ਰਵਾਨਾ ਹੋਣ ਤੋਂ ਪਹਿਲਾਂ ਦੀ ਇੱਕ ਤਸਵੀਰ ਸ਼ੇਅਰ ਕੀਤੀ ਸੀ।
ਹੁਣ ਉਨ੍ਹਾਂ ਨੇ ਕੈਨੇਡਾ ਪਹੁੰਚ ਕੇ ਟੀਮ ਨਾਲ ਸਮੇਂ ਦਾ ਆਨੰਦ ਮਾਣਦੇ ਹੋਏ ਤੇ ਮਸਤੀ ਕਰਦੇ ਹੋਏ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਤਸਵੀਰਾਂ ਵਿੱਚ ਤੁਸੀਂ ਸ਼ੋਅ ਦੇ ਸਾਰੇ ਕਲਾਕਾਰਾਂ ਨੂੰ ਇੱਕ ਦੂਜੇ ਨਾਲ ਮਸਤੀ ਕਰਦੇ, ਖਿੜਖਿੜਾ ਕੇ ਹੱਸਦੇ ਹੋਏ ਵੇਖ ਸਕਦੇ ਹੋ। ਇਸ ਵਿੱਚ ਕਪਿਲ ਸ਼ਰਮਾ ਵੀ ਟੀਮ ਨਾਲ ਕਿਸੇ ਗੱਲ ਉੱਤੇ ਹਾਸਾ ਮਜ਼ਾਕ ਕਰਦੇ ਨਜ਼ਰ ਆ ਰਹੇ ਹਨ। ਸਾਰੇ ਹੀ ਕਲਾਕਾਰਾਂ ਨੂੰ ਵਿਦੇਸ਼ ਵਿੱਚ ਆਪਣੇ ਸ਼ੋਅ ਕਰਨ ਨੂੰ ਲੈ ਕੇ ਉਤਸ਼ਾਹਿਤ ਦੇਖਿਆ ਜਾ ਸਕਦਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਪਿਲ ਸ਼ਰਮਾ ਨੇ ਲਿਖਿਆ, ”Crew that laughs together stays together ❤️!!” ਫੈਨਜ਼ ਕਪਿਲ ਸ਼ਰਮਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ।












